ਪੰਜਾਬ ਦੇ ਮੁੱਦਿਆਂ ਬਾਰੇ ਕੀਤੀ ਗੱਲ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਇਹ ਮੁਲਾਕਾਤ ਦਿੱਲੀ ਵਿਖੇ ਗ੍ਰਹਿ ਮੰਤਰੀ ਦੀ ਰਿਹਾਇਸ਼ ’ਤੇ ਹੋਈ। ਉਨਾਂ ਪੰਜਾਬ ਦੇ ਕਈ ਮੁੱਦਿਆਂ ‘ਤੇ ਗੱਲਬਾਤ ਕੀਤੀ। ਮਾਨ ਨੇ ਗ੍ਰਹਿ ਮੰਤਰੀ ਨੂੰ ਪੰਜਾਬ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਜਾਣੂੰ ਕਰਵਾਇਆ ਤੇ ਕਈ ਅਹਿਮ ਮੁੱਦਿਆਂ ’ਤੇ ਵੀ ਗੱਲਬਾਤ ਕੀਤੀ ਜਿਵੇਂ ਪੰਜਾਬ ਨੂੰ ਆਰ.ਡੀ.ਐਫ ਦੇ ਕਰੀਬ 2800 ਕਰੋੜ ਰੁਪਏ ਜਾਰੀ ਕਰਨ, ਸਰਹੱਦੀ ਕੰਡਿਆਲੀ ਤਾਰ ਨੂੰ ਅੰਤਰਰਾਸ਼ਟਰੀ ਨਿਯਮਾਂ ਅਨੁਸਾਰ ਥੋੜਾ ਅੱਗੇ ਲਿਜਾਣ ਅਤੇ ਪੰਜਾਬ ਪੁਲਿਸ ਦੇ ਆਧੁਨਿਕੀਕਰਨ ਬਾਰੇ ਗੱਲਬਾਤ ਕੀਤੀ ਗਈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਵੱਲੋਂ ਨਿਵੇਸ਼ਕਾਂ ਦੀ ਸਹੂਲਤ ਲਈ ਸਿੰਗਲ ਵਿੰਡੋ ਸਿਸਟਮ ਨੂੰ ਹੋਰ ਮਜ਼ਬੂਤ ਕਰਨ ਦਾ ਐਲਾਨ
ਸੀਐਮ ਭਗਵੰਤ ਮਾਨ ਨੇ ਮੀਟਿੰਗ ਤੋਂ ਬਾਅਦ ਦੱਸਿਆ ਕਿ ਗ੍ਰਹਿ ਮੰਤਰੀ ਨੇ ਆਰਡੀਐਫ ਦੇ ਪੈਸੇ ਜਾਰੀ ਕਰਨ ਦਾ ਭਰੋਸਾ ਦਿੱਤਾ ਹੈ। ਸਰਹੱਦੀ ਕੰਡਿਆਲੀ ਤਾਰ ਭਾਰਤੀ ਸਰਹੱਦ ਅੰਦਰ ਕਰੀਬ 4 ਕਿਲੋਮੀਟਰ ਅੰਦਰ ਹੋਣ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਗ੍ਰਹਿ ਮੰਤਰੀ ਨੇ ਇਸ ਨੂੰ ਪਹਿਲ ਦੇ ਆਧਾਰ ‘ਤੇ ਵਿਚਾਰਨ ਦੀ ਗੱਲ ਕਹੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ