ਸਿਹਤ ਮੰਤਰੀ ਵੱਲੋਂ ਪਿੰਡ ਠੱਠਾ ਕਿਸ਼ਨ ਸਿੰਘ ਦੇ ਸਿਹਤ ਕੇਂਦਰ ਤੇ ਸਿਵਲ ਹਸਪਤਾਲ ਜ਼ੀਰਾ ਦਾ ਦੌਰਾ

ਸਿਵਲ ਹਸਪਤਾਲ ਜ਼ੀਰਾ ਦਾ ਦੌਰਾ ਕਰ ਕੇ ਮਰੀਜਾਂ ਦਾ ਹਾਲ-ਚਾਲ ਪੁੱਛਦੇ ਹੋਏ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ।

ਮਰੀਜਾਂ ਅਤੇ ਸ਼ਹਿਰ ਵਾਸੀਆਂ ਤੋਂ ਸਿਹਤ ਸੁਧਾਰਾਂ ਪ੍ਰਤੀ ਸੁਝਾਅ ਵੀ ਲਏ

(ਸਤਪਾਲ ਥਿੰਦ) ਫਿਰੋਜ਼ਪੁਰ/ ਜ਼ੀਰਾ । ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸਿਹਤ ਵਿਭਾਗ ਵਿੱਚ ਲੋੜੀਂਦੇ ਡਾਕਟਰ ਅਤੇ ਸਹਾਇਕ ਸਟਾਫ ਦੀ ਲੋੜ ਅਨੁਸਾਰ ਭਰਤੀ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸਿਹਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ (Chetan Singh Jora Majra) ਨੇ ਸਬ ਡਿਵੀਜ਼ਨ ਜ਼ੀਰਾ ਦੇ ਪਿੰਡ ਠੱਠਾ ਕਿਸ਼ਨ ਸਿੰਘ ਵਾਲਾ ਵਿਖੇ ਜਨਤਕ ਇਕੱਠ ਨੂੰ ਸੰਬੋਧਨ ਕਰਨ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਜ਼ੀਰਾ ਤੋਂ ਵਿਧਾਇਕ ਨਰੇਸ਼ ਕਟਾਰੀਆ ਅਤੇ ਮਹਿਲਾ ਪ੍ਰਧਾਨ ਹਰਿਆਣਾ ਰਾਜ ਕੌਰ ਗਿੱਲ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਇਹ ਖਬਰ ਕਿਸਾਨਾਂ ਲਈ: ਪਸ਼ੂ ਨੇ ਕਦੋਂ ਖਾਣਾ ਖਾਧਾ, ਕਦੋਂ ਪਾਣੀ ਪੀਤਾ…ਅਤੇ ਹੋਰ ਵੀ ਬਹੁਤ ਕੁਝ, 5G ਦੱਸੇਗਾ

ਲੋੜ ਅਨੁਸਾਰ ਡਾਕਟਰਾਂ ਤੇ ਹੋਰ ਪੈਰਾ ਮੈਡੀਕਲ ਸਟਾਫ ਦੀ ਭਰਤੀ ਕੀਤੀ ਜਾ ਰਹੀ ਹੈ

ਇਸ ਮੌਕੇ ਸਿਹਤ ਸਹੂਲਤਾਂ ਬਾਰੇ ਬੋਲਦਿਆਂ ਕੈਬਨਿਟ ਮੰਤਰੀ ਜੌੜੇ ਮਾਜਰਾ ਨੇ ਕਿਹਾ ਕਿ ਰਾਜ ਦੇ ਲੋਕਾਂ ਨੂੰ ਭਾਰੀ ਬਹੁਮਤ ਨਾਲ ਚੁਣੀ ਗਈ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬਹੁਤ ਉਮੀਦਾਂ ਹਨ ਅਤੇ ਮੁੱਖ ਮੰਤਰੀ ਵੱਲੋਂ ਉਮੀਦਾਂ ’ਤੇ ਖਰਾ ਉਤਰਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਆਰਥਿਕ ਤੰਗੀ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਸਿਹਤ ਸਹੂਲਤਾਂ ਤੇ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਜ ਵਿੱਚ ਲੋਕਾਂ ਦੀ ਸਿਹਤ ਸਹੂਲਤ ਲਈ 100 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ। ਇਸੇ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਰਾਜ ਅੰਦਰ ਜਿੱਥੇ ਸਿਹਤ ਸਹੂਲਤਾਂ ਲਈ ਵਾਧਾ ਕੀਤਾ ਜਾ ਰਿਹਾ ਹੈ ਉੱਥੇ ਹੀ ਲੋੜ ਅਨੁਸਾਰ ਡਾਕਟਰਾਂ ਤੇ ਹੋਰ ਪੈਰਾ ਮੈਡੀਕਲ ਸਟਾਫ ਦੀ ਭਰਤੀ ਕੀਤੀ ਜਾ ਰਹੀ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸਾਗਰ ਸੇਤੀਆ, ਐਸ. ਡੀ.ਐਮ. ਜੀਰਾ ਇੰਦਰਪਾਲ, ਸਿਵਲ ਸਰਜਨ ਫਿਰੋਜਪੁਰ ਡਾ.ਰਜਿੰਦਰ ਪਾਲ, ਐਸ.ਪੀ.ਡੀ. ਜੀ.ਐਸ. ਚੀਮਾ, ਨਾਇਬ ਤਹਿਸੀਲਦਾਰ ਵਿਨੋਦ ਕੁਮਾਰ, ਡਾ.ਬਲਕਾਰ ਸਿੰਘ ਸੀਨੀਅਰ ਮੈਡੀਕਲ ਅਫਸਰ ਕੱਸੋਆਣਾ ਅਤੇ ਆਮ ਆਦਮੀ ਪਾਰਟੀ ਦੇ ਆਗੂ ਸ਼ੰਕਰ ਕਟਾਰੀਆ ਵੱਲੋਂ ਸਿਹਤ ਮੰਤਰੀ ਦਾ ਸਵਾਗਤ ਕੀਤਾ ਗਿਆ। ਇਸ ਤੋਂ ਪਹਿਲਾਂ ਸਿਹਤ ਮੰਤਰੀ ਵੱਲੋਂ ਪਿੰਡ ਠੱਠਾ ਕਿਸ਼ਨ ਸਿੰਘ ਦੇ ਸਿਹਤ ਕੇਂਦਰ ਦਾ ਦੌਰਾ ਕੀਤਾ ਅਤੇ ਪਿੰਡ ਵਾਸੀਆਂ ਨੂੰ ਸਿਹਤ ਸਹੂਲਤਾਂ ਦੇ ਵਿਸਥਾਰ ਦਾ ਵਿਸ਼ਵਾਸ ਦਿਵਾਇਆ। ਉਨ੍ਹਾਂ ਸਿਵਲ ਹਸਪਤਾਲ ਜ਼ੀਰਾ ਦਾ ਦੌਰਾ ਕਰ ਕੇ ਮਰੀਜਾਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਮਰੀਜਾਂ, ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਅਤੇ ਸ਼ਹਿਰ ਵਾਸੀਆਂ ਤੋਂ ਸਿਹਤ ਸੁਧਾਰਾਂ ਪ੍ਰਤੀ ਸੁਝਾਅ ਵੀ ਲਏ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ