ਫਰੀਦਕੋਟ, (ਸੁਭਾਸ਼ ਸ਼ਰਮਾ)। ਦਿ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ ‘ ਤੇ ਜ਼ਿਲ੍ਹਾ ਫਰੀਦਕੋਟ ਦੇ ਮੁਲਾਜ਼ਮਾਂ ਨੇ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਭਾਣਾ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਸਰਕਾਰ ਦੇ ਨਾਂ ਇੱਕ ਮੰਗ ਪੱਤਰ ਫਰੀਦਕੋਟ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਮੈਡਮ ਡਾ. ਰੂਹੀ ਦੁੱਗ ਨੂੰ ਸੌਪਿਆ ਗਿਆ ।
ਮਾਨਯੋਗ ਡਿਪਟੀ ਕਮਿਸ਼ਨਰ ਨੇ ਮੰਗ ਪੱਤਰ ਪੰਜਾਬ ਸਰਕਾਰ ਨੂੰ ਭੇਜਣ ਦਾ ਭਰੋਸਾ ਦਿਵਾਇਆ । ਇਸ ਮੰਗ ਪੱਤਰ ਵਿੱਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਸਮੂਹ ਕੱਚੇ , ਠੇਕਾ ਆਧਾਰਤ , ਡੇਅਲੀ ਵੇਜਿਜ ਤੇ ਆੂੂੂਊਟ ਸੋਰਸ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਰੈਗੂਲਰ ਕੀਤਾ ਜਾਵੇ , ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਨੋਟੀਫਿਕੇਸ਼ਨ ਤੁਰੰਤ ਜਾਰੀ ਕੀਤਾ ਜਾਵੇ , ਛੇਵੇਂ ਤਨਖਾਹ ਕਮਿਸ਼ਨ ਦਾ ਬਕਾਇਆ ਤੇ ਡੀ ਏ.ਦੀ ਕਿਸ਼ਤ 38 ਫੀਸਦੀ ਤੁਰੰਤ ਦਿੱਤੀ ਜਾਵੇ ਆਦਿ ਮੰਗਾਂ ਤੁਰੰਤ ਪ੍ਰਵਾਨ ਕੀਤੀਆਂ ਜਾਣ । ਇਸ ਮੌਕੇ ‘ ਤੇ ਹੋਰਨਾਂ ਤੋਂ ਇਲਾਵਾ ਮੁਲਾਜ਼ਮ ਆਗੁ ਰਮੇਸ਼ ਢੈਪਈ ਚੇਅਰਮੈਨ , ਇਕਬਾਲ ਸਿੰਘ ਸੂਬਾ ਮੀਤ ਪ੍ਰਧਾਨ ਪਸ਼ੂ ਪਾਲਨ ਵਿਭਾਗ , ਰਵਿੰਦਰ ਕੁਮਾਰ , ਭੋਲਾ ਸਿੰਘ , ਜੰਗਜੀਤ ਸਿੰਘ , ਇਕਬਾਲ ਸਿੰਘ ਰਣ ਸਿੰਘ ਵਾਲਾ ਤੇ ਰਾਕੇਸ਼ ਕੁਮਾਰ ਆਦਿ ਸ਼ਾਮਲ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ