ਅਨਾਜ ਦੀ ਖਰੀਦ ਦੌਰਾਨ ਕੀਤੇ ਗਏ ਟੈਂਡਰ ਅਲਾਟਮੈਂਟ ਵਿੱਚ ਭ੍ਰਿਸ਼ਟਾਚਾਰ ਦੇ ਲੱਗੇ ਹਨ ਦੋਸ਼
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸੂ (Bharat Bhushan Ashu) ਦੀ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਖ਼ਾਰਜ ਕਰ ਦਿੱਤਾ ਗਿਆ ਹੈ। ਜਿਸ ਕਾਰਨ ਹੁਣ ਭਾਰਤ ਭੂਸ਼ਨ ਆਸ਼ੂ ਨੂੰ ਫਿਲਹਾਲ ਜੇਲ ਵਿੱਚ ਹੀ ਰਹਿਣਾ ਪਏਗਾ। ਪੰਜਾਬ ਵਿੱਚ ਅਨਾਜ ਦੀ ਖਰੀਦ ਦੌਰਾਨ ਕੀਤੇ ਗਏ ਟੈਂਡਰ ਅਲਾਟਮੈਂਟ ਵਿੱਚ ਭਿ੍ਰਸ਼ਟਾਚਾਰ ਦੇ ਦੋਸ਼ ਵਿੱਚ 16 ਅਗਸਤ ਨੂੰ ਐਫਆਈਆਰ ਦਰਜ਼ ਕੀਤੀ ਗਈ ਸੀ ਅਤੇ ਇਸ ਮਾਮਲੇ ਵਿੱਚ ਹੀ ਭਾਰਤ ਭੂਸ਼ਨ ਆਸੂ ਵਲੋਂ ਜ਼ਮਾਨਤ ਮੰਗੀ ਗਈ ਸੀ। ਭਾਰਤ ਭੂਸ਼ਨ ਆਸੂ ’ਤੇ ਪੰਜਾਬ ਵਿਜੀਲੈਂਸ ਵਲੋਂ ਹੋਰ ਵੀ ਮਾਮਲਾ ਦਰਜ਼ ਕੀਤਾ ਗਿਆ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਵੀ ਭਾਰਤ ਭੂਸ਼ਨ ਆਸੂ ਦੇ ਜੇਲ ਵਿੱਚੋਂ ਬਾਹਰ ਆਉਣ ਦੇ ਕੋਈ ਜਿਆਦਾ ਆਸਾਰ ਨਜ਼ਰ ਨਹੀਂ ਆ ਰਹੇ ਹਨ। ਇਸ ਸਮੇਂ ਭਾਰਤ ਭੂਸ਼ਨ ਆਸੂ ਪਟਿਆਲਾ ਦੀ ਸੈਂਟਰਲ ਜੇਲ ਵਿੱਚ ਬੰਦ ਹਨ।
ਜਾਣਕਾਰੀ ਅਨੁਸਾਰ ਪੰਜਾਬ ਦੇ ਇੱਕ ਠੇਕੇਦਾਰ ਗੁਰਪ੍ਰੀਤ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਵਿਜੀਲੈਂਸ ਵਲੋਂ ਭਾਰਤ ਭੂਸ਼ਨ ਆਸੂ ‘ਤੇ ਮਾਮਲਾ ਦਰਜ਼ ਕੀਤਾ ਗਿਆ ਸੀ। ਇਸ ਸ਼ਿਕਾਇਤ ਵਿੱਚ ਗੁਰਪ੍ਰੀਤ ਸਿੰਘ ਵਲੋਂ ਦੋਸ਼ ਲਗਾਏ ਗਏ ਸਨ ਕਿ ਲੁਧਿਆਣਾ ਦੀ ਦਾਣਾ ਮੰਡੀਆਂ ਵਿੱਚ ਟੈਂਡਰ ਦੇਣ ਮੌਕੇ ਭਿ੍ਰਸ਼ਟਾਚਾਰ ਕੀਤਾ ਗਿਆ ਹੈ। ਇਸ ਸ਼ਿਕਾਇਤ ਤੋਂ ਬਾਅਦ 16 ਅਗਸਤ ਨੂੰ ਐਫਆਈਆਰ ਦਰਜ਼ ਕੀਤੀ ਗਈ ਤਾਂ ਠੇਕੇਦਾਰ ਤੇਲੂ ਰਾਮ ਨੂੰ 17 ਅਗਸਤ ਨੂੰ ਪਹਿਲਾਂ ਗਿ੍ਰਫ਼ਤਾਰ ਕੀਤਾ ਗਿਆ ਸੀ ਅਤੇ 22 ਅਗਸਤ ਨੂੰ ਕਟਿੰਗ ਕਰਵਾਉਂਦੇ ਹੋਏ ਭਾਰਤ ਭੂਸ਼ਨ ਆਸੂ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਸੀ। ਜਿਸ ਤੋਂ ਬਾਅਦ ਹੁਣ ਤੱਕ ਉਹ ਜੇਲ ਵਿੱਚ ਹੀ ਬੰਦ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ