ਸਾਡੇ ਨਾਲ ਸ਼ਾਮਲ

Follow us

22.5 C
Chandigarh
Tuesday, February 10, 2026
More
    Home Breaking News ਏਜੀਟੀਐਫ਼ ਨੇ 7 ...

    ਏਜੀਟੀਐਫ਼ ਨੇ 7 ਕਤਲ ਕੇਸਾਂ ’ਚ ਭਗੌੜਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰ

    Arrested Sachkahoon

    ਬੰਬੀਹਾ ਗੈਂਗ ਵੱਲੋਂ ਨੀਰਜ ਚਸਕਾ ਨੂੰ ਗਿ੍ਰਫਤਾਰ ਕਰਨ ’ਤੇ ਗੰਭੀਰ ਨਤੀਜੇ ਭੁਗਤਣ ਦੀ ਚਿਤਾਵਨੀ

    ਚੰਡੀਗੜ੍ਹ। ਦੇਸ਼ ਦੇ ਕਈ ਸੂਬਿਆਂ ’ਚ ਵਾਂਟੇਡ ਬੰਬੀਹਾ ਗੈਂਗ ਦੇ ਸ਼ਾਰਪ ਸ਼ੂਟਰ ਨੀਰਜ ਚਸਕਾ ਨੂੰ ਏਜੀਟੀਐਫ ਨੇ ਗਿ੍ਰਫਤਾਰ ਕੀਤਾ ਹੈ। ਨੀਰਜ ਚਸਕਾ ਕਤਲ ਦੀਆਂ ਕਰੀਬ 7 ਵਾਰਦਾਤਾਂ ਵਿੱਚ ਲੋੜੀਂਦਾ ਸੀ। ਏਜੀਟੀਐਫ਼ ਟੀਮ ਹੁਣ ਸ਼ੂਟਰ ਤੋਂ ਪੁੱਛਗਿੱਛ ਕਰ ਰਹੀ ਹੈ, ਤਾਂ ਜੋ ਉਸਦੇ ਨੈੱਟਵਰਕ ਨਾਲ ਜੁੜੇ ਹੋਰ ਸ਼ੂਟਰਾਂ ਦਾ ਪਤਾ ਲਗਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਕਾਬੂ ਕੀਤਾ ਜਾ ਸਕੇ। ਨੀਰਜ ਚਸਕਾ ’ਤੇ ਪੰਜਾਬ ਸਮੇਤ ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ’ਚ ਕਈ ਅਪਰਾਧਿਕ ਮਾਮਲੇ ਦਰਜ ਹਨ।

    ਬੰਬੀਹਾ ਗੈਂਗ ਨੇ ਪੰਜਾਬ ਪੁਲਿਸ ਨੂੰ ਦਿੱਤੀ ਚੇਤਾਵਨੀ

    ਬੰਬੀਹਾ ਗਰੁੱਪ ਨੇ ਗੈਂਗ ਦੇ ਸ਼ਾਰਪ ਸ਼ੂਟਰ ਨੀਰਜ ਚਸਕਾ ਦੀ ਗਿ੍ਰਫਤਾਰੀ ’ਤੇ ਸੋਸ਼ਲ ਮੀਡੀਆ ’ਤੇ ਪੋਸਟ ਅਪਲੋਡ ਕਰਕੇ ਪੰਜਾਬ ਪੁਲਿਸ ਨੂੰ ਚਿਤਾਵਨੀ ਦਿੱਤੀ ਹੈ। ਪੰਜਾਬ ਪੁਲਿਸ ਵਿਭਾਗ ਨੇ ਨੀਰਜ ਚਸਕਾ ਨੂੰ ਗਿ੍ਰਫਤਾਰ ਕਰਨ ’ਤੇ ਗੰਭੀਰ ਨਤੀਜੇ ਭੁਗਤਣ ਦੀ ਚਿਤਾਵਨੀ ਦਿੱਤੀ ਹੈ। ਪੰਜਾਬ ਪੁਲਿਸ ਗੈਂਗਸਟਰਾਂ ਵੱਲੋਂ ਵਰਤੇ ਜਾਂਦੇ ਸੋਸ਼ਲ ਪਲੇਟਫਾਰਮਾਂ ’ਤੇ ਵੀ ਲਗਾਤਾਰ ਨਜ਼ਰ ਰੱਖ ਰਹੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here