ਚੰਡੀਗੜ੍ਹ (ਸੱਚ ਕਹੂੰ ਬਿਊਰੋ)। ਅਕਾਲੀ ਆਗੂ ਕਤਲ ਦਾ ਮਾਮਲਾ ਪੁਲਿਸ ਨੇ 24 ਘੰਟਿਆਂ ਤੋਂ ਪਹਿਲਾਂ ਹੀ ਸੁਲਝਾ ਲਿਆ ਹੈ। ਪੁਲਿਸ ਨੇ ਗੁਰਦਾਸਪੁਰ ਦੇ ਬਟਾਲਾ ‘ਚ ਨੈਸ਼ਨਲ ਹਾਈਵੇ ‘ਤੇ ਬਣੇ ਹੋਟਲ ‘ਚ ਅਕਾਲੀ ਆਗੂ ਦੀ ਉਸ ਦੇ ਹੀ ਦੋਸਤ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਨੇ ਜਿਸ ਹਥਿਆਰ ਨਾਲ ਅਕਾਲੀ ਆਗੂ ‘ਤੇ ਹਮਲਾ ਕੀਤਾ ਗਿਆ ਸੀ, ਉਹ ਵੀ ਬਰਾਮਦ ਕਰ ਲਿਆ ਗਿਆ ਹੈ। ਪੁਲਿਸ ਨੇ ਦੋਸਤ ਨੂੰ ਗ੍ਰਿਫਤਾਰ ਕਰ ਲਿਆ ਹੈ, ਪਰ ਹੋਟਲ ਮਾਲਕ ਫਰਾਰ ਦੱਸਿਆ ਜਾ ਰਿਹਾ ਹੈ।
ਪੰਜਾਬ ਦੇ ਗੁਰਦਾਸਪੁਰ ਦੇ ਬਟਾਲਾ ’ਚ ਨੈਸ਼ਨਲ ਹਾਈਵੇ ’ਤੇ ਇਕ ਅਕਾਲੀ ਆਗੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਖਬਰਾਂ ਅਨੁਸਾਰ ਅਕਾਲੀ ਆਗੂ ਆਪਣੇ ਦੋਸਤ ਨਾਲ ਕਾਰ ਵਿੱਚ ਅੰਮ੍ਰਿਤਸਰ ਆ ਰਹੇ ਸਨ। ਇਸ ਦੌਰਾਨ ਉਸ ’ਤੇ ਸਪਿੰਟਰ ਦੀਆਂ ਗੋਲੀਆਂ ਨਾਲ ਹਮਲਾ ਕੀਤਾ ਗਿਆ, ਜਿਸ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਕੀ ਹੈ ਮਾਮਲਾ?
ਇਹ ਘਟਨਾ ਪਠਾਨਕੋਟ-ਅੰਮ੍ਰਿਤਸਰ ਹਾਈਵੇ ‘ਤੇ ਬਟਾਲਾ ਅਧੀਨ ਪੈਂਦੇ ਪਿੰਡ ਸ਼ੇਖੋਪੁਰ ਦੀ ਹੈ। ਮਿ੍ਰਤਕ ਦੀ ਪਛਾਣ ਅਕਾਲੀ ਆਗੂ ਅਜੀਤਪਾਲ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਉਹ ਆਪਣੇ ਦੋਸਤ ਅੰਮ੍ਰਿਤ ਪਾਲ ਸਿੰਘ ਨਾਲ ਦੇਰ ਰਾਤ ਕਿਸੇ ਸਮਾਗਮ ਤੋਂ ਵਾਪਸ ਆ ਰਿਹਾ ਸੀ। ਉਸ ਨੇ ਰਾਤ ਕਰੀਬ 12 ਵਜੇ ਪਿੰਡ ਸ਼ੇਖੋਪੁਰ ਨੇੜੇ ਹਾਈਵੇਅ ’ਤੇ ਕਾਰ ਖੜ੍ਹੀ ਕੀਤੀ ਅਤੇ ਪਿਸ਼ਾਬ ਕਰਨ ਲਈ ਬਾਹਰ ਆ ਗਿਆ। ਇਸੇ ਦੌਰਾਨ ਪਿੱਛੇ ਤੋਂ ਇੱਕ ਕਾਰ ਆਈ ਅਤੇ ਗੋਲੀਆਂ ਚਲਾਉਣ ਲੱਗ ਪਿਆ। ਦੋਸਤ ਅੰਮ੍ਰਿਤਪਾਲ ਅਕਾਲੀ ਆਗੂ ਅਜੀਤ ਪਾਲ ਨੂੰ ਹਸਪਤਾਲ ਲੈ ਗਿਆ ਜਿੱਥੇ ਉਸ ਦੀ ਮੌਤ ਹੋ ਗਈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ