Red Fort attack accused Ashfaq ਨੂੰ ਫਾਂਸੀ ਦੀ ਸਜਾ ਬਰਕਰਾਰ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦੇਸ਼ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਨੇ ਸਾਲ 2000 ਵਿੱਚ ਹੋਏ ਲਾਲ ਹਮਲੇ ਦੇ ਦੋਸ਼ੀ ਮੁਹੰਮਦ ਆਰਿਫ ਉਰਫ਼ ਅਸ਼ਫਾਕ (Red Fort attack accused Ashfaq) ਦੀ ਮੌਤ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ। ਸੁਪਰੀਮ ਕੋਰਟ ਨੇ ਆਰਿਫ ਦੀ ਸਮੀਖਿਆ ਪਟੀਸ਼ਨ ਖਾਰਜ ਕਰ ਦਿੱਤੀ ਹੈ।
ਕੀ ਹੈ ਮਾਮਲਾ
ਦਰਅਸਲ, ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨੇ 22 ਦਸੰਬਰ 2000 ਨੂੰ ਲਾਲ ਕਿਲੇ ’ਤੇ ਅੱਤਵਾਦੀ ਹਮਲਾ ਕੀਤਾ ਸੀ, ਜਿਸ ’ਚ 2 ਜਵਾਨਾਂ ਸਮੇਤ 3 ਲੋਕ ਮਾਰੇ ਗਏ ਸਨ। ਭਾਰਤੀ ਫੌਜ ਦੀ ਜਵਾਬੀ ਕਾਰਵਾਈ ’ਚ ਲਾਲ ਕਿਲੇ ’ਚ ਘੁਸਪੈਠ ਕਰਨ ਵਾਲੇ ਦੋ ਅੱਤਵਾਦੀ ਵੀ ਮਾਰੇ ਗਏ। ਇਸ ਮਾਮਲੇ ਵਿੱਚ 31 ਅਕਤੂਬਰ 2005 ਨੂੰ ਹੇਠਲੀ ਅਦਾਲਤ ਨੇ ਆਰਿਫ਼ ਨੂੰ ਦੋਸ਼ੀ ਠਹਿਰਾਉਂਦਿਆਂ ਮੌਤ ਦੀ ਸਜ਼ਾ ਸੁਣਾਈ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ