ਪਾਰਟੀ ਨੇ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ-ਇੰਚਾਰਜ ਬਣਾਇਆ ਹੈ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਉਨ੍ਹਾਂ ਦੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਗ੍ਰਿਫਤਾਰ ਹੋ ਸਕਦੀ ਹੈ। ਕੇਜਰੀਵਾਲ ਨੇ ਆਪਣੇ ਖਦਸ਼ੇ ਨੂੰ ਗੁਜਰਾਤ ਚੋਣਾਂ ਨਾਲ ਜੋੜਿਆ ਹੈ। (Arvind Kejriwal Twitter)
ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਹੈ, ਜਿਸ ਵਿੱਚ ਉਨ੍ਹਾਂ ਲਿਖਿਆ ਹੈ ਕਿ ਜਦੋਂ ਤੋਂ ਪਾਰਟੀ ਨੇ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ-ਇੰਚਾਰਜ ਬਣਾਇਆ ਹੈ ਅਤੇ ਉਨ੍ਹਾਂ ਨੇ ਗੁਜਰਾਤ ਵਿੱਚ ਚੋਣ ਪ੍ਰਚਾਰ ਲਈ ਜਾਣਾ ਸ਼ੁਰੂ ਕੀਤਾ ਹੈ। ਹੁਣ ਸੁਣ ਰਹੇ ਹਾਂ ਕਿ ਰਾਘਵ ਚੱਢਾ ਨੂੰ ਵੀ ਇਹ ਲਕੋ ਗ੍ਰਿਫ਼ਤਾਰ ਕਰਨਗੇ ਤੇ ਕੀ ਆਰੋਪ ਹੋਣਗੇ, ਇਹ ਹਾਲੇ ਇਹ ਲਕੋ ਬਣਾ ਰਹੇ ਹਨ।
ਇਹ ਵੀ ਪੜ੍ਹੋ : ਗਊ ਹੱਤਿਆ ਮਾਮਲੇ ’ਚ 3 ਜਣਿਆਂ ਨੂੰ ਕੀਤਾ ਗ੍ਰਿਫ਼ਤਾਰ, ਹਥਿਆਰ ਕੀਤੇ ਬਰਾਮਦ
ਜਿਕਰਯੋਗ ਹੈ ਇਸ ਤੋਂ ਪਹਿਲਾਂ ਦਿੱਲੀ ਦੀ ਸ਼ਰਾਬ ਨੀਤੀ ਵਿੱਚ ਗੜਬੜੀ ਲਈ ਸਿਸੋਦੀਆ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਈਡੀ ਨੇ ਉਸ ਦੇ ਘਰ ਵੀ ਛਾਪਾ ਮਾਰਿਆ ਹੈ। ਕੇਜਰੀਵਾਲ ਨੇ ਦਿੱਲੀ ਸਰਕਾਰ ‘ਚ ਮੰਤਰੀ ਸਤੇਂਦਰ ਜੈਨ ਦੀ ਗ੍ਰਿਫਤਾਰੀ ਦਾ ਖਦਸ਼ਾ ਪ੍ਰਗਟਾਇਆ ਸੀ। ਜੈਨ ਨੂੰ ਕੁਝ ਦਿਨਾਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ। ਇਸੇ ਤਰ੍ਹਾਂ ਹੁਣ ਇਹ ਲੋਕ ਰਾਘਵ ਚੱਢਾ ਨੂੰ ਗ੍ਰਿਫਤਾਰ ਕਰਵਾਉਣਾ ਚਾਹੁੰਦੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ