(ਸੁਰਿੰਦਰ ਕੁਮਾਰ ਸ਼ਰਮਾ) ਨਾਭਾ। ਨਾਭਾ ਬਲਾਕ ਦੇ ਪਿੰਡ ਛੀਟਾਂਵਾਲਾ ਵਿਖੇ ਉਦੋਂ ਸਨਸਨੀ ਫੈਲ ਗਈ ਜਦੋਂ 27 ਸਾਲਾ ਨੌਜਵਾਨ ਅਮਨਦੀਪ ਸਿੰਘ ਦੀ ਲਾਸ਼ ਖਤਾਨਾਂ ਵਿੱਚੋਂ ਮਿਲੀ, ਮ੍ਰਿਤਕ ਸੰਗਰੂਰ ਜ਼ਿਲ੍ਹੇ ਦੇ ਪਿੰਡ ਨੰਦਗੜ੍ਹ ਦਾ ਰਹਿਣ ਵਾਲਾ ਸੀ। ਨੌਜਵਾਨ ਕੱਲ੍ਹ ਆਪਣੇ ਘਰੋਂ ਖੇਤੀਬਾੜੀ ਦਵਾਈਆਂ ਵੇਚਣ ਸੰਬੰਧੀ ਗਿਆ ਪਰ ਵਾਪਸ ਨਹੀਂ ਪਰਤਿਆ ਅਤੇ ਅੱਜ ਉਸਦੀ ਲਾਸ਼ ਹੀ ਮਿਲੀ ਹੈ। ਪੁਲਿਸ ਵੱਲੋਂ ਲਾਸ਼ ਨੂੰ ਆਪਣੇ ਕਬਜੇ ਵਿੱਚ ਲੈ ਕੇ ਮੋਰਚਰੀ ਵਿੱਚ ਰੱਖ ਦਿੱਤਾ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਹੀ ਪੁਲਿਸ ਕਾਰਵਾਈ ਕਰੇਗੀ।
ਇਹ ਵੀ ਪੜ੍ਹੋ : ਗੈਂਗਸਟਰ ਦੀਪਕ ਟੀਨੂੰ ਦਾ ਮਾਨਸਾ ਪੁਲਿਸ ਨੂੰ ਮਿਲਿਆ 8 ਦਿਨ ਦਾ ਰਿਮਾਂਡ
ਇਸ ਸੰਬੰਧੀ ਨਾਭਾ ਸਦਰ ਥਾਣਾ ਦੇ ਐੱਸਐੱਚਓ ਪ੍ਰਿਯਾਂਸ਼ੂ ਸਿੰਘ ਨੇ ਕਿਹਾ ਕਿ ਸਾਨੂੰ ਇਤਲਾਹ ਮਿਲੀ ਸੀ ਕਿ ਅਣਪਛਾਤੀ ਲਾਸ਼ ਖਤਾਨਾਂ ਵਿੱਚ ਪਈ ਹੈ ਅਤੇ ਜਦੋਂ ਮੌਕੇ ’ਤੇ ਪਹੁੰਚੇ ਅਤੇ ਪਹਿਚਾਣ ਹੋਈ ਕਿ ਇਹ ਨੌਜਵਾਨ ਸੰਗਰੂਰ ਜਿਲ੍ਹੇ ਦੇ ਪਿੰਡ ਨੰਦਗੜ੍ਹ ਦਾ ਰਹਿਣ ਵਾਲਾ ਹੈ , ਜਿਸ ਤੋਂ ਬਾਅਦ ਵਾਰਸਾਂ ਨੂੰ ਇਤਲਾਹ ਦਿੱਤੀ ਹੈ ਜਿਸ ਤਰ੍ਹਾਂ ਉਹ ਬਿਆਨ ਲਿਖਵਾਉਣਗੇ ਉਸਦੇ ਆਧਾਰ ’ਤੇ ਹੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਸ ਦੇ ਸਰੀਰ ’ਤੇ ਸੱਟ ਦੇ ਕਿਸੇ ਵੀ ਤਰ੍ਹਾਂ ਦੇ ਨਿਸ਼ਾਨ ਨਹੀਂ ਸਨ, ਲਾਸ਼ ਨੂੰ ਮੋਰਚਰੀ ਵਿੱਚ ਰਖਵਾ ਦਿੱਤਾ ਅਤੇ ਪੋਸਟਮਾਰਟਮ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਇਸ ਦੀ ਮੌਤ ਕਿਵੇਂ ਹੋਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ