ਸੜਕ ਹਾਦਸੇ ’ਚ 5 ਦੀ ਮੋਤ, 5 ਹੋਰ ਜਖ਼ਮੀ, ਯੋਗੀ ਨੇ ਪ੍ਰਗਟਾਇਆ ਦੁੱਖ
ਪ੍ਰਯਾਗਰਾਜ। ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਵੀਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਬੱਚੇ ਅਤੇ ਚਾਰ ਔਰਤਾਂ ਦੀ ਦਰਦਨਾਕ ਮੌਤ ਹੋ ਗਈ। ਸੂਬੇ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਇਸ ਹਾਦਸੇ ’ਚ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟ ਕਰਦੇ ਹੋਏ ਜ਼ਿਲਾ ਪ੍ਰਸ਼ਾਸਨ ਨੂੰ ਜ਼ਖਮੀਆਂ ਦੇ ਇਲਾਜ ਲਈ ਤੁਰੰਤ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਪੁਲਿਸ ਮੁਤਾਬਕ ਇਹ ਘਟਨਾ ਪ੍ਰਯਾਗਰਾਜ ’ਚ ਵਾਰਾਣਸੀ ਰੋਡ ’ਤੇ ਹੰਡਿਆ ਟੋਲ ਪਲਾਜ਼ਾ ਨੇੜੇ ਅੱਜ ਸਵੇਰੇ 7 ਵਜੇ ਦੇ ਕਰੀਬ ਵਾਪਰੀ। ਇਸ ਪਾਸੇ ਜਾ ਰਹੀ ਇੱਕ ਟਵੇਰਾ ਕਾਰ ਬੇਕਾਬੂ ਹੋ ਕੇ ਬਿਜਲੀ ਦੇ ਖੰਭੇ ਨਾਲ ਜਾ ਟਕਰਾਈ। ਇਸ ਹਾਦਸੇ ’ਚ 04 ਔਰਤਾਂ ਅਤੇ 1 ਬੱਚੇ ਸਮੇਤ 5 ਲੋਕਾਂ ਦੀ ਮੌਤ ਹੋ ਗਈ, ਜਦਕਿ 05 ਹੋਰ ਗੰਭੀਰ ਰੂਪ ’ਚ ਜ਼ਖਮੀ ਹੋ ਗਏ। ਹੰਡਿਆਇਆ ਥਾਣੇ ਦੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰਨ ਤੋਂ ਬਾਅਦ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ।
ਹਾਦਸਾ ਕਿਵੇਂ ਵਾਪਰਿਆ
ਕਾਰ ਵਿੱਚ ਸਵਾਰ ਸਾਰੇ ਲੋਕ ਪਿੰਡ ਸਰਾਏ ਲਾਲ ਸ਼ਿਵਗੜ੍ਹ ਥਾਣਾ ਸੋਰਾਓਂ ਜ਼ਿਲ੍ਹਾ ਪ੍ਰਯਾਗਰਾਜ ਤੋਂ ਵਿੰਧਿਆਚਲ ਜਾ ਰਹੇ ਸਨ। ਮਿ੍ਰਤਕਾਂ ਵਿੱਚ ਰੇਖਾ ਪਤਨੀ ਸੰਜੇ ਅਗ੍ਰਹਿਰੀ ਉਮਰ 45 ਸਾਲ, ਰੇਖਾ ਪਤਨੀ ਰਮੇਸ਼ ਉਮਰ 32 ਸਾਲ, ਕ੍ਰਿਸ਼ਨਾ ਦੇਵੀ ਪਤਨੀ ਸਵਰਗੀ ਸ਼ਿਆਮਲਾਲ ਉਮਰ 70 ਸਾਲ, ਕਵਿਤਾ ਪਤਨੀ ਮਰਹੂਮ ਦਿਨੇਸ਼ ਉਮਰ 36 ਸਾਲ ਅਤੇ ਕੁਮਾਰੀ ਓਜਸ ਉਮਰ 01 ਸਾਲ ਸ਼ਾਮਲ ਹਨ। ਮੁੱਖ ਮੰਤਰੀ ਯੋਗੀ ਨੇ ਇਸ ਸੜਕ ਹਾਦਸੇ ’ਚ ਜਾਨੀ ਨੁਕਸਾਨ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਉਨ੍ਹਾਂ ਵਿਛੜੀ ਰੂਹ ਦੀ ਸ਼ਾਂਤੀ ਦੀ ਕਾਮਨਾ ਕਰਦਿਆਂ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾ ਕੇ ਉਨ੍ਹਾਂ ਦਾ ਢੁੱਕਵਾਂ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਵੀ ਕੀਤੀ। ਇਸ ਦੇ ਨਾਲ ਹੀ ਜ਼ਿਲ੍ਹਾ ਮੈਜਿਸਟਰੇਟ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਮੌਕੇ ’ਤੇ ਜਾ ਕੇ ਰਾਹਤ ਕਾਰਜ ਜੰਗੀ ਪੱਧਰ ’ਤੇ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ