PM Modi ਕਾਰਗਿਲ ਪਹੁੰਚੇ, ਸੈਨਾ ਦੇ ਜਵਾਨਾਂ ਦੇ ਮਨਾਉਣਗੇ Diwali
ਕਾਰਗਿਲ (ਏਜੰਸੀ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਲਗਾਤਾਰ ਨੌਵੀਂ ਵਾਰ ਦੀਪ ਉਤਸਵ ’ਤੇ ਸੈਨਿਕਾਂ ਨਾਲ ਦੀਵਾਲੀ ਮਨਾਉਣ ਲਈ ਕਾਰਗਿਲ ਪਹੁੰਚੇ ਹਨ। ਮੋਦੀ ਇੱਥੇ ਦੀਵਾਲੀ ਮਨਾ ਕੇ ਫੌਜ ਦੇ ਜਵਾਨਾਂ ਦਾ ਮਨੋਬਲ ਉੱਚਾ ਕਰਨਗੇ। ਮੋਦੀ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਹਰ ਸਾਲ ਦੀਵਾਲੀ ਦੇ ਮੌਕੇ ’ਤੇ ਫੌਜ ਦੇ ਜਵਾਨਾਂ ਨਾਲ ਦੀਵਾਲੀ ਮਨਾਉਂਦੇ ਹਨ। ਮੋਦੀ ਪਿਛਲੇ ਅੱਠ ਸਾਲਾਂ ਤੋਂ ਫ਼ੌਜ ਦੇ ਜਵਾਨਾਂ ਨਾਲ ਦੀਵਾਲੀ ਦਾ ਤਿਉਹਾਰ ਮਨਾ ਰਹੇ ਹਨ।
ਇਸ ਵਾਰ ਵੀ ਆਪਣੀ ਪਰੰਪਰਾ ਨੂੰ ਅੱਗੇ ਵਧਾਉਂਦੇ ਹੋਏ ਉਹ ਜੰਮੂ-ਕਸ਼ਮੀਰ ਦੇ ਕਾਰਗਿਲ ਦਰਾਸ ਪਹੁੰਚੇ। ਪ੍ਰਧਾਨ ਮੰਤਰੀ ਨੂੰ ਆਪਣੇ ਵਿਚਕਾਰ ਪਾ ਕੇ ਫੌਜ ਦੇ ਜਵਾਨਾਂ ਦੀ ਖੁਸ਼ੀ ਦੀ ਕੋਈ ਹੱਦ ਨਹੀਂ ਸੀ। ਜ਼ਿਕਰਯੋਗ ਹੈ ਕਿ ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਮੋਦੀ 21 ਅਕਤੂਬਰ ਨੂੰ ਬਾਬਾ ਕੇਦਾਰਨਾਥ ਅਤੇ ਬਦਰੀਨਾਥ ਪਹੁੰਚੇ ਸਨ ਅਤੇ ਉਨ੍ਹਾਂ ਦੇ ਦਰਸ਼ਨ ਕੀਤੇ ਸਨ। ਇਸ ਤੋਂ ਬਾਅਦ ਐਤਵਾਰ ਨੂੰ ਪ੍ਰਧਾਨ ਮੰਤਰੀ ਨੇ ਅਯੁੱਧਿਆ ਦੇ ਦੀਪ ਉਤਸਵ ’ਚ ਸ਼ਿਰਕਤ ਕੀਤੀ। ਅਯੁੱਧਿਆ ਪਹੁੰਚ ਕੇ ਮੋਦੀ ਨੇ ਉੱਥੇ ਬੈਠੇ ਰਾਮ ਲੱਲਾ ਦੇ ਦਰਸ਼ਨ ਕੀਤੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ