ਅਦਾਲਤ ਨੇ ਲਾਰੈਂਸ ਬਿਸ਼ਨੋਈ (Gangster Lawrence Bishno) ਦਾ 6 ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ
(ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਬੁੱਧਵਾਰ ਦੀ ਦੇਰ ਰਾਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਗੈਂਗਸ਼ਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਨੂੰ ਦਿੱਲੀ ਤੋਂ ਸ੍ਰੀ ਮੁਕਤਸਰ ਸਾਹਿਬ ਲੈ ਕੇ ਪਹੁੰਚੀ, ਜਿਸ ਨੂੰ ਵੀਰਵਾਰ ਨੂੰ ਸਵੇਰੇ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਗਿਆ। ਦੱਸਣਯੋਗ ਹੈ ਕਿ ਪੁਲਿਸ ਨੇ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਤੋਂ ਟਰਾਂਜਿਟ ਰਿਮਾਂਡ ’ਤੇ ਲਿਆਂਦਾ ਹੈ। ਮਾਣਯੋਗ ਅਦਾਲਤ ਨੇ ਲਾਰੈਂਸ ਬਿਸ਼ਨੋਈ ਦਾ 6 ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਹੈ। ਹੁਣ ਲਾਰੈਂਸ ਨੂੰ 13 ਦਸੰਬਰ ਨੂੰ ਮੁੜ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਇੱਥੇ ਇਹ ਵੀ ਦੱਸਣਯੋਗ ਹੈ ਕਿ ਮੁਕਤਸਰ ਪੁਲਿਸ ਬਿਸ਼ਨੋਈ ਨੂੰ 2021 ਦੇ ਇੱਕ ਫਿਰੌਤੀ ਦੇ ਮਾਮਲੇ ਸਬੰਧੀ ਪੁੱਛਗਿੱਛ ਕਰਨ ਲਈ ਲੈ ਕੇ ਆਈ ਹੈ।
ਇਹ ਵੀ ਪੜ੍ਹੋ : ਭਾਰਤ-ਪਾਕਿ ਸਰਹੱਦ ਤੋਂ 8 ਪੈਕਟ ਹੈਰੋਇਨ ਅਤੇ ਹਥਿਆਰ ਹੋਏ ਬਰਾਮਦ
30 ਲੱਖ ਫਿਰੌਤੀ ਦੀ ਮੰਗੀ ਸੀ
ਜ਼ਿਕਰਯੋਗ ਹੈ ਕਿ 22 ਮਾਰਚ 2021 ਨੂੰ ਮੁਕਤਸਰ ਦੇ ਇੱਕ ਵਿਅਕਤੀ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਕਿਸੇ ਵਿਅਕਤੀ ਵੱਲੋਂ ਉਸ ਨੂੰ ਲਗਾਤਾਰ 3 ਨੰਬਰਾਂ ਤੋਂ ਫੋਨ ਕਰਕੇ 30 ਲੱਖ ਦੀ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਜੇਕਰ ਉਸ ਨੇ ਮੰਗ ਪੂਰੀ ਨਾ ਕੀਤੀ ਤਾਂ ਉਹ ਉਸਦੇ ਬੇਟੇੇ ਨੂੰ ਮਾਰ ਦੇਣਗੇ। ਉਕਤ ਵਿਅਕਤੀ ਨੇ ਬਿਆਨਾਂ ’ਚ ਕਿਹਾ ਕਿ ਫੋਨ ਕਰਨ ਵਾਲਾ ਵਿਅਕਤੀ ਖੁਦ ਨੂੰ ਲਾਰੈਂਸ ਬਿਸ਼ਨੋਈ (Gangster Lawrence Bishnoi) ਦੱਸ ਰਿਹਾ ਸੀ ਅਤੇ ਉਸ ਨੂੰ ਕਹਿ ਰਿਹਾ ਸੀ ਕਿ ਉਹ 23 ਮਾਰਚ ਨੂੰ ਪੇਸ਼ੀ ਭੁਗਤਣ ਲਈ ਫਰੀਦਕੋਟ ਆ ਰਿਹਾ ਹੈ , ਉਸ ਤੋਂ ਪਹਿਲਾ ਉਸਨੂੰ ਫਿਰੌਤੀ ਦਿੱਤੀ ਜਾਵੇ।
ਫਿਰੌਤੀ ਮੰਗਣ ਦੇ ਮਾਮਲੇ ’ਚ ਲਾਰੈਂਸ ਬਿਸ਼ਨੋਈ ਨੂੰ ਪੁਲਿਸ ਪੁੱਛਗਿੱਛ ਲਈ ਲੈ ਕੇ ਆਈ
ਇਸ ਸਬੰਧੀ ਪੁਲਿਸ ਨੇ ਉਸ ਸਮੇਂ ਲਾਰੈਂਸ ਬਿਸ਼ਨੋਈ (Gangster Lawrence Bishnoi) ਵਿਰੁੱਧ ਧਾਰਾ 387, 506 ਤਹਿਤ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਸੀ। ਇਸ ਮਾਮਲੇ ’ਚ ਦਮਨਪ੍ਰੀਤ ਨਾਮ ਦੇ ਇੱਕ ਵਿਅਕਤੀ ਨੂੰ ਗਿ੍ਰਫਤਾਰ ਕੀਤਾ ਗਿਆ ਸੀ ਜੋ ਹੁਣ ਜ਼ਮਾਨਤ ’ਤੇ ਹੈ ਅਤੇ ਹੁਣ ਲਾਰੈਂਸ ਬਿਸ਼ਨੋਈ ਨੂੰ ਪੁਲਿਸ ਪੁੱਛਗਿੱਛ ਲਈ ਲੈ ਕੇ ਆਈ ਹੈ। ਦੱਸਣਯੋਗ ਹੈ ਕਿ ਇਸੇ ਮਾਮਲੇ ’ਚ ਬੀਤੇ ਦਿਨੀਂ ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਿਤ ਗੈਂਗਸ਼ਟਰ ਗੁਰਪ੍ਰੀਤ ਸਿੰਘ ਗੋਪੀ ਨੂੰ ਵੀ ਪੁੱਛਗਿੱਛ ਲਈ ਲਿਆਂਦਾ ਗਿਆ ਸੀ।
ਉਧਰ ਲਾਰੈਂਸ ਦੇ ਵਕੀਲ ਸਤਨਾਮ ਸਿੰਘ ਧੀਮਾਨ ਨੇ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਸਮੇਂ ਇਹ ਫਿਰੌਤੀ ਮੰਗਣ ਦੀ ਗੱਲ ਹੋ ਰਹੀ ਹੈ, ਉਸ ਸਮੇਂ ਲਾਰੈਂਸ ਇੱਕ ਮਾਮਲੇ ’ਚ ਹਾਈ ਸਕਿਊਰਿਟੀ ਪ੍ਰਬੰਧਾਂ ਹੇਠ ਅਜ਼ਮੇਰ ਦੀ ਜੇਲ੍ਹ ’ਚ ਬੰਦ ਸੀ। ਇਸ ਤੋਂ ਇਲਾਵਾ ਐਡਵੋਕੇਟ ਸਤਨਾਮ ਸਿੰਘ ਧੀਮਾਨ ਨੇ ਕਿਹਾ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਸਮੇਤ ਹੋਰ ਮਾਮਲਿਆਂ ਵਿਚ ਪੁਲਿਸ ਕੋਲ ਲਾਰੈਂਸ ਬਿਸ਼ਨੋਈ ਦੇ ਵਿਰੁੱਧ ਕੋਈ ਪੁਖਤਾ ਸਬੂਤ ਨਹੀਂ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ