ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਐਲਾਨ
- ਸਰਕਾਰ ਅਤੇ ਵਿਰੋਧੀ ਧਿਰਾਂ ਵਿੱਚ ਸ਼ੁਰੂ ਹੋਈ ਕ੍ਰੇਡਿਟ ਲੈਣ ਦੀ ਹੋੜ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਸ਼ਹੀਦ ਏ ਆਜਮ ਭਗਤ ਸਿੰਘ ਦਾ ਨਾਅ ਜਲਦ ਹੀ ਚੰਡੀਗੜ ਇੰਟਰਨੈਸ਼ਨਲ ਏਅਰਪੋਰਟ ਨਾਲ ਜੁੜਨ ਜਾ ਰਿਹਾ ਹੈ। ਹੁਣ ਤੋਂ ਬਾਅਦ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ( Chandigarh Airport) ਦੇ ਨਾਂਅ ਤੋਂ ਹੀ ਇਸ ਏਅਰਪੋਰਟ ਦੀ ਪਹਿਚਾਣ ਹੋਏਗੀ। ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਅ ਬਦਲਣ ਦਾ ਐਲਾਨ ਖ਼ੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਐਤਵਾਰ ਨੂੰ ਮਨ ਦੀ ਬਾਤ ਵਿੱਚ ਕੀਤਾ ਗਿਆ। ਕੇਂਦਰ ਸਰਕਾਰ ਵੱਲੋਂ ਇਸ ਸਬੰਧੀ ਮਨਜ਼ੂਰੀ ਦੇ ਦਿੱਤੀ ਗਈ ਹੈ ਅਤੇ ਜਲਦ ਹੀ ਇਸ ਸਬੰਧੀ ਆਦੇਸ਼ ਵੀ ਜਾਰੀ ਕਰ ਦਿੱਤੇ ਜਾਣਗੇ।
ਪਾਰਟੀਆਂ ’ਚ ਕ੍ਰੇਡਿਟਵਾਰ ਦੀ ਹੋੜ ਸ਼ੁਰੂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਸ ਐਲਾਨ ਕਰਨ ਤੋਂ ਬਾਅਦ ਪੰਜਾਬ ਵਿੱਚ ਕੇ੍ਰਡਿਟਵਾਰ ਦੀ ਹੋੜ ਸ਼ੁਰੂ ਹੋ ਗਈ ਹੈ। ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਇਸ ਨੂੰ ਖ਼ੁਦ ਦੀ ਸਫ਼ਲਤਾ ਦੱਸ ਰਹੇ ਹਨ ਤਾਂ ਆਮ ਆਦਮੀ ਪਾਰਟੀ ਵੱਲੋਂ ਇਸ ਨੂੰ ਇਸ ਸਰਕਾਰ ਦੀ ਸਫ਼ਲਤਾ ਦੱਸਿਆ ਜਾ ਰਿਹਾ ਹੈ। ਅਮਰਿੰਦਰ ਸਿੰਘ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਾਂਗਰਸ ਸਰਕਾਰ ਸਮੇਂ ਸਾਲ 2018 ਵਿੱਚ ਉਨਾਂ ਦੀ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਮਤਾ ਪੇਸ਼ ਕਰਨ ਦੇ ਨਾਲ ਹੀ ਕੇਂਦਰ ਸਰਕਾਰ ਤੋਂ ਸ਼ਹੀਦ ਭਗਤ ਸਿੰਘ ਦੇ ਨਾਂਅ ‘ਤੇ ਏਅਰਪੋਰਟ ਦਾ ਨਾਂਅ ਰੱਖਣ ਦੀ ਮੰਗ ਕੀਤੀ ਗਈ ਸੀ, ਜਦੋਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨਾਂ ਦੀ ਸਰਕਾਰ ਵੱਲੋਂ ਕੀਤੀ ਗਈ ਕੋਸ਼ਿਸ਼ਾਂ ਦੇ ਕਾਰਨ ਹੀ ਸ਼ਹੀਦ ਭਗਤ ਸਿੰਘ ਦਾ ਨਾਂਅ ਏਅਰਪੋਰਟ ਨਾਲ ਜੋੜਿਆ ਗਿਆ ਹੈ।
ਬੀਤੇ ਮਹੀਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਪਣੀ ਰਿਹਾਇਸ਼ ’ਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸੰਯਤ ਚੌਟਾਲਾ ਨਾਲ ਮੀਟਿੰਗ ਕੀਤੀ ਗਈ ਸੀ, ਜਿਸ ਵਿੱਚ ਇਹ ਤੈਅ ਕੀਤਾ ਗਿਆ ਸੀ ਕਿ ਏਅਰਪੋਰਟ ਦਾ ਨਾਅ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆ ਜਾਵੇ ਤਾਂ ਇਸ ਨਾਲ ਚੰਡੀਗੜ, ਮੁਹਾਲੀ ਅਤੇ ਪੰਚਕੂਲਾ ਨੂੰ ਵੀ ਜੋੜਿਆ ਜਾਵੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ