ਅਧਿਆਪਕ ਤੇ ਇੱਕ ਹੋਰ ਵਿਅਕਤੀ ਚਿੱਟੇ ਸਮੇਤ ਕਾਬੂ
ਤਲਵੰਡੀ ਸਾਬੋ (ਕਮਲਪ੍ਰੀਤ ਸਿੰਘ)। ਜ਼ਿਲ੍ਹਾ ਪੁਲਿਸ ਮੁਖੀ ਦੀਆਂ ਨਸ਼ਾ ਤਸਕਰਾਂ ਤੇ ਸਖਤੀ ਕਰਨ ਵਾਲੀਆਂ ਹਦਾਇਤਾਂ ’ਤੇ ਸੀਂਗੋ ਪੁਲਿਸ ਨੇ ਸਰਕਾਰੀ ਸਕੂਲ ਦੇ ਸਪੋਰਟਸ ਅਧਿਆਪਕ ਤੇ ਇੱਕ ਸਾਥੀ ਸਮੇਤ ਬੁੱਲਟ ਮੋਟਰ ਸਾਈਕਲ ਤੇ ਹੈਰੋਇਨ (Seized With Heroin) ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।
ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਬੱਚਿਆਂ ਨੂੰ ਖੇਡ ਵੱਲ ਪ੍ਰੇਰਿਤ ਕਰਨ ਵਾਲੇ ਅਧਿਆਪਕ ਤੋਂ ਹੈਰੋਇਨ ਬਰਾਮਦ ਇਲਾਕੇ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਸਬੰਧੀ ਡੀ.ਐਸ.ਪੀ. ਤਲਵੰਡੀ ਸਾਬੋ ਬੂਟਾ ਸਿੰਘ ਨੇ ਦੱਸਿਆ ਕਿ ਸੀਂਗੋ ਚੌੰਕੀ ਇੰਚਾਰਜ ਜਗਸੀਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਨਾਕਾਬੰਦੀ ਦੌਰਾਨ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ : ਲੀਜੈਂਡਜ਼ ਕ੍ਰਿਕਟ ਲੀਗ ਦੇ ਫਾਈਨਲ ਖਿਤਾਬ ਲਈ ਭਿੜਨਗੇ ਇਰਫਾਨ ਪਠਾਨ ਤੇ ਗੌਤਮ ਗੰਭੀਰ
ਜਿੰਨਾਂ ਦੀ ਪਛਾਣ ਮਾਸਟਰ ਬਲਵਿੰਦਰ ਸਿੰਘ ਤੇ ਗੁਲਾਬ ਸਿੰਘ ਵਜੋਂ ਹੋਈ। ਮਾਮਲੇ ਦੀ ਵਿਲੱਖਣਤਾ ਇਹ ਹੈ ਕਿ ਫੜੇ ਗਏ ਦੋਵੇਂ ਕਥਿਤ ਦੋਸ਼ੀਆਂ ਵਿੱਚ ਇੱਕ ਕਥਿਤ ਦੋਸ਼ੀ ਤਲਵੰਡੀ ਸਾਬੋ ਦੇ ਹਰਿਆਣਾ ਨਾਲ ਲਗਦੇ ਪਿੰਡ ਨਥੇਹਾ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਸਪੋਰਟਸ ਅਧਿਆਪਕ ਦੀ ਨੌਕਰੀ ਕਰਦਾ ਹੈ। (Seized With Heroin)
ਪੁਲਿਸ ਨੇ ਇਹਨਾਂ ਨੂੰ ਉਸ ਵੇਲੇ ਕਾਬੂ ਕੀਤਾ ਜਦੋਂ ਇਹ ਦੋਵੇਂ ਆਪਣੇ ਬੁਲਟ ਮੋਟਰਸਾਈਕਲ ’ਤੇ ਤਲਵੰਡੀ ਸਾਬੋ ਆ ਰਹੇ ਸਨ, ਵੱਖਵੱਖ ਨਾਕਾਬੰਦੀ ਦੌਰਾਨ ਪੁਲਿਸ ਨੇ ਸ਼ੱਕ ਦੇ ਅਧਾਰ ’ਤੇ ਇਨ੍ਹਾਂ ਦੀ ਤਲਾਸ਼ੀ ਲਈ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਤਲਵੰਡੀ ਸਾਬੋ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਬੱਚਿਆ ਦੇ ਡੀਐਸਪੀ ਤਲਵੰਡੀ ਸਾਬੋ ਨੇ ਦੱਸਿਆ ਮਾਮਲਾ ਦਰਜ ਕਰ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਥਿੱਤ ਆਰੋਪੀਆਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਕਿੱਥੋਂ ਲਿਆ ਰਹੇ ਸੀ। ਪੁਲਿਸ ਨੇ ਕਥਿਤ ਦੋਸ਼ੀਆਂ ਤੇ ਅਗਲੇਰੀ ਕਾਰਵਾਈ ਕਰ ਦਿੱਤੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ