ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਕੀਤੀ ਦਾਨ
(ਵਿੱਕੀ ਕੁਮਾਰ) ਮਾੜੀ ਮੁਸਤਫ਼ਾ। ਡੇਰਾ ਸੱਚਾ ਸੌਦਾ ਵੱਲੋਂ ਚਲਾਏ ਜਾ ਰਹੇ ਮਾਨਵਤਾ ਭਲਾਈ ਕਾਰਜਾਂ ਤਹਿਤ ਮੋਗਾ ਜ਼ਿਲ੍ਹੇ ਦੇ ਪਿੰਡ ਮੱਲਕੇ ਦੇ ਡੇਰਾ ਸ਼ਰਧਾਲੂ ਕੁਲਵੰਤ ਸਿੰਘ ਇੰਸਾਂ ਨੇ ਵੀ ਬਲਾਕ ਮਾੜੀ ਮੁਸਤਫ਼ਾ ਦੇ ਮਹਾਨ ਸਰੀਰਦਾਨੀਆਂ ਅਤੇ ਨੇਤਰਦਾਨੀਆਂ ਵਿਚ ਆਪਣਾ ਨਾਂਅ ਦਰਜ ਕਰਵਾਇਆ। (Body Donor) ਉਨ੍ਹਾਂ ਦੀ ਮਿ੍ਰਤਕ ਦੇਹ ਨੂੰ ਅੱਜ ਮੈਡੀਕਲ ਖੋਜਾਂ ਲਈ ਦਾਨ ਕੀਤਾ ਗਿਆ।
ਪ੍ਰਾਪਤ ਜਾਣਕਾਰੀ ਮੁਤਾਬਿਕ ਕੁਲਵੰਤ ਸਿੰਘ ਇੰਸਾਂ ਦਾ ਅਚਾਨਕ ਦੇਹਾਂਤ ਹੋ ਗਿਆ, ਜਿਸ ਪਿੱਛੋਂ ਉਹਨਾਂ ਦੇ ਪੁੱਤਰ ਗੁਰਵਿੰਦਰ ਸਿੰਘ ਇੰਸਾਂ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪ੍ਰੇਰਨਾ ’ਤੇ ਚੱਲਦਿਆਂ ਬਲਾਕ ਮਾੜੀ ਮੁਸਤਫ਼ਾ ਦੇ ਜਿੰਮੇਵਾਰਾਂ ਦੇ ਜ਼ਰੀਏ ਤੁਰੰਤ ਮੈਡੀਕਲ ਕਾਲਜ ਨਾਲ ਸੰਪਰਕ ਕਰਕੇ ਕਾਨੂੰਨੀ ਪ੍ਰਕਿਰਿਆ ਪੂਰੀ ਕਰਦੇ ਹੋਏ, ਅੱਜ ਸੈਂਕੜਿਆਂ ਦੀ ਗਿਣਤੀ ਵਿੱਚ ਸਾਧ-ਸੰਗਤ ਤੇ ਰਿਸ਼ਤੇਦਾਰਾਂ ਦੀ ਹਾਜਰੀ ਵਿੱਚ ਪ੍ਰੇਮੀ ਕੁਲਵੰਤ ਸਿੰਘ ਇੰਸਾਂ ਦੀ ਮ੍ਰਿਤਕ ਦੇਹ ਆਰ. ਬੀ. ਆਯੂਰਵੈਦਿਕ ਮੈਡੀਕਲ ਕਾਲਜ ਆਗਰਾ ਉੱਤਰ ਪ੍ਰਦੇਸ਼ ਨੂੰ ਮੈਡੀਕਲ ਖੋਜਾਂ ਵਾਸਤੇ ਦਾਨ ਕੀਤੀ ਗਈ।।
ਇਸ ਮੌਕੇ ਬਲਾਕ ਮਾੜੀ ਮੁਸਤਫ਼ਾ ਦੇ ਜਿੰਮੇਵਾਰ 45 ਮੈਂਬਰ ਹਰਭਗਵਾਨ ਸਿੰਘ ਇੰਸਾਂ, 25 ਮੈਂਬਰ ਜਸਪਾਲ ਸਿੰਘ ਤੇ 25 ਮੈਂਬਰ ਗੁਰਮੇਲ ਸਿੰਘ, 15 ਮੈਂਬਰ ਰਣਜੋਧ ਸਿੰਘ ਇੰਸਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪ੍ਰੇਮੀ ਕੁਲਵੰਤ ਸਿੰਘ ਇੰਸਾਂ ਬਹੁਤ ਹੀ ਮਿਲਾਪੜੇ ਸੁਭਾਅ ਦੇ ਸਨ। ਉਨ੍ਹਾਂ ਨੇ ਆਪਣੀ ਜ਼ਿੰਦਗੀ ਵਿੱਚ ਸਖ਼ਤ ਮਿਹਨਤ ਕਰਕੇ ਇੱਜ਼ਤ ਦੀ ਜ਼ਿੰਦਗੀ ਗੁਜ਼ਾਰੀ ਅੱਜ ਇਸ ਭਲਾਈ ਕਾਰਜ ਦੀ ਸ਼ਲਾਘਾ ਹਰ ਨਗਰ ਵਾਸੀ ਕਰ ਰਿਹਾ ਹੈ। ਰੂੜੀਵਾਦੀ ਸੋਚ ਤੋਂ ਉੱਪਰ ਉੱਠ ਕੇ ਕੁਲਵੰਤ ਸਿੰਘ ਇੰਸਾਂ ਦੀ ਅਰਥੀ ਨੂੰ ਧੀਆਂ ਤੇ ਨੂੰਹਾਂ ਨੇ ਮੋਢਾ ਦਿੱਤਾ।
ਇਸ ਦੌਰਾਨ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫ਼ੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਤੇ ਸਾਧ-ਸੰਗਤ ਨੇ ਐਂਬੂਲੈਂਸ ਉੱਤੇ ਫੁੱਲਾਂ ਦੀ ਵਰਖਾ ਕੀਤੀ ਇਸ ਮੌਕੇ ਜਸਵਿੰਦਰ ਕੌਰ ਧਰਮਪਤਨੀ, ਗੁਰਵਿੰਦਰ ਸਿੰਘ ਪੁੱਤਰ, 15 ਮੈਂਬਰ ਸਵਰਨ ਸਿੰਘ, ਜਗਤਾਰ ਸਿੰਘ, ਅਮਨਦੀਪ ਸਿੰਘ, ਜਰਨੈਲ ਸਿੰਘ, ਸਤਨਾਮ ਸਿੰਘ, ਜਸਵਿੰਦਰ ਸਿੰਘ, ਜਰਨੈਲ ਸਿੰਘ, ਜੁਗਰਾਜ ਸਿੰਘ ਅਤੇ ਸਮੂਹ ਗ੍ਰਾਮ ਪੰਚਾਇਤ ਮੱਲਕੇ ਮੌਜੂਦ ਸਨ। (Body Donor)
ਮ੍ਰਿਤਕ ਸਰੀਰ ਦਾਨ ਕਰਨਾ ਮਾਨਵਤਾ ਦੀ ਬਹੁਤ ਵੱਡੀ ਸੇਵਾ: ਸਰਪੰਚ
ਇਸ ਮੌਕੇ ਪਿੰਡ ਮੱਲਕੇ ਦੇ ਸਰਪੰਚ ਕੁਲਦੀਪ ਸਿੰਘ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਦਾ ਇਹ ਕਾਰਜ ਮਾਨਵਤਾ ਭਲਾਈ ਲਈ ਬਹੁਤ ਵੱਡਾ ਯੋਗਦਾਨ ਹੈ ਜਿਸ ਨਾਲ ਸਾਡੇ ਜੋ ਬੱਚੇ ਮੈਡੀਕਲ ਲਾਈਨ ਵਿੱਚ ਹਨ ਉਨ੍ਹਾਂ ਨੂੰ ਰਿਸਰਚ ਕਰਨ ਲਈ ਕੋਈ ਮੁਸ਼ਕਲ ਨਹੀਂ ਆਵੇਗੀ। ਕਿਉਂਕਿ ਮੈਡੀਕਲ ਖੋਜਾਂ ਲਈ ਮਿ੍ਰਤਕ ਸਰੀਰ ਦਾਨ ਕਰਨਾ ਬਹੁਤ ਵੱਡੀ ਮਾਨਵਤਾ ਦੀ ਸੇਵਾ ਹੈ। ਅੱਗੇ ਉਨ੍ਹਾਂ ਕਿਹਾ ਕਿ ਅੱਜ ਸਰੀਰਦਾਨੀ ਕੁਲਵੰਤ ਸਿੰਘ ਇੰਸਾਂ ਦੇ ਪਰਿਵਾਰ ਨੇ ਰੂੜੀਵਾਦੀ ਸੋਚ ਤੋਂ ਉੱਪਰ ਉੱਠ ਕੇ ਇਹ ਸੇਵਾ ਕਾਰਜ ਕੀਤਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ