ਨੇਪਾਲ ’ਚ ਭੂਚਾਲ ਕਾਰਨ 6 ਮੌਤਾਂ, 6.3 ਰਹੀ ਭੂਚਾਲ ਦੀ ਤੀਬਰਤਾ
(ਏਜੰਸੀ) ਨਵੀਂ ਦਿੱਲੀ। ਦਿੱਲੀ-ਐੱਨਸੀਆਰ (Delhi-NCR Earthquake ) ’ਚ ਰਾਤ 1:58 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਭੂਚਾਲ ਦੀ ਤੀਬਰਤਾ 6.3 ਦਰਜ ਕੀਤੀ ਗਈ ਹੈ। ਭੂਚਾਲ ਕਾਰਨ ਲੋਕ ਪੂਰੀ ਤਰ੍ਹਾਂ ਨਾਲ ਦਹਿਸ਼ਤ ’ਚ ਸਨ ਅਤੇ ਲੋਕ ਘਰਾਂ ਤੋਂ ਬਾਹਰ ਆ ਗਏ। ਨੋਇਡਾ ਅਤੇ ਆਸਪਾਸ ਦੇ ਸ਼ਹਿਰਾਂ ’ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 6.3 ਸੀ।
ਨੇਪਾਲ ਦੇ ਰਾਸ਼ਟਰੀ ਭੂਚਾਲ ਕੇਂਦਰ (ਐੱਨ.ਐੱਸ.ਸੀ.) ਮੁਤਾਬਕ ਨੇਪਾਲ ਦੇ ਦੂਰ-ਪੱਛਮੀ ਖੇਤਰ ’ਚ ਪਿਛਲੇ 24 ਘੰਟਿਆਂ ’ਚ ਭੂਚਾਲ ਦੇ ਤਿੰਨ ਝਟਕੇ ਦਰਜ ਕੀਤੇ ਗਏ ਹਨ। ਨੇਪਾਲ ਦੇ ਡੋਤੀ ਜ਼ਿਲ੍ਹੇ ’ਚ ਬੀਤੀ ਰਾਤ ਆਏ ਭੂਚਾਲ ਤੋਂ ਬਾਅਦ ਇੱਕ ਮਕਾਨ ਡਿੱਗਣ ਕਾਰਨ ਛੇ ਜਣਿਆਂ ਦੀ ਮੌਤ ਹੋ ਗਈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ ਪਰ ਮ੍ਰਿਤਕਾਂ ’ਚ ਇਕ ਔਰਤ ਅਤੇ ਦੋ ਬੱਚਿਆਂ ਦੇ ਸ਼ਾਮਲ ਹੋਣ ਦਾ ਖਦਸ਼ਾ ਹੈ। 5 ਲੋਕ ਵਿਅਕਤੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ