1158 ਸਹਾਇਕ ਤੇ ਲਾਇਬ੍ਰੇਰੀਅਨ ਫਰੰਟ ਵੱਲੋਂ ਕੋਰਟ ਚੌਂਕ ਜਾਮ ਕਰਕੇ ਕੀਤਾ ਪ੍ਰਦਰਸ਼ਨ

ਪੰਜਾਬ ਸਰਕਾਰ ਤੇ ਉਚੇਰੀ ਸਿੱਖਿਆ ਮੰਤਰੀ ਵਿਰੁੱਧ ਕੀਤੀ ਨਾਅਰੇਬਾਜ਼ੀ

ਬਰਨਾਲਾ, (ਜਸਵੀਰ ਸਿੰਘ ਗਹਿਲ)। ਇਥੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਿਹਾਇਸ ਲੱਗੇ ਕੋਰਟ ਚੌਂਕ ਚ 1158 ਸਹਾਇਕ ਤੇ ਲਾਇਬ੍ਰੇਰੀਅਨ ਫਰੰਟ ਵੱਲੋਂ ਭਰਤੀ ਪ੍ਰਕਿਰਿਆ ਬਹਾਲ ਕਰਾਉਣ ਲਈ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸੂਬੇ ਭਰ ਦੇ ਵੱਡੀ ਗਿਣਤੀ ਚੁਣੇ ਉਮੀਦਵਾਰਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।

ਕਨਵੀਨਰ ਕਰਮਜੀਤ ਸਿੰਘ, ਡਾ. ਸੋਹੇਲ ਜਗਜੀਤ ਸਿੰਘ ਨੇ ਕਿਹਾ ਕਿ 1158 ਦੀ ਭਰਤੀ ਪ੍ਰਕਿਰਿਆ ਤੇ ਮੌਜੂਦਾ ਪਿਛਲੀ ਸਰਕਾਰ ਦੀ ਸੋੜੀ ਸਿਆਸਤ ਦੀ ਭੇਂਟ ਚੜ੍ਹ ਹੈ। ਪੰਜਾਬ ਦੀ ਉਚੇਰੀ ਸਿੱਖਿਆ ਦੇ ਮੁੱਦੇ ਤੇ ਨਾ ਪਿਛਲੀ ਨਾ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਧਿਆਨ ਦਿੱਤਾ ਗਿਆ ਹੈ।

ਆਗੂਆਂ ਮੰਗ ਕੀਤੀ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ 1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਦਾ ਇਸ਼ਤਿਹਾਰ ਰੱਦ ਕੀਤਾ ਜਾਵੇ, ਲਿਖਤੀ ਫੈਸਲਾ ਆਉਣ ਉਪਰੰਤ ਬਣੀ ਸਥਿਤੀ ਬਾਰੇ ਮੁੱਖ ਮੰਤਰੀ ਤੇ ਉਚੇਰੀ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਕਰਵਾਈ ਜਾਵੇ। ਪ੍ਰਦਰਸ਼ਨਕਾਰੀਆਂ ਨੇ ਕੋਰਟ ਚੌਂਕ ਜਾਮ ਕਰਕੇ ਪੰਜਾਬ ਸਰਕਾਰ ਤੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ