ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਜਾਣਕਾਰੀ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ’ਚੋ ਗੈਂਗਸ਼ਟਰਾਂ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ਰੰਗ ਲਿਆ ਰਹੀ ਹੈ। ਪੰਜਾਬ ਪੁਲਿਸ ਨੇ ਗੈਂਗਸ਼ਟਰਾਂ ਦੇ ਸਫਾਏ ਲਈ ਦਿਨ ਰਾਤ ਇੱਕ ਕਰ ਰੱਖੀ ਹੈ। ਪੰਜਾਬ ਪੁਲਿਸ ਨੂੰ ਇੱਕ ਹੋਰ ਵੱਡੀ ਸਫਲਤਾ ਹੱਥ ਲੱਗੀ ਹੈ। ਪੰਜਾਬ ਪੁਲਿਸ ਨੇ ਬਲਟਾਣਾ ਐਨਕਾਊਂਟਰ ਮਾਮਲੇ ਵਿੱਚ ਲੋੜੀਂਦੇ ਮੁਲਜ਼ਮ ਅੰਕਿਤ ਰਾਣਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਏ.ਜੀ.ਟੀ.ਐਫ ਅਤੇ ਐਸ.ਏ.ਐਸ.ਨਗਰ ਪੁਲਿਸ ਦੇ ਸਾਂਝੇ ਯਤਨਾਂ ਸਦਕਾ ਦੋਸ਼ੀ ਨੂੰ ਕਾਬੂ ਕੀਤਾ ਜਾ ਸਕਿਆ ਹੈ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਟਵਿੱਟਰ ਰਾਹੀਂ ਮੁਲਜ਼ਮ ਅੰਕਿਤ ਰਾਣਾ ਦੇ ਗ੍ਰਿਫਤਾਰੀ ਦੀ ਜਾਣਕਾਰੀ ਦਿੱਤਾ ਹੈ। ਡੀਜੀਪੀ ਨੇ ਦੱਸਿਆ ਕਿ ਮੁਲਜ਼ਮ ਅੰਕਿਤ ਬਲਟਾਣਾ ਐਨਕਾਊਂਟਰ ਕੇਸ ਤੋਂ ਇਲਾਵਾ ਕਈ ਹੋਰ ਵਾਰਦਾਤਾਂ ਵਿੱਚ ਵੀ ਸ਼ਾਮਲ ਸੀ। ਫਿਲਹਾਲ ਪੁਲਿਸ ਟੀਮ ਉਸ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਉਸ ਦੇ ਹੋਰ ਸਾਥੀਆਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਡੀਜੀਪੀ ਨੇ ਦੱਸਿਆ ਕਿ ਮੁਲਜ਼ਮ ਅੰਕਿਤ ਪੰਜਾਬ-ਹਰਿਆਣਾ ਦੇ ਫਿਰੌਤੀ ਰੈਕੇਟ ਦਾ ਮੁੱਖ ਸਰਗਨਾ ਹੈ। ਉਸ ਦੀ ਗ੍ਰਿਫਤਾਰੀ ਨਾਲ ਜਲਦੀ ਹੀ ਉਸ ਦੇ ਨੈੱਟਵਰਕ ਦਾ ਪਰਦਾਫਾਸ਼ ਹੋਣ ਦੀ ਉਮੀਦ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ