ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਵਿਸ਼ਾਲ ਕੈਂਡਲ ਮਾਰਚ ਕੱਢਿਆ

ਅਮਲੋਹ : ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਕੈਂਡਲ ਮਾਰਚ ਦੌਰਾਨ । ਤਸਵੀਰ:ਅਨਿਲ ਲੁਟਾਵਾ

ਵਿਧਾਇਕ ਗੈਰੀ ਵੜਿੰਗ ਨੇ ਲੋਕਾਂ ਨੂੰ ਸ਼ਹੀਦਾਂ ਦੀ ਸੋਚ ‘ਤੇ ਪਹਿਰਾ ਦੇਣ ਲਈ ਪ੍ਰੇਰਿਤ ਕੀਤਾ

(ਅਨਿਲ ਲੁਟਾਵਾ) ਅਮਲੋਹ। ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ (Shaheed Bhagat Singh) ਦੀ 115ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਕੈਂਡਲ ਮਾਰਚ ਨਾਭਾ ਚੌਂਕ ਅਮਲੋਹ ਤੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੀਆਂ ਅਮਲੋਹ ਤੱਕ ਪੂਰੇ ਜੋਸ਼ੋ-ਖਰੋਸ਼ ਅਤੇ ਉਤਸ਼ਾਹ ਨਾਲ ਕੱਢਿਆ ਗਿਆ। ਇਸ ਮਾਰਚ ਵਿਚ ਹਲਕਾ ਅਮਲੋਹ ਤੋਂ ਵਿਧਾਇਕ ਸ੍ਰੀ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇੇ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ, ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਕੈਂਡਲ ਮਾਰਚ ਦੌਰਾਨ ਭਾਗੀਦਾਰਾਂ ਨੇ ‘ਭਗਤ ਸਿੰਘ ਤੇਰੀ ਸੋਚ ‘ਤੇ, ਪਹਿਰਾ ਦਿਆਂਗੇ ਠੋਕ ਕੇ’ ਅਤੇ ‘ਇਨਕਲਾਬ ਜਿੰਦਾਬਾਦ’ ਦੇ ਨਾਅਰਿਆਂ ਨਾਲ ਆਕਾਸ਼ ਗੂੰਜਾ ਦਿੱਤਾ। ਇਸ ਕੈਂਡਲ ਮਾਰਚ ਵਿੱਚ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਲੜਕੀਆਂ ਅਤੇ ਲੜਕਿਆ ਅਮਲੋਹ, ਸਰਕਾਰੀ ਹਾਈ ਸਕੂਲ ਖਨਿਆਣ ਅਤੇ ਇਲਾਕਾ ਨਿਵਾਸੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।

ਇਸ ਕੈਂਡਲ ਮਾਰਚ ਉਪਰੰਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਮਲੋਹ ਵਿਖੇ ਸਹੁੰ ਚੁੱਕ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਅੱਜ ਦੇ ਇਸ ਕੈਂਡਲ ਮਾਰਚ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਭਗਤ ਸਿੰਘ ਦੇ ਸੁਪਨਿਆਂ ਦਾ ਮੁਲਕ ਬਣਾਉਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਇਹ ਮਾਰਚ ਉਨ੍ਹਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਦਾ ਵੀ ਇਕ ਜ਼ਰੀਆ ਹੈ।

ਸ਼ਹੀਦਾਂ ਦੀ ਸੋਚ ‘ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ (Shaheed Bhagat Singh)

 

ਇਸ ਮੌਕੇ ਵਿਧਾਇਕ ਨੇ ਲੋਕਾਂ ਨੂੰ ਸ਼ਹੀਦਾਂ ਦੀ ਸੋਚ ‘ਤੇ ਪਹਿਰਾ ਦੇਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਸੋਚ ‘ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ। ਉਨ੍ਹਾਂ ਦੇਸ਼ਾਂ ਅਤੇ ਵਿਦੇਸ਼ਾਂ ਚ ਵਸੇ ਪੰਜਾਬੀਆਂ ਤੇ ਦੇਸ਼ ਵਾਸੀਆਂ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜਨਮ ਦਿਵਸ ‘ਤੇ ਵਧਾਈ ਦਿੱਤੀ। ਇਸ ਅਵਸਰ ‘ਤੇ ਵਿਧਾਇਕ ਨੇ ਸ਼ਹੀਦੇ-ਏ-ਆਜ਼ਮ ਸ. ਭਗਤ ਸਿੰਘ ਦੇ ਆਦਰਸ਼ਾਂ ‘ਤੇ ਚੱਲਣ ਦੀ ਵਚਨਬੱਧਤਾ ਦੁਹਰਾਈ।

ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਇਸ ਸ਼ੁਭ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਡੇ ਸ਼ਹੀਦਾਂ ਦੇ ਆਦਰਸ਼ਾਂ ਤੋਂ ਲੋਕਾਂ ਨੂੰ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੇ ਸੰਕਲਪ ਦੇ ਰਾਸ਼ਟਰ ਨਿਰਮਾਣ ਦੀ ਪ੍ਰਕ੍ਰਿਆ ਨੂੰ ਸਾਕਾਰ ਕਰਨ ਲਈ ਦਿਨ ਭਰ ਵੱਖ-ਵੱਖ ਪ੍ਰੋਗਰਾਮ ਉਲੀਕੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਇਸ ਦੇਸ਼ ਲਈ ਜੋ ਕੁਰਬਾਨੀ ਦਿੱਤੀ ਹੈ, ਉਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਉਨ੍ਹਾਂ ਦਾ ਨਾਮ ਹਮੇਸ਼ਾ ਸਾਰੇ ਭਾਰਤੀਆਂ ਦੇ ਦਿਲਾਂ ਵਿੱਚ ਵਸਿਆ ਰਹੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ , ਐਸ ਡੀ ਐਮ ਅਮਲੋਹ ਗੁਰਵਿੰਦਰ ਸਿੰਘ ਜੌਹਲ, ਮਨਿੰਦਰ ਸਿੰਘ ਮਨੀ ਵੜਿੰਗ ਸਮੇਤ ਆਮ ਆਦਮੀ ਪਾਰਟੀ ਦੇ ਆਗੂ ਅਤੇ ਅਧਿਕਾਰੀ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ