ਸਰਸਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਨੇ ਅੱਜ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦਾ 32ਵਾਂ ਪਵਿੱਤਰ ਗੁਰਗੱਦੀ ਦਿਵਸ ਮਾਨਵਤਾ ਭਲਾਈ ਕਾਰਜ ਕਰਕੇ ਮਨਾਇਆ। ਮਹਾਂ ਪਰਉਪਕਾਰ ਦਿਵਸ ਮੌਕੇ ਸ਼ਾਹ ਸਤਿਨਾਮ ਜੀ ਧਾਮ ਸਰਸਾ ਵਿਖੇ ਵਿਸ਼ਾਲ ਨਾਮ ਚਰਚਾ ਦਾ ਆਯੋਜਨ ਕੀਤਾ ਗਿਆ। ਨਾਮ ਚਰਚਾ ਦੀ ਸ਼ੁਰੂਆਤ ‘ਧੰਨ-ਧੰਨ ਸਤਿਗੁਰੂ ਤੇਰਾ ਹੀ ਆਸਰਾ’ ਦੇ ਪਵਿੱਤਰ ਨਾਅਰੇ ਨਾਲ ਕੀਤੀ ਗਈ।
ਉਪਰੰਤ ਕ੍ਰਮਵਾਰ ਕਵੀਆਂ ਨੇ ਆਪਣੇ ਸ਼ਬਦਾਂ ਨਾਲ ਸਾਧ-ਸੰਗਤ ਨੂੰ ਨਿਹਾਲ ਕੀਤਾ। ਨਾਮ ਚਰਚਾ ਦੌਰਾਨ ਵੱਡੀਆਂ ਵੱਡੀਆਂ ਸਕਰੀਨਾਂ ਰਾਹੀਂ ਪੂਜਨੀਕ ਗੁਰੂ ਜੀ ਦੇ ਰੂਹਾਨੀ ਵਚਨਾਂ ਨੂੰ ਸੁਣਾਇਆ ਗਿਆ। ਨਾਮ ਚਰਚਾ ਬਾਅਦ ਸੇਵਾਦਾਰਾਂ ਨੇ ਸਾਰੀ ਸਾਧ ਸੰਗਤ ਨੂੰ ਲੰਗਰ ਛਕਾਇਆ ਗਿਆ। ਨਾਮ ਚਰਚਾ ਦੌਰਾਨ 132 ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਗਿਆ ਤੇ 3 ਜਰੂਰਤਮੰਦ ਲੋਕਾਂ ਨੂੰ ਟ੍ਰਾਈਸਾਈਕਲ ਵੀ ਦਿੱਤੇ ਗਏ। ਇਸ ਦੌਰਾਨ ਪੂਜਨੀਕ ਗੁਰੂ ਜੀ ਵੱਲੋਂ ਭੇਜੀ ਗਈ ਸ਼ਾਹੀ ਚਿੱਠੀ ਦਾ ਸੰਗਤਾਂ ਨੂੰ ਸਰਵਣ ਕਰਵਾਇਆ ਗਿਆ।
ਇਸ ਮਹੀਨੇ ਚਿੰਤਾ ਨਾ ਕਰੋ
ਲੋੜਵੰਦ ਪਰਿਵਾਰ ਲਈ ਘਰ ਦੀ ਰਸੋਈ ਨੂੰ ਪੂਰਾ ਕਰਨਾ ਇੱਕ ਵੱਡਾ ਸੁਪਨਾ ਹੈ। ਪਵਿੱਤਰ ਮਹਾਂ ਪਰਉਪਕਾਰ ਦਿਵਸ ਇਸ ਮਹੀਨੇ ਅਜਿਹੇ ਸੈਂਕੜੇ ਪਰਿਵਾਰਾਂ ਦੀਆਂ ਚਿੰਤਾਵਾਂ ਮਿਟਾ ਦੇਣ ਵਾਲਾ ਹੈ। ਇਸ ਪਵਿੱਤਰ ਭੰਡਾਰੇ ਦੌਰਾਨ ਅਜਿਹੇ ਦਰਜਨਾਂ ਪਰਿਵਾਰਾਂ ਨੂੰ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਦੀ ਤਰਫੋਂ ਫੂਡ ਬੈਂਕ ਰਾਹੀਂ ਇੱਕ ਮਹੀਨੇ ਦਾ ਰਾਸ਼ਨ ਮੁਹੱਈਆ ਕਰਵਾਇਆ ਜਾਵੇਗਾ।
ਸਾਥੀ ਮੁਹਿੰਮ ’ਚ ਮਿਲ ਜਾਵੇਗਾ ਸਾਥੀ
ਅਪਾਹਜ ਵਿਅਕਤੀ ਲਈ ਇਕੱਲਾਪਨ ਮੁਸੀਬਤ ਬਣ ਜਾਂਦੀ ਹੈ। ਅਜਿਹੀ ਹਾਲਤ ਵਿਚ ਉਸ ਨੂੰ ਸਾਥੀ ਦੀ ਬਹੁਤ ਲੋੜ ਹੈ, ਜਿਸ ਨੂੰ ਪੂਰਾ ਕਰਨਾ ਸ਼ਾਇਦ ਪ੍ਰਮਾਤਮਾ ਦੇ ਹੱਥ ਵਿਚ ਹੈ। ਡੇਰਾ ਸੱਚਾ ਸੌਦਾ ਦੀ ਸਾਥੀ ਮੁਹਿੰਮ ਅਜਿਹੇ ਅਪਾਹਜਾਂ ਲਈ ਵੱਡਾ ਸਹਾਰਾ ਬਣ ਰਹੀ ਹੈ ਜੋ ਚੱਲਣ-ਫਿਰਨ ਤੋਂ ਅਸਮਰੱਥ ਹਨ। ਡੇਰਾ ਸੱਚਾ ਸੌਦਾ ਦੇ ਪਵਿੱਤਰ ਮਹਾਂਪੁਰਸ਼ ਦਿਵਸ ਮੌਕੇ ਅਜਿਹੇ ਦਰਜਨਾਂ ਦਿਵਿਆਂਗਾਂ ਨੂੰ ਵ੍ਹੀਲ ਚੇਅਰ ਮੁਹੱਈਆ ਕਰਵਾਉਣ ਦਾ ਕੰਮ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਵੱਲੋਂ ਕੀਤਾ ਜਾਵੇਗਾ।