ਪੂਜਨੀਕ ਬਾਪੂ ਜੀ ਦੀ ਯਾਦ ’ਚ ਖੂਨਦਾਨ ਕੈਂਪ 5 ਅਕਤੂਬਰ ਨੂੰ
ਸਰਸਾ। ਪੂਜਨੀਕ ਬਾਪੂ ਨੰਬਰਦਾਰ ਮੱਘਰ ਸਿੰਘ ਜੀ (ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਸਤਿਕਾਰਯੋਗ ਪਿਤਾ ਜੀ) ਦੀ ਯਾਦ ਵਿੱਚ 5 ਅਕਤੂਬਰ ਨੂੰ ਸਵੇਰੇ 9 ਵਜੇ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ, ਸਰਸਾ ਵਿਖੇ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ।
ਜਿਕਰਯੋਗ ਹੈ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਸਤਿਕਾਰਯੋਗ ਪਿਤਾ ਬਾਪੂ ਨੰਬਰਦਾਰ ਮੱਘਰ ਸਿੰਘ ਜੀ ਦੀ ਪਵਿੱਤਰ ਯਾਦ ਵਿੱਚ ਸਾਧ ਸੰਗਤ ਹਰ ਸਾਲ ਖੂਨਦਾਨ ਕਰਕੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕਰਦੀ ਹੈ। ਪੂਜਨੀਕ ਬਾਪੂ ਜੀ 5 ਅਕਤੂਰਬ 2004 ਨੂੰ ਆਪਣੀ ਸਵਾਸਾਂ ਰੂਪੀ ਪ ਸੰਪੂਰਨ ਕਰਕੇ ਸੱਚਖੰਡ ਜਾ ਕੇ ਕੁਲ ਮਾਲਕ ਦੇ ਚਰਨਾਂ ਵਿਚ ਜਾ ਬਿਰਾਜੇ ਸਨ। ਪੂਜਨੀਕ ਬਾਪੂ ਜੀ ਦੀ ਯਾਦ ਵਿੱਚ 10 ਅਕਤੂਬਰ 2004 ਨੂੰ ਡੇਰਾ ਸੱਚਾ ਸੌਦਾ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਕੈਂਪ ਵਿੱਚ 17921 ਯੂਨਿਟ ਖੂਨਦਾਨ ਕੀਤਾ ਗਿਆ। ਜੋ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਵਿੱਚ ਦਰਜ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ