ਸਾਡੇ ਨਾਲ ਸ਼ਾਮਲ

Follow us

11.4 C
Chandigarh
Monday, February 2, 2026
More
    Home Breaking News Dera Sacha Sa...

    Dera Sacha Sauda ਤੋਂ Live : ਪਵਿੱਤਰ ਭੰਡਾਰੇ ’ਤੇ ਸ਼ਾਹ ਸਤਿਨਾਮ ਜੀ ਧਾਮ ’ਚ ਲੱਗੀਆਂ ਰੌਣਕਾਂ

    naamcharcha-foundation-day-shah-satnam-ji-dham

    Dera Sacha Sauda

    (ਸੱਚ ਕਹੂੰ ਨਿਊਜ਼) ਸਰਸਾ। ਡੇਰਾ ਸੱਚਾ ਸੌਦਾ (Dera Sacha Sauda) ਦੇ ਸੰਸਥਾਪਕ ਬੇਪਰਵਾਹ ਮਸਤਾਨਾ ਜੀ ਮਹਾਰਾਜ ਦਾ 131ਵਾਂ ਪਵਿੱਤਰ ਅਵਤਾਰ ਦਿਹਾੜਾ ਸ਼ਾਹ ਸਤਿਨਾਮ ਜੀ ਧਾਮ ਵਿਖੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੂਜਨੀਕ ਗੁਰੂ ਜੀ ਦੀ ਰਹਿਨੁਮਾਈ ਹੇਠ ਕੀਤੇ ਜਾ ਰਹੇ 143 ਮਾਨਵਤਾ ਭਲਾਈ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ।

    ਸੋਮਵਾਰ ਰਾਤ ਤੋਂ ਹੀ ਸ਼ਾਹ ਸਤਿਨਾਮ ਜੀ ਧਾਮ ਤੇ ਸ਼ਾਹ ਮਸਤਾਨਾ ਜੀ ਧਾਮ ’ਚ ਸਾਧ-ਸੰਗਤ ਦੇ ਆਉਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਸੀ, ਜੋ ਕਿ ਲਗਾਤਾਰ ਜਾਰੀ ਹੈ। ਭੰਡਾਰੇ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਪੂਰਾ ਪੰਡਾਲ ਸਾਧ-ਸੰਗਤ ਨਾਲ ਪੂਰੀ ਤਰ੍ਹਾਂ ਭਰ ਚੁੱਕਿਆ ਹੈ। ਇਸ ਦੇ ਨਾਲ ਹੀ ਦਰਬਾਰ ਵੱਲ ਆਉਣ ਸਾਰੇ ਮਾਰਗਾਂ ’ਤੇ ਜਿੱਥੋਂ ਤੱਕ ਨਜ਼ਰ ਦੌੜ ਰਹੀ ਹੈ, ਸਾਧ-ਸੰਗਤ ਦਾ ਇਕੱਠ ਨਜ਼ਰ ਆ ਰਿਹਾ ਹੈ।

    ਵੱਖ-ਵੱਖ ਮਾਰਗਾਂ ’ਤੇ ਕਈ-ਕਈ ਕਿਲੋਮੀਟਰਾਂ ਤੱਕ ਸਾਧ-ਸੰਗਤ ਦੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਨਜ਼ਰ ਆ ਰਹੀਆਂ। ਇਸ ਸ਼ੁੱਭ ਮੌਕੇ ’ਤੇ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਆਪਣੀਆਂ ਰਵਾਇਤੀ ਪੁਸ਼ਾਕਾਂ ਅਤੇ ਸੰਗੀਤਕ ਸਾਜ਼ਾਂ ’ਤੇ ਨੱਚਦੇ ਹੋਏ ਸਤਿਸੰਗ ਪੰਡਾਲ ’ਚ ਪਹੁੰਚ ਰਹੇ ਹਨ ਅਤੇ ਇੱਕ-ਦੂੁਜੇ ਨੂੰ ਵਧਾਈਆਂ ਦੇ ਕੇ ਖੁਸ਼ੀ ਮਨਾ ਰਹੇ ਹਨ।

    ਦੱਸ ਦੇਈਏ ਕਿ ਪੂਜਨੀਕ ਸਾਈਂ ਬੇਪਰਵਾਹ ਸ਼ਾਹ ਮਸਤਾਨਾ ਜੀ ਮਹਾਰਾਜ ਦੇ 131ਵੇਂ ਪਵਿੱਤਰ ਅਵਤਾਰ ਦਿਹਾੜੇ ਦੇ ਸ਼ੁਭ ਮੌਕੇ ‘ਤੇ ਡੇਰਾ ਸੱਚਾ ਸੌਦਾ ਦੀ ਸਮੁੱਚੀ ਸਾਧ-ਸੰਗਤ ਵਿੱਚ ਭਾਰੀ ਉਤਸ਼ਾਹ ਹੈ ਅਤੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਅਗਵਾਈ ’ਚ ਸ਼ਾਹ ਸਤਿਨਾਮ ਜੀ ਧਾਮ, ਸਰਸਾ, ਮਾਰਸ਼ਲ ਪਿੱਚ, ਕੰਕਰ ਖੇੜਾ, ਮੇਰਠ, ਯੂ.ਪੀ., ਵਿਦਿਆ ਸਾਗਰ ਸਟੇਡੀਅਮ, ਜੈਪੁਰ ਅਤੇ ਸ਼ਾਹ ਸਤਿਨਾਮ ਜੀ ਕ੍ਰਿਪਾ ਸਾਗਰ ਧਾਮ ਬੀਕਾਨੇਰ ਤੋਂ ਇਲਾਵਾ ਕਈ ਥਾਵਾਂ ‘ਤੇ ਪਵਿੱਤਰ ਭੰਡਾਰਾ ਮਨਾ ਰਹੀ ਹੈ।

    ਅਣਗਿਣਤ ਮਾਨਵਤਾ ਭਲਾਈ ਦੇ ਵਿਸ਼ਵ ਕੀਰਤੀਮਾਨ

    ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਕਰੋੜਾਂ ਲੋਕਾਂ ਨੂੰ ਬੁਰਾਈਆਂ ਦੀ ਦਲਦਲ ’ਚੋਂ ਕੱਢ ਕੇ ਮਾਨਵਤਾ, ਸੱਚਾਈ ਤੇ ਨੇਕੀ ਦੇ ਮਾਰਗ ’ਤੇ ਚਲਾਇਆ ਪੂਜਨੀਕ ਗੁਰੂ ਜੀ ਨੇ 143 ਮਾਨਵਤਾ ਭਲਾਈ ਕਾਰਜ ਸ਼ੁਰੂ ਕਰਕੇ ਸਮਾਜਿਕ ਤੇ ਨੈਤਿਕ ਕ੍ਰਾਂਤੀ ਦਾ ਆਗਾਜ ਕੀਤਾ ਜੋ ਅੱਜ ਪੂਰੀ ਦੁਨੀਆ ਲਈ ਪ੍ਰੇਰਨਾ ਸਰੋਤ ਹੈ ਮਾਨਵਤਾ ਭਲਾਈ ਕਾਰਜਾਂ ’ਚ ਅੱਜ ਡੇਰਾ ਸੱਚਾ ਸੌਦਾ ਦੇ ਨਾਂਅ ਇੱਕ ਜਾਂ ਦੋ ਨਹੀ ਸਗੋਂ ਗਿੰਨੀਜ਼ ਵਰਲਡ ਰਿਕਾਰਡ ਤੇ ਏਸ਼ੀਆ ਬੁੱਕ ਆਫ ਸਮੇਤ 76 ਰਿਕਾਰਡ ਦਰਜ ਹਨ ਹੁਣ ਤੱਕ ਮਿਲੇ ਕੀਰਤੀਮਾਨਾਂ ’ਚੋਂ ਪੂਜਨੀਕ ਗੁਰੂ ਜੀ ਦੇ ਨਾਂਅ ਖੂਨਦਾਨ, ਅੱਖਾਂ ਦਾਨ, ਮਹਾਂ ਸਫਾਈ ਅਭਿਆਨ, ਬੂਟੇ ਲਾਉਣ ਸਮੇਤ ਵੱਖ-ਵੱਖ ਖੇਤਰਾਂ ’ਚ ਰਿਕਾਰਡ ਦਰਜ ਹਨ

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here