ਨਸ਼ੇ ਖਿਲਾਫ਼ ਪੁਲਿਸ ਨੇ ਚਲਾਇਆ ਸਰਚ ਆਪ੍ਰੇਸ਼ਨ

ਤਲਵੰਡੀ ਸਾਬੋ ਦੇ ਪਿੰਡਾਂ ’ਚ ਵਧ ਰਿਹੈ ਨਸ਼ੇ ਦਾ ਪ੍ਰਕੋਪ

ਸਰਚ ਅਪ੍ਰੇਸਨ ਭਵਿੱਖ ’ਚ ਵੀ ਚਲਾਏ ਜਾਣਗੇ : ਡੀਐਸਪੀ

(ਕਮਲਪ੍ਰੀਤ ਸਿੰਘ) ਤਲਵੰਡੀ ਸਾਬੋ। ਸਥਾਨਕ ਕਸਬੇ ’ਚ ਬੀਤੇ ਦਿਨ ਚਿੱਟੇ ਦੀ ਮੌਤ ਦਾ ਮਾਮਲਾ ਮੀਡੀਆ ਦੀਆਂ ਸੁਰਖੀਆਂ ਬਣਨ ਤੋਂ ਬਾਅਦ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਸਖਤ ਹਦਾਇਤਾਂ ਤੇ ਪੁਲਿਸ ਪ੍ਰਸ਼ਾਸਨ ’ਤੇ ਉੱਠ ਸਵਾਲਾਂ ਨੂੰ ਰੋਕਣ ਲਈ ਤੇ ਸ਼ਹਿਰ ਤੇ ਆਸ-ਪਾਸ ਦੇ ਪਿੰਡਾਂ ’ਚ ਨਸ਼ੇ ’ਤੇ ਨੱਥ ਪਾਉਣ ਲਈ ਅੱਜ ਸਬ ਡਵੀਜਨ ਤਲਵੰਡੀ ਸਾਬੋ ਅਤੇ ਉਸ ਦੇ ਇਲਾਕਿਆਂ ਵਿਚ ਅੱਜ ਵੱਡੀ ਗਿਣਤੀ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਸਰਚ ਅਭਿਆਨ (Search Pperation Against Drugs) ਚਲਾਇਆ ਗਿਆ।

ਦੱਸਣਾ ਬਣਦਾ ਹੈ ਕਿ ਬੀਤੇ ਦਿਨ ਤਲਵੰਡੀ ਸਾਬੋ ਵਿਖੇ ਇੱਕ ਨੌਜਵਾਨ ਦੀ ਚਿੱਟੇ ਦੀ ਓਵਰਡੋਜ ਨਾਲ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਨਗਰ ਨਿਵਾਸੀਆਂ ਨੇ ਸ਼ਹਿਰ ਵਿੱਚ ਚਿੱਟੇ ਦਾ ਨਸ਼ਾ ਖੁੱਲ੍ਹੇਆਮ ਵਿਕਣ ਦੇ ਦੋਸ਼ ਲਗਾਉਂਦੇ ਹੋਏ ਪੁਲਿਸ ’ਤੇ ਕਾਰਵਾਈ ਨਾ ਕਰਨ ਦੇ ਸਵਾਲ ਚੁੱਕੇ ਸਨ ਜਿਸ ਕਾਰਨ ਪੁਲਿਸ ਨੇ ਅੱਜ ਪੁਲਿਸ ਨੇ ਸਰਚ ਆਪ੍ਰੇਸ਼ਨ ਚਲਾ ਕੇ ਸ਼ੱਕੀ ਲੋਕਾਂ ਦੇ ਘਰਾਂ ਦੀ ਤਲਾਸ਼ੀ ਵੀ ਲਈ ਗਈ, ਜਦੋਂ ਕਿ ਸਵੇਰ ਸਮੇਂ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਗਈ, ਇਸ ਸਰਚ ਅਭਿਆਨ ਵਿੱਚ ਤਲਵੰਡੀ ਸਾਬੋ ਰਾਮਾ ਥਾਣਿਆਂ ਤੋਂ ਇਲਾਵਾ ਅਤੇ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਹੈਡਕੁਆਟਰ ਤੋਂ ਪੁਲਿਸ ਫੋਰਸ ਤੈਨਾਤ ਕੀਤੀ ਹੋਈ ਸੀ।

ਨਸ਼ਾ ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ

ਇਸ ਸਰਚ ਅਭਿਆਨ ਦੀ ਅਗਵਾਈ ਡੀਐਸਪੀ ਤਲਵੰਡੀ ਸਾਬੋ ਕਰ ਰਹੇ ਸਨ, ਜਿਨ੍ਹਾਂ ਦੱਸਿਆ ਕਿ ਇਲਾਕੇ ਵਿਚ ਨਸ਼ੇ ਦੀ ਵਿੱਕਰੀ ਦੀਆਂ ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਤੋਂ ਬਾਅਦ ਸੱਚ ਬਿਆਨ ਕੀਤਾ ਗਿਆ ਹੈ, ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ, ਤੇ ਇਸ ਤਰ੍ਹਾਂ ਲਗਾਤਾਰ ਸਰਚ ਅਭਿਆਨ ਜਾਰੀ ਰਹਿਣਗੇ। ਇਸ ਮੌਕੇ ਤਲਵੰਡੀ ਸਾਬੋ ਦੇ ਥਾਣਾ ਮੁਖੀ ਗੁਰਦੀਪ ਸਿੰਘ, ਚੌਂਕੀ ਇੰਚਾਰਜ ਜਗਸੀਰ ਸਿੰਘ ਥਾਣੇਦਾਰ ਗੁਰਭੇਜ ਸਿੰਘ, ਥਾਣੇਦਾਰ ਰਘਬੀਰ ਸਿੰਘ, ਥਾਣੇਦਾਰ ਫਰਵਿੰਦਰ ਸਿੰਘ ਸਮੇਤ ਵੱਡੀ ਗਿਣਤੀ ’ਚ ਤਲਵੰਡੀ ਸਾਬੋ ਰਾਮਾ ਮੰਡੀ ਦੀ ਪੁਲਿਸ ਮੌਜ਼ੂਦ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ