ਪੂਜਨੀਕ ਗੁਰੂ ਜੀ ਨੇ ਸਾਧ-ਸੰਗਤ ਨੂੰ ਕਰਵਾਏ ਇਹ ਦੋ ਪ੍ਰਣ

Saint Dr. MSG

ਪੂਜਨੀਕ ਗੁਰੂ ਜੀ (Saint Dr. MSG ) ਨੇ ਸਾਧ-ਸੰਗਤ ਨੂੰ ਕਰਵਾਏ ਇਹ ਦੋ ਪ੍ਰਣ

(ਸੁਨੀਲ ਵਰਮਾ) ਬਰਨਾਵਾ/ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr. MSG ) ਨੇ ਮੰਗਲਵਾਰ ਨੂੰ ਉੱਤਰ ਪ੍ਰਦੇਸ਼ ਦੇ ਸ਼ਾਹ ਸਤਿਨਾਮ ਜੀ ਆਸ਼ਰਮ ਬਰਨਾਵਾ ਤੋਂ ਆਨਲਾਈਨ ਗੁਰੂਕੁਲ ਰਾਹੀਂ ਦੇਸ਼-ਵਿਦੇਸ਼ ਦੀ ਸਾਧ-ਸੰਗਤ ਨੂੰ ਬੇਪਰਵਾਰ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ਵਧਾਈ ਦਿੱਤੀ। ਪੂਜਨੀਕ ਗੁਰੂ ਜੀ ਨੇ ਰੂਹਾਨੀ ਸਤਿਸੰਗ ਦੌਰਾਨ ਸੱਚਾ ਸੌਦਾ ਕੀ ਹੈ ਅਤੇ ਸਾਂਈ ਜੀ ਨੇ ਇਸ ਨੂੰ ਕਿਸ ਲਈ ਬਣਾਇਆ ਹੈ, ਦੇ ਬਾਰੇ ਖੁੱਲ੍ਹ ਕੇ ਦੱਸਿਆ।

ਇਸ ਦੌਰਾਨ ਪੂਜਨੀਕ ਗੁਰੂ ਜੀ (Saint Dr. MSG ) ਨੇ ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਸਥਿਤ ਸੈਦੇਕੇ ਮੋਹਨ ਨਾਮ ਚਰਚਾ ਘਰ ਸਮੇਤ ਹੋਰਨਾਂ ਥਾਵਾਂ ’ਤੇ ਹਜ਼ਾਰਾਂ ਲੋਕਾਂ ਦਾ ਨਸ਼ਾ ਤੇ ਸਮਾਜਿਕ ਬੁਰਾਈਆਂ ਛੁਡਵਾ ਕੇ ਨਾਮ ਸ਼ਬਦ ਪ੍ਰਦਾਨ ਕੀਤਾ। ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਇਸ ਦੌਰਾਨ ਕਰੋੜਾਂ ਦੀ ਸਾਧ-ਸੰਗਤ ਨੇ ਹੱਥ ਖੜੇ ਕਰਕੇ ਪ੍ਰਣ ਵੀ ਕੀਤੇ। ਜਿਸ ’ਚ ਪਹਿਲਾ ਪ੍ਰਣ ਹਰ ਕੰਮ ਆਪਣੇ ਸਤਿਗੁਰੂ ਨੂੰ ਹਾਜ਼ਰ-ਨਾਜ਼ਰ ਮੰਨ ਕੇ ਕਰਾਂਗੇ ਅਤੇ ਦੂਜਾ ਕਦੇ ਨੈਗੇਟਿਵ ਨਹੀਂ ਸੋਚਾਂਗੇ ਤੇ ਨੈਗੇਟਿਵ ਵਿਚਾਰ ਆਉਣ ’ਤੇ ਸਿਮਰਨ ਕਰਾਂਗੇ।

ਇਸ ਦੌਰਾਨ ਪੂਜਨੀਕ ਗੁਰੂ ਜੀ ਨੇ ਸਮੂਹ ਸਾਧ-ਸੰਗਤ ਨੂੰ ਆਪਣਾ ਆਸ਼ੀਰਵਾਦ ਵੀ ਦਿੱਤਾ। ਸੋਮਵਾਰ ਰਾਤ ਭਾਵ ਇੱਕ ਨਵੰਬਰ ਨੂੰ ਵੀ ਪੂਜਨੀਕ ਗੁਰੂ ਜੀ ਨੇ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੇ ਆਗਮਨ ’ਤੇ ਆਨਲਾਈਨ ਗੁਰੂਕੁਲ ’ਤੇ ਲਾਈਵ ਹੋਏ ਤੇ ਸਮੂਹ ਸਾਧ-ਸੰਗਤ ਨੂੰ ਪਵਿੱਤਰ ਅਵਤਾਰ ਮਹੀਨੇ ਦੀ ਵਧਾਈ ਦਿੱਤੀ। ਪੂਜਨੀਕ ਗੁਰੂ ਜੀ ਨੇ ਸਾਧ-ਸੰਗਤ ਨੂੰ  ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ਵਧਾਈ ਦਿੰਦਿਆਂ ਫ਼ਰਮਾਇਆ ਕਿ ਅੱਜ ਉਹ ਮਹੀਨਾ ਚੜ੍ਹਿਆ ਹੈ, ਜਿਸ ਦੀ ਵਜ੍ਹਾ ਨਾਲ ਸੱਚਾ ਸੌਦਾ ਬਣਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here