ਡੇਰਾ ਸ਼ਰਧਾਲੂ ਦੇ ਕਾਤਲ ਬਖਸ਼ੇ ਨਹੀਂ ਜਾਣਗੇ : ਹਰਪਾਲ ਚੀਮਾ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਕੋਟਕਪੂਰਾ ਵਿਖੇ ਡੇਰਾ ਸ਼ਰਧਾਲੂ ਪ੍ਰਦੀਪ ਸਿੰਘ ਦੇ ਕਤਲ ਮਾਮਲੇ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲੋਕਾਂ ਨੂੰ ਸੁਰੱਖਿਆ ਮੁਹਈਆ ਕਰਵਾਉਣਾ ਸਰਕਾਰ ਦਾ ਫਰਜ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਦੋਸ਼ੀਆਂ ਨੂੰ ਜਲਦ ਕਾਬੂ ਕਰਕੇ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ।
ਸਿਆਸੀ ਬਦਲਾਖੋਰੀ ਵਿਗਾੜ ਰਹੀ ਪੰਜਾਬ ਦਾ ਮਾਹੌਲ
ਵਿੱਤ ਮੰਤਰੀ ਅੱਜ ਇੱਥੇ ਪੰਜਾਬੀ ਯੂਨੀਵਰਸਿਟੀ ਵਿਖੇ ਸੱਭਿਆਚਾਰਕ ਤੇ ਯੁਵਕ ਮੇਲੇ ਦਾ ਉਦਘਾਟਨ ਕਰਨ ਪੁੱਜੇ ਹੋਏ ਸਨ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਆਪਣੀ ਕਾਰਵਾਈ ਸਖਤੀ ਨਾਲ ਕੀਤੀ ਜਾ ਰਹੀ ਹੈ ਭਾਰਤ ਅਤੇ ਕਿਸੇ ਨੂੰ ਵੀ ਕਾਨੂੰਨ ਹੱਥ ਵਿਚ ਲੈਣ ਦੀ ਇਜਾਜ਼ਤ ਨਹੀਂ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ