ਪੈਟਰੋਲ ਡੀਜ਼ਲ ਦੀ ਕੀਮਤਾਂ ’ਚ ਕੋਈ ਬਦਲਾਅ ਨਹੀਂ
ਨਵੀਂ ਦਿੱਲੀ (ਸੱਚ ਕਹੂੰ ਬਿਊਰੋ)। ਗਲੋਬਲ ਬਾਜ਼ਾਰ ’ਚ ਕੱਚੇ ਤੇਲ ਦੀਆਂ ਕੀਮਤਾਂ ਲਗਭਗ ਤਿੰਨ ਹਫਤਿਆਂ ਤੋਂ ਦਬਾਅ ’ਚ ਰਹਿਣ ਦੇ ਬਾਵਜੂਦ ਸੋਮਵਾਰ ਨੂੰ ਘਰੇਲੂ ਪੱਧਰ ’ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਰਹੀਆਂ। ਕੱਚੇ ਤੇਲ ਦੀਆਂ ਕੀਮਤਾਂ 90 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਕਾਰੋਬਾਰ ਕਰ ਰਹੀਆਂ ਹਨ। ਕੌਮਾਂਤਰੀ ਪੱਧਰ ’ਤੇ ਅੱਜ ਲੰਡਨ ਬ੍ਰੈਂਟ ਕਰੂਡ 2.58 ਫੀਸਦੀ ਵਧ ਕੇ 87.34 ਡਾਲਰ ਪ੍ਰਤੀ ਬੈਰਲ ’ਤੇ ਰਿਹਾ ਅਤੇ ਅਮਰੀਕੀ ਕਰੂਡ ਵੀ 2.70 ਫੀਸਦੀ ਵਧ ਕੇ 80.85 ਡਾਲਰ ਪ੍ਰਤੀ ਬੈਰਲ ’ਤੇ ਰਿਹਾ। ਘਰੇਲੂ ਤੇਲ ਮਾਰਕੀਟਿੰਗ ਕੰਪਨੀ ਭਾਰਤ ਪੈਟਰੋਲੀਅਮ ਮੁਤਾਬਕ ਅੱਜ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ।
ਦਿੱਲੀ ’ਚ ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ’ਤੇ ਸਥਿਰ ਹੈ। ਇਸ ਦੇ ਨਾਲ ਹੀ ਆਮ ਲੋਕ ਮੋਦੀ ਸਰਕਾਰ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਘੱਟ ਕਰਨ ਦੀ ਮੰਗ ਕਰ ਰਹੇ ਹਨ। ਆਮ ਜਨਤਾ ਮਹਿੰਗਾਈ ਦੀ ਮਾਰ ਝੱਲ ਰਹੀ ਹੈ। ਦੇਸ਼ ’ਚ ਪਿਛਲੇ ਚਾਰ ਮਹੀਨਿਆਂ ਤੋਂ ਈਂਧਨ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੋਇਆ ਹੈ। ਮੁੰਬਈ ’ਚ ਪੈਟਰੋਲ ਦੀ ਕੀਮਤ 106.31 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 94.27 ਰੁਪਏ ਪ੍ਰਤੀ ਲੀਟਰ ਹੈ। ਵੈਲਿਊ ਐਡਿਡ ਟੈਕਸ (ਵੈਟ) ਅਤੇ ਮਾਲ ਭਾੜੇ ਦੇ ਆਧਾਰ ’ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੱਖ-ਵੱਖ ਰਾਜਾਂ ਵਿੱਚ ਵੱਖ-ਵੱਖ ਹੁੰਦੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ।
ਅੱਜ ਦੇਸ਼ ਦੇ ਚਾਰ ਵੱਡੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇਸ ਪ੍ਰਕਾਰ ਹਨ:-
ਮਹਾਂਨਗਰ…………ਪੈਟਰੋਲ………….ਡੀਜ਼ਲ
ਦਿੱਲੀ… ………96.72… …89.62
ਮੁੰਬਈ …… ……106.31… …94.27
ਕੋਲਕਾਤਾ … …106.03… … 92.76
ਚੇਨਈ………… …102.63 ……94.24
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ