ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਰੇਲ ਗੱਡੀ ਹੇਠਾਂ ਆ ਕੇ ਖੁਦਕੁਸ਼ੀ
ਲਹਿਰਾਗਾਗਾ, (ਰਾਜ ਸਿੰਗਲਾ)। ਲਹਿਰਾਗਾਗਾ ਦੇ ਨੇੜਲੇ ਪਿੰਡ ਲਹਿਲ ਖੁਰਦ ਦੇ ਕਿਸਾਨ ਲਖਵੀਰ ਸਿੰਘ (40) ਪੁੱਤਰ ਜੋਗਿੰਦਰ ਸਿੰਘ ਨੇ ਕਿਸਾਨੀ ਕਰਜੇ ਤੋਂ ਤੰਗ ਆ ਕੇ ਬੀਤੀ ਕੱਲ੍ਹ ਸ਼ਾਮ 4 ਵਜੇ ਦੇ ਕਰੀਬ ਰੇਲ ਗੱਡੀ ਹੇਠ ਆ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਆਪਣੇ ਪਿੱਛੇ ਦੋ ਛੋਟੇ ਬੱਚੇ, ਪਤਨੀ ਅਤੇ ਮਾਤਾ ਪਿਤਾ ਛੱਡ ਗਿਆ ਹੈ। ਲਖਵੀਰ ਸਿੰਘ ਕੋਲ ਜ਼ਮੀਨ ਘੱਟ ਹੋਣ ਕਰਕੇ ਆਰਥਿਕ ਪੱਖੋਂ ਕਮਜ਼ੋਰ ਹੋਣ ਕਰਕੇ ਘਰ ਦਾ ਗੁਜ਼ਾਰਾ ਬਹੁਤ ਮੁਸ਼ਕਲ ਨਾਲ ਚਲਦਾ ਸੀ। ਮ੍ਰਿਤਕ ਦੇ ਸਿਰ 4-5 ਲੱਖ ਸਰਕਾਰੀ ਅਤੇ ਗੈਰਸਰਕਾਰੀ ਕਰਜ਼ਾ ਹੈ। ਕਰਜ਼ਾ ਨਾ ਉਤਰਨ ਦੀ ਵਜ੍ਹਾ ਕਰਕੇ ਹਰ ਸਮੇਂ ਪ੍ਰੇਸ਼ਾਨ ਰਹਿੰਦਾ ਸੀ।
ਰੇਲਵੇ ਪੁਲਿਸ ਦੇ ਏਐਸਆਈਂ ਗੇਲਾ ਸਿੰਘ ਵੱਲੋਂ 174 ਦੀ ਕਾਰਵਾਈ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸ਼ਾਂ ਹਵਾਲੇ ਕਰ ਦਿੱਤਾ ਗਿਆ ਹੈ। ਇਸ ਦੁੱਖ ਦੀ ਘੜੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪਰਿਵਾਰ ਨਾਲ਼ ਖੜੀ ਹੈ। ਪਰਿਵਾਰ ਸਮੇਤ ਜਥੇਬੰਦੀ ਵੱਲੋਂ ਮ੍ਰਿਤਕ ਕਿਸਾਨ ਸਿਰ ਸਾਰਾ ਕਰਜ਼ੇ ‘ਤੇ ਲੀਕ ਮਾਰਨ,10 ਲੱਖ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਸਰਕਾਰ ਤੋਂ ਮੰਗ ਕੀਤੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ