Army ਫ਼ੌਜ ਦੀ ਭਰਤੀ ਲਈ ਲਿਖਤੀ ਪ੍ਰੀਖਿਆ 13 ਨਵੰਬਰ ਨੂੰ
(ਸੱਚ ਕਹੂੰ ਨਿਊਜ) ਪਟਿਆਲਾ। ਭਾਰਤੀ ਫ਼ੌਜ (Army) ’ਚ ਵੱਖ-ਵੱਖ ਵਰਗਾਂ ਵਿਚ ਭਰਤੀ ਲਈ ਸਰੀਰਕ ਟੈਸਟਾਂ ਪਾਸ ਹੋਏ ਉਮੀਦਵਾਰਾਂ ਦੀ 13 ਨਵੰਬਰ ਨੂੰ ਲਿਖਤੀ ਪ੍ਰੀਖਿਆ ਲਈ ਜਾਵੇਗੀ। ਇਸ ਇਮਤਿਹਾਨ ਲਈ ਛੇ ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਮਾਨਸਾ, ਮਲੇਰਕੋਟਲਾ, ਬਰਨਾਲਾ ਅਤੇ ਫ਼ਤਿਹਗੜ੍ਹ ਸਾਹਿਬ ਦੇ ਉਮੀਦਵਾਰ ਹਿੱਸਾ ਲੈਣਗੇ।
ਇਹ ਵੀ ਪੜ੍ਹੋ : ਅਮਲੋਹ ਦੀ ਜੱਜ ਬਣੀ ਸ਼ਰੂ ਗੋਇਲ ਦਾ ਵਿਧਾਇਕ ਗੈਰੀ ਬੜਿੰਗ ਨੇ ਕੀਤਾ ਸਨਮਾਨ
ਇਸ ਬਾਰੇ ਭਾਰਤੀ ਫ਼ੌਜ ਦੇ ਪਟਿਆਲਾ ਸਥਿਤ ਆਰਮੀ ਭਰਤੀ ਡਾਇਰੈਕਟਰ ਕਰਨਲ ਆਸ਼ੀਸ਼ ਲਾਲ ਨੇ ਦੱਸਿਆ ਕਿ ਪਿਛਲੇ ਦਿਨੀਂ ਹੋਈ ਭਰਤੀ ਰੈਲੀ ’ਚ ਫਿਜ਼ੀਕਲ ਟੈਸਟ ਪਾਸ ਕਰ ਚੁੱਕੇ ਉਮੀਦਵਾਰਾਂ ਦੀ ਲਿਖਤੀ ਪ੍ਰੀਖਿਆ 13 ਨਵੰਬਰ 2022 ਨੂੰ ਇੱਥੇ ਸੰਗਰੂਰ ਰੋਡ ਵਿਖੇ ਫ਼ਲਾਇੰਗ ਕਲੱਬ ਦੇ ਸਾਹਮਣੇ ਸਥਿਤ ਪਹਿਲੀ ਆਰਮੀ ਡਵੀਜ਼ਨ ਸਿਗਨਲ ਰੈਜੀਮੈਂਟ ਗਰਾਊਂਡ ਵਿਖੇ ਲੈਣੀ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਕਤ ਪ੍ਰੀਖਿਆ ਵਿਚ ਲਗਭਗ ਪੰਜ ਹਜ਼ਾਰ ਉਮੀਦਵਾਰ ਸ਼ਾਮਲ ਹੋਣਗੇ, ਜਿਸ ਦੀਆਂ ਤਿਆਰੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 13 ਨਵੰਬਰ ਨੂੰ ਸਵੇਰੇ 10 ਵਜੇ ਤੋਂ 11 ਵਜੇ ਤੱਕ ਹੋਣ ਵਾਲੇ ਇਸ ਪ੍ਰੀਖਿਆ ਲਈ ਰਿਪੋਟਿੰਗ ਟਾਈਮ ਸਵੇਰੇ 2 ਵਜੇ ਹੋਵੇਗਾ ਤੇ ਮੌਕੇ ਉਤੇ ਬਾਇਓਮੈਟਿ੍ਰਕ ਵੈਰੀਫਿਕੇਸ਼ਨ ਕੀਤੀ ਜਾਵੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ