ਸਾਡੇ ਨਾਲ ਸ਼ਾਮਲ

Follow us

18.1 C
Chandigarh
Thursday, February 26, 2026
More
    Home Breaking News ਅੰਮ੍ਰਿਤਸਰ &#8...

    ਅੰਮ੍ਰਿਤਸਰ ‘ਚ ਫਰਨੀਚਰ ਦੀ ਦੁਕਾਨ ਨੂੰ ਲੱਗੀ ਅੱਗ, ਕਰੋੜਾਂ ਦਾ ਸਾਮਾਨ ਸੜ ਕੇ ਸੁਆਹ

    (ਰਾਜਨ ਮਾਨ) ਅੰਮ੍ਰਿਤਸਰ। ਅੰਮ੍ਰਿਤਸਰ ‘ਚ ਵੀਰਵਾਰ ਰਾਤ ਨੂੰ ਇੱਕ ਵੱਡਾ ਘਟਨਾ ਵਾਪਰੀ। ਸ਼ਹਿਰ ’ਚ ਇਕ ਫਰਨੀਚਰ ਦੀ ਦੁਕਾਨ ‘ਚ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਵੇਖਦੇ ਹੀ ਵੇਖਦੇ ਕੁਝ ਹੀ ਮਿੰਟਾਂ ‘ਚ ਦੋ ਮੰਜ਼ਿਲਾ ਇਮਾਰਤ ਧਸ ਗਈ। ਦੱਸਿਆ ਜਾ ਰਿਹਾ ਹੈ ਕਿ ਦੁਕਾਨ ਅੰਦਰ ਰੱਖੇ ਕੈਮੀਕਲ ਨਾਲ ਧਮਾਕਾ ਹੋਇਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਨਾਲ ਸਾਰੇ ਫਰਨੀਚਰ ਹਾਊਸ ਦੀਆਂ ਕੰਧਾਂ ਹਿੱਲ ਗਈਆਂ। ਜਿਸ ਵਿੱਚ ਦੁਕਾਨ ਦੇ ਅੰਦਰ ਅਤੇ ਬਾਹਰ ਮੌਜੂਦ ਮਾਲਕ ਅਤੇ ਪੁਲਿਸ ਮੁਲਾਜ਼ਮ ਸਮੇਤ 5 ਵਿਅਕਤੀ ਝੁਲਸ ਗਏ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

    ਅੰਮ੍ਰਿਤਸਰ ਦੇ ਛੇਹਰਟਾ ਵਿੱਚ ਜੇਐਸ ਫਰਨੀਚਰ ਦੀ ਦੁਕਾਨ ਵਿੱਚ ਅਚਾਨਕ ਅੱਗ ਲੱਗ ਗਈ। ਦੁਕਾਨ ਵਿੱਚ ਵੱਡੀ ਮਾਤਰਾ ਵਿੱਚ ਲੱਕੜ ਅਤੇ ਫਰਨੀਚਰ ਦਾ ਸਮਾਨ ਰੱਖਿਆ ਹੋਇਆ ਸੀ। ਲੱਕੜਾਂ ਕਾਰਨ ਅੱਗ ਬਹੁਤ ਤੇਜ਼ੀ ਨਾਲ ਫੈਲ ਗਈ। ਇਸ ਦੌਰਾਨ ਦੁਕਾਨ ਦੇ ਅੰਦਰ ਧਮਾਕਾ ਹੋਇਆ। ਮੌਕੇ ’ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਰਡ਼ੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾ ਲਿਆ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here