ਸਾਡੇ ਨਾਲ ਸ਼ਾਮਲ

Follow us

13.9 C
Chandigarh
Thursday, February 26, 2026
More
    Home Breaking News ਸੈਂਟਰ ਪੱਧਰੀ ਫ...

    ਸੈਂਟਰ ਪੱਧਰੀ ਫੁੱਟਬਾਲ ਮੁਕਾਬਲਿਆਂ ’ਚ ਸੰਤ ਮੋਹਨ ਦਾਸ ਸਕੂਲ ਪਹਿਲੇ ਸਥਾਨ ’ਤੇ

    ਸੈਂਟਰ ਪੱਧਰੀ ਫੁੱਟਬਾਲ ਮੁਕਾਬਲਿਆਂ ’ਚ ਸੰਤ ਮੋਹਨ ਦਾਸ ਸਕੂਲ ਪਹਿਲੇ ਸਥਾਨ ’ਤੇ

    ਕੋਟਕਪੂਰਾ (ਅਜੈ ਮਨਚੰਦਾ)। ਸੰਤ ਮੋਹਨ ਦਾਸ ਵਿਦਿਅਕ ਸੰਸਥਾਵਾਂ ਕੋਟ ਸੁਖੀਆ ਅਧੀਨ ਚੱਲ ਰਹੀ ਸੰਸਥਾ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੇ ਖਿਡਾਰੀਆਂ ਨੇ ਫਰੀਦਕੋਟ ਜਿਲੇ੍ਹ ਪਿੰਡ ਘੁਮਿਆਰਾ ਵਿਖੇ ਸੰਪੰਨ ਹੋਈਆਂ ਸੈਂਟਰ ਪੱਧਰ ਦੀਆਂ ਖੇਡਾਂ ’ਚ ਚੰਦਬਾਜਾ ਸੈਂਟਰ ਵੱਲੋਂ ਖੇਡਦਿਆਂ ਹੋਇਆਂ ਫੁੱਟਬਾਲ ਮੁਕਾਬਲਿਆਂ ’ਚ ਸੁਚੱਜੀ ਖੇਡ ਦਾ ਪ੍ਰਦਰਸ਼ਨ ਕਰਦਿਆਂ ਸ਼ਾਨਦਾਰ ਪੁਜੀਸ਼ਨਾ ਹਾਸਿਲ ਕਰਕੇ ਇਲਾਕੇ ’ਚ ਮਾਣ ਪ੍ਰਾਪਤ ਕੀਤਾ।

    ਸਕੂਲ ਦੇ ਪਿ੍ਰੰਸੀਪਲ ਮਨਜੀਤ ਕੌਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਸਕੂਲ ਦੇ ਖਿਡਾਰੀਆਂ ਨੇ ਫੁੱਟਬਾਲ ਦੇ ਮੁਕਾਬਲਿਆਂ ਚ ਸੈਂਟਰ ’ਚ ਪਹਿਲਾ ਸਥਾਨ ਹਾਸਿਲ ਕਰਦਿਆਂ ਹੋਇਆਂ ਸੰਸਥਾ ਦੇ ਨਾਲ ਨਾਲ ਪੂਰੇ ਇਲਾਕੇ ’ਚ ਆਪਣਾ ਨਾਮ ਰੌਸ਼ਨ ਕੀਤਾ।ਸੰਸਥਾ ਦੇ ਚੇਅਰਮੈਨ ਮੁਕੰਦ ਲਾਲ ਥਾਪਰ ਨੇ ਇਹਨਾ ਖਿਡਾਰੀਆਂ ਦੀ ਸ਼ਾਨਦਾਰ ਪ੍ਰਾਪਤੀ ਲਈ ਉਹਨਾ ਨੂੰ ਮੁਬਾਰਕਬਾਦ ਦਿੰਦੇ ਹੋਏ ਉਹਨਾ ਦੇ ਚੰਗੇਰੇ ਭਵਿੱਖ ਲਈ ਕਾਮਨਾ ਕੀਤੀ।ਇਸ ਸਮੇਂ ਸੈਂਟਰ ਮੁੱਖ ਅਧਿਆਪਕਾ ਪਰਮਜੀਤ ਕੌਰ ਨੇ ਜੇਤੂ ਖਿਡਾਰੀਆਂ ਦੀ, ਖੇਡਾਂ ਵਿੱਚ ਬਿਹਤਰ ਕਾਰਗੁਜਾਰੀ ਲਈ ਹੌਸਲਾ ਅਫਜ਼ਾਈ ਕੀਤੀ।

    ਸੰਸਥਾ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਕਿਹਾ ਕਿ ਇਹਨਾ ਖਿਡਾਰੀਆਂ ਦੀਆਂ ਇਹ ਮਾਣਮੱਤੀਆਂ ਪ੍ਰਾਪਤੀਆਂ, ਇਹਨਾ ਦੀ ਸਖਤ ਮਿਹਨਤ ਦੇ ਨਾਲ ਨਾਲ ਸਪੋਰਟਸ ਕੁਆਰਡੀਨੇਟਰ ਰਾਜ ਕੁਮਾਰ, ਕੋਚ ਮੋਹਨ ਸਿੰਘ ਬਰਾੜ, ਕਬੱਡੀ ਕੋਚ ਜਸਪਾਲ ਸਿੰਘ, ਡੀ.ਪੀ.ਈ ਰਵੀ ਸੋਨੀ ਅਤੇ ਸਹਾਇਕ ਕੋਚ ਸੁਖਬੀਰ ਕੌਰ ਦੀ ਯੋਗ ਅਗਵਾਈ ਦਾ ਹੀ ਨਤੀਜਾ ਹੈ। ਇਸ ਮੌਕੇ ਸੰਸਥਾ ਦੇ ਟਰੱਸਟ ਮੈਂਬਰ ਮੈਂਬਰ ਸੰਤੋਖ ਸਿੰਘ ਸੋਢੀ, ਪ੍ਰਬੰਧਕੀ ਕਮੇਟੀ ਦੇ ਮੈਬਰ ਮੇਘਾ ਥਾਪਰ, ਕੋ-ਆਰਡੀਨੇਟਰ ਖੁਸ਼ਵਿੰਦਰ ਸਿੰਘ, ਸੁਪਰਡੰਟ ਲਖਵੀਰ ਸਿੰਘ ਤੇ ਸਮੂਹ ਸਟਾਫ ਵੱਲੋਂ ਜੇਤੂ ਖਿਡਾਰੀਆਂ ਨੂੰ ਉਹਨਾ ਦੀ ਇਸ ਸ਼ਾਨਦਾਰ ਸਫਲਤਾ ਤੇ ਵਧਾਈ ਦਿੱਤੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here