ਗੈਂਗਸ਼ਟਰਾਂ (Gangster) ਨੂੰ 17 ਨਵੰਬਰ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ
(ਸੱਚ ਕਹੂੰ ਨਿਊਜ਼) ਲੁਧਿਆਣਾ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਲੁਧਿਆਣਾ ਪੁਲਿਸ ਗੋਇੰਦਵਾਲ ਜੇਲ੍ਹ ਤੋਂ ਗੈਂਗਸਟਰ (Gangster) ਮਨਦੀਪ ਸਿੰਘ ਤੂਫਾਨ ਅਤੇ ਮਨੀ ਰਈਆ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਆਈ ਹੈ। ਪੁਲਿਸ ਨੇ ਗੈਂਗਸਟਰਾਂ ਦਾ 5 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਗੈਂਗਸ਼ਟਰਾਂ ਨੂੰ 17 ਨਵੰਬਰ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਗੈਂਗਸਟਰ ਮਨਦੀਪ ਸਿੰਘ ਤੂਫਾਨ ਅਤੇ ਮਨੀ ਰਈਆ ‘ਤੇ ਵੀ ਲੁਧਿਆਣਾ ਪੁਲਿਸ ਨੇ ਮਾਮਲਾ ਦਰਜ ਕੀਤਾ ਸੀ। ਇਸੇ ਮਾਮਲੇ ਵਿੱਚ ਬਦਮਾਸ਼ਾਂ ਨੂੰ ਲੁਧਿਆਣਾ ਲਿਆਂਦਾ ਗਿਆ ਹੈ। ਮੁਲਜ਼ਮਾਂ ’ਤੇ ਦੋਸ਼ ਹੈ ਕਿ ਉਨ੍ਹਾਂ ਨੇ ਕਤਲ ਤੋਂ 10 ਦਿਨ ਪਹਿਲਾਂ ਮੂਸੇਵਾਲਾ ਦੇ ਘਰ ਦੀ ਰੇਕੀ ਕੀਤੀ ਸੀ। ਮੌਕੇ ‘ਤੇ ਪਹੁੰਚ ਕੇ ਬਦਮਾਸ਼ਾਂ ਨੇ ਉਸ ਸਮੇਂ ਕੈਨੇਡਾ ‘ਚ ਬੈਠੇ ਗੋਲਡੀ ਬਰਾੜ ਨੂੰ ਸੂਚਨਾ ਦਿੱਤੀ ਕਿ ਮੂਸੇਵਾਲਾ ਦੇ ਨਾਲ ਸਿਕਿਊਟਰਿਟੀ ਹੈ, ਜਿਸ ਕਾਰਨ ਉਹ ਪੁਲਿਸ ਮੁਲਾਜ਼ਮ ਬਣ ਕੇ ਵੀ ਉਨ੍ਹਾਂ ਦੇ ਘਰ ‘ਤੇ ਹਮਲਾ ਨਹੀਂ ਕਰ ਸਕਦੇ।
ਮੂਸੇਵਾਲਾ ਹੱਤਿਆਕਾਂਡ : ਕਤਲ ਦੀ ਸਾਜਿਸ਼ ’ਚ ਸ਼ਾਮਿਲ ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਜੁੜੇ 2 ਲੋਕ ਨਾਮਜ਼ਦ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਅੱਗ ਪੰਜਾਬੀ ਮਿਊਜ਼ਿਕ ਇੰਡਸਟਰੀ ਤੱਕ ਪਹੁੰਚ ਗਈ ਹੈ। ਮਾਨਸਾ ਪੁਲਿਸ ਨੇ ਮੂਸੇਵਾਲਾ ਕਤਲ ਕੇਸ ਵਿੱਚ 2 ਹੋਰ ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਦੋ ਲੋਕ ਖੁਦ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਹੋਏ ਹਨ। ਪੁਲਿਸ ਜਲਦੀ ਹੀ ਇਨ੍ਹਾਂ ਦੇ ਨਾਵਾਂ ਦਾ ਖੁਲਾਸਾ ਕਰੇਗੀ। ਮੂਸੇਵਾਲਾ ਦੇ ਪਿਤਾ ਨੇ ਡੀਜੀਪੀ ਨੂੰ ਸ਼ਿਕਾਇਤ ਭੇਜੀ ਹੈ। ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਇਹ ਲੋਕ ਮੂਸੇਵਾਲਾ ਨੂੰ ਧਮਕੀਆਂ ਦੇ ਰਹੇ ਹਨ। ਜਿਸ ਤੋਂ ਬਾਅਦ ਦੋਵਾਂ ਨੂੰ ਆਈਪੀਸੀ ਦੀ ਧਾਰਾ 120ਬੀ ਵਿੱਚ ਨਾਮਜ਼ਦ ਕੀਤਾ ਗਿਆ ਹੈ।
ਦੋਵੇਂ ਸ਼ੁਰੂਆਤੀ ਦੌਰ ’ਚ ਮੂਸੇਵਾਲਾ ਨਾਲ ਜੁੜੇ ਹੋਏ ਸਨ
ਮੂਸੇਵਾਲਾ ਦੇ ਪਿਤਾ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਪਹਿਲਾਂ ਤਾਂ ਦੋਵੇਂ ਸਿੱਧੂ ਨਾਲ ਜੁੜੇ ਹੋਏ ਸਨ। ਇਹ ਉਸ ਸਮੇਂ ਦੀ ਗੱਲ ਹੈ ਜਦੋਂ ਮੂਸੇਵਾਲਾ ਪੜ੍ਹਾਈ ਲਈ ਕੈਨੇਡਾ ਗਿਆ ਸੀ ਅਤੇ ਆਪਣੇ ਗਾਇਕੀ ਕਰੀਅਰ ਦੀ ਸ਼ੁਰੂਆਤ ਕਰ ਰਿਹਾ ਸੀ। ਮੁਸੇਵਾਲਾ ਨਾਲ ਸ਼ੁਰੂ ਵਿੱਚ ਦੋਵਾਂ ਦੇ ਬਹੁਤ ਚੰਗੇ ਸਬੰਧ ਸਨ। ਉਨ੍ਹਾਂ ਦਾ ਇੱਕ ਮਿਊਜ਼ਿਕ ਸਟੂਡੀਓ ਸੀ, ਜਿਸ ਰਾਹੀਂ ਮੂਸੇਵਾਲਾ ਦੇ ਕਈ ਗੀਤ ਲਾਂਚ ਕੀਤੇ ਗਏ ਸਨ। ਇਸ ਤੋਂ ਬਾਅਦ ਮੂਸੇਵਾਲਾ ਨੇ ਕਈ ਦੇਸ਼ਾਂ ਵਿੱਚ ਸਟੇਜ ਸ਼ੋਅ ਕੀਤੇ। ਦੋਵਾਂ ਨੇ ਇਸ ਲਈ ਸਾਰਾ ਪ੍ਰਬੰਧ ਦੇਖਿਆ।
ਲਾਰੈਂਸ ਨੂੰ 5 ਜ਼ਿਲ੍ਹਿਆਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ
ਪੰਜਾਬ ਪੁਲਿਸ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਲਾਰੈਂਸ ਨੂੰ ਲੈ ਕੇ ਆਈ ਸੀ। ਇਸ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ, ਹੁਸ਼ਿਆਰਪੁਰ, ਮੋਗਾ, ਫਰੀਦਕੋਟ ਅਤੇ ਮੁਹਾਲੀ ਦੇ ਕੇਸਾਂ ਵਿੱਚ ਰਿਮਾਂਡ ’ਤੇ ਲਿਆ ਗਿਆ ਹੈ। ਫਿਲਹਾਲ ਉਹ ਫਰਜ਼ੀ ਪਾਸਪੋਰਟ ਮਾਮਲੇ ‘ਚ ਮੋਹਾਲੀ ਪੁਲਿਸ ਦੀ ਹਿਰਾਸਤ ‘ਚ ਹੈ।
ਪਿਤਾ ਦਾ ਇਲਜ਼ਾਮ , ਬਿਸ਼ਨੋਈ ਦਾ ਕੇਸ ਕੋਈ ਵਕੀਲ ਨਹੀਂ ਲੜ ਰਿਹਾ
ਲਾਰੈਂਸ ਬਿਸ਼ਨੋਈ ਦੇ ਪਿਤਾ ਨੇ ਪਟੀਸ਼ਨ ’ਚ ਦੋਸ਼ ਲਾਇਆ ਸੀ ਕਿ ਉਸ ਦੇ ਪੁੱਤਰ ਦਾ ਕੋਈ ਵਕੀਲ ਮਾਨਸਾ ’ਚ ਕੇਸ ਨਹੀਂ ਲੜ ਰਿਹਾ ਹੈ। ਉਨ੍ਹਾਂ ਨੂੰ ਕਾਨੂੰਨ ਵੱਲੋਂ ਮੱਦਦ ਨਹੀਂ ਮਿਲ ਰਹੀ। ਉਨ੍ਹਾਂ ਨੇ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਪੁਲਿਸ ਦੀ ਹਿਰਾਸਤ ’ਚ ਦੇਣ ਨੂੰ ਗਲਤ ਦੱਸਿਆ।ਪਿਛਲੀ ਸੁਣਵਾਈ ‘ਚ ਸੁਪਰੀਮ ਕੋਰਟ ਨੇ ਸ਼ੁਰੂਆਤ ‘ਚ ਲਾਰੇਂਸ ਦੇ ਟਰਾਂਜ਼ਿਟ ਰਿਮਾਂਡ ‘ਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ