ਸੋਸ਼ਲ ਮੀਡੀਆ ’ਤੇ ਹਥਿਆਰ ਸਮੇਤ ਫੋਟੋ ਪਾਉਣਾ ਬੈਨ
ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਸਖ਼ਤ ਕਦਮ ਚੁੱਕਦਿਆਂ ਅਸਲਾ ਲਾਇਸੈਂਸ ਜਾਰੀ ਕਰਨ ’ਤੇ ਰੋਕ ਲਗਾ ਦਿੱਤੀ ਹੈ। ਇੰਨਾ ਹੀ ਨਹੀਂ, ਹੁਣ ਤੱਕ ਜਾਰੀ ਕੀਤੇ ਗਏ ਸਾਰੇ ਅਸਲ ਲਾਇਸੈਂਸਾਂ ਦੀ ਅਗਲੇ ਤਿੰਨ ਮਹੀਨਿਆਂ ਵਿੱਚ ਜਾਂਚ ਕਰਨ ਦੇ ਵੀ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਇਸ ਦਾ ਨੋਟੀਫਿਕੇਸ਼ਨ ਜਾਰੀ ਕਰਕੇ ਸਾਰੇ ਜ਼ਿਲ੍ਹਿਆਂ ਨੂੰ ਭੇਜ ਦਿੱਤਾ ਹੈ। ਸੀਐਮ ਭਗਵੰਤ ਮਾਨ ਦੀ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਬੰਦੂਕ ਕਲਚਰ ਖ਼ਿਲਾਫ਼ ਸਖ਼ਤ ਕਦਮ ਚੁੱਕਣ ਦੀ ਗੱਲ ਕਹੀ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਹੁਣ ਤੱਕ ਜਾਰੀ ਕੀਤੇ ਸਾਰੇ ਅਸਲਾ ਲਾਇਸੈਂਸਾਂ ਦੀ ਅਗਲੇ 3 ਮਹੀਨਿਆਂ ਵਿੱਚ ਪੂਰੀ ਸਮੀਖਿਆ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਨਵੇਂ ਅਸਲ ਲਾਇਸੈਂਸ ਬਣਾਉਣ ’ਤੇ ਵੀ ਰੋਕ ਲਗਾ ਦਿੱਤੀ ਗਈ ਹੈ। ਜਦੋਂ ਤੱਕ ਡੀਸੀ ਨਿੱਜੀ ਤੌਰ ’ਤੇ ਸੰਤੁਸ਼ਟ ਨਹੀਂ ਹੁੰਦਾ ਅਤੇ ਨਵਾਂ ਅਸਲ ਲਾਇਸੈਂਸ ਜਾਰੀ ਨਹੀਂ ਕੀਤਾ ਜਾਵੇਗਾ। ਇੰਨਾ ਹੀ ਨਹੀਂ ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਪ੍ਰਦਰਸ਼ਨੀ ’ਤੇ ਵੀ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਪੁਲਿਸ ਨੂੰ ਸੂਬੇ ਵਿੱਚ ਅਚਨਚੇਤ ਚੈਕਿੰਗ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ