ਪੰਜਾਬ ਸਰਕਾਰ ਦਾ ਕਿਸੇ ਵੀ ਚੀਜ਼ ਉਤੇ ਕੰਟਰੋਲ ਨਹੀਂ : jyani
ਫਿਰੋਜ਼ਪੁਰ, (ਸਤਪਾਲ ਥਿੰਦ)। ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸੁਰਜੀਤ ਕੁਮਾਰ ਜਿਆਣੀ (surjeet kumar jyani) ਨੇ ਕਿਹਾ ਕਿ ਕੋਟਕਪੂਰਾ (kotakpura) ਵਿੱਚ ਡੇਰਾ ਸ਼ਰਧਾਲੂ ਦਾ ਕਤਲ ਬਹੁਤ ਹੀ ਦੁਖਦਾਈ ਘਟਨਾ ਹੈ। ਪੰਜਾਬ ਸਰਕਾਰ ਨੂੰ ਇਸ ਘਟਨਾ ਲਈ ਜਿੰਮੇਵਾਰ ਦੱਸਦਿਆਂ ਜਿਆਣੀ ਨੇ ਕਿਹਾ ਕਿ ਪੰਜਾਬ ਵਿੱਚ ਲਾਅ ਐਂਡ ਆਰਡਰ ਨਾਂਅ ਦੀ ਕੋਈ ਚੀਜ਼ ਹੈ ਹੀ ਨਹੀਂ, ਪੰਜਾਬ ਤਾਂ ਗੁਰੂ ਦੀ ਟੇਕ ਉਤੇ ਹੈ ਤੇ ਇੱਥੇ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ ਹੈ।
ਸਿਆਸੀ ਬਦਲਾਖੋਰੀ ਵਿਗਾੜ ਰਹੀ ਪੰਜਾਬ ਦਾ ਮਾਹੌਲ
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਕਿਸੇ ਵੀ ਚੀਜ਼ ਉਤੇ ਕੰਟਰੋਲ ਨਹੀਂ ਹੈ, ਆਏ ਦਿਨ ਕੋਈ ਨਾ ਕੋਈ ਭੜਕਾਊ ਬਿਆਨ ਦੇ ਰਿਹਾ ਹੈ ਤੇ ਕਿਸੇ ਉਤੇ ਕੋਈ ਕਾਰਵਾਈ ਨਹੀਂ ਹੋ ਰਹੀ ਜਿਸ ਕਰਕੇ ਹੀ ਮਾਹੌਲ ਖਰਾਬ ਹੋ ਰਿਹਾ ਹੈ।ਜੇਕਰ ਪੰਜਾਬ ਵਿੱਚ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਹੋਵੇ ਤਾਂ ਇਸ ਤਰ੍ਹਾਂ ਦੀਆਂ ਦੁਖਦਾਈ ਘਟਨਾਵਾਂ ਨਾ ਵਾਪਰਨ । ਇਸ ਲਈ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਜੋ ਵੀ ਅਮਨ ਸ਼ਾਂਤੀ ਲਈ ਕਾਨੂੰਨ ਬਣੇ ਹਨ ਉਹਨਾਂ ਦੀ ਇੰਨ ਬਿੰਨ ਪਾਲਣਾ ਹੋਵੇ ਤਾਂ ਕਿ ਪੰਜਾਬ ਦਾ ਮਾਹੌਲ ਅਮਨ ਸ਼ਾਂਤੀ ਵਾਲਾ ਬਣਿਆ ਰਹੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ