ਸਾਡੇ ਨਾਲ ਸ਼ਾਮਲ

Follow us

25.4 C
Chandigarh
Friday, February 27, 2026
More
    Home Breaking News 20 ਹਜ਼ਾਰ ਰੁਪਏ ...

    20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਰਜਿਸਟਰੀ ਕਲਰਕ ਗ੍ਰਿਫ਼ਤਾਰ

    Bribe

    (ਐੱਮ.ਕੇ.ਸ਼ਾਇਨਾ) ਮੋਹਾਲੀ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਦਫਤਰ ਜੀਰਕਪੁਰ, ਐਸ.ਏ.ਐਸ. ਨਗਰ ਵਿਖੇ ਤਾਇਨਾਤ ਰਜਿਸਟਰੀ ਕਲਰਕ ਗੁਰਮੀਤ ਕੌਰ ਨੂੰ ਰਿਸ਼ਵਤ ਦੇ ਇੱਕ ਮਾਮਲੇ ’ਚ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਥਾਣਾ ਡੇਰਾਬੱਸੀ ਦੇ ਪਿੰਡ ਅੱਡਾ ਝੁੰਗੀਆਂ ਦੇ ਹਰਸਿਮਰਨ ਸਿੰਘ ਵੱਲੋਂ ਮੁੱਖ ਮੰਤਰੀ ਦੀ ਭਿ੍ਰਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਉਕਤ ਮਹਿਲਾ ਕਲਰਕ ਖਿਲਾਫ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।

    ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਅਤੇ ਇਸ ਸਬੰਧੀ ਸਬੂਤਾਂ ਦੀ ਪੜਤਾਲ ਦੌਰਾਨ ਪਤਾ ਲੱਗਾ ਕਿ ਰਜਿਸਟਰੀ ਕਲਰਕ ਨੇ ਸ਼ਿਕਾਇਤਕਰਤਾ ਪਾਸੋਂ ਆਪਣਾ ਖੁਦਮੁਖਤਿਆਰਨਾਮਾ ਦਰਜ ਕਰਵਾਉਣ ਬਦਲੇ 20,000 ਰੁਪਏ ਲਏ ਹਨ। ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਦੋਸ਼ ਸਹੀ ਪਾਏ ਗਏ ਅਤੇ ਉਕਤ ਮਹਿਲਾ ਮਾਲ ਅਧਿਕਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਉਡਣ ਦਸਤਾ-1, ਐਸ.ਏ.ਐਸ.ਨਗਰ ਵਿਖੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here