ਉਦਯੋਗਪਤੀ ਪੰਜਾਬ ’ਚ ਕਰਨ ਨਿਵੇਸ਼, ਸਰਕਾਰ ਕਰੇਗੀ ਸਹਿਯੋਗ : ਮਾਨ

Industrialists

ਪੰਜਾਬ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਵੀ ਮੇਲੇ ’ਚ ਕੀਤੀ ਸ਼ਿਰਕਤ

  • ਅੱਠ ਮਹੀਨਿਆਂ ’ਚ ਹੋਇਆ 27 ਹਜ਼ਾਰ ਕਰੋੜ ਦਾ ਪੂੰਜੀ ਨਿਵੇਸ਼
  • ਸਟਾਲਾਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

(ਰਾਜਨ ਮਾਨ) ਅੰਮ੍ਰਿਤਸਰ। ਪੰਜਾਬ ਦੀ ਸੱਭਿਆਚਾਰਕ ਤੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਉਦਯੋਗਪਤੀਆਂ ਨੂੰ ਪੰਜਾਬ ’ਚ ਪੂੰਜੀ ਨਿਵੇਸ਼ ਅਤੇ ਆਪਣੇ ਕਾਰੋਬਾਰ ਦਾ ਵਿਸਥਾਰ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨਾ ਕੇਵਲ ਸਿੰਗਲ ਵਿੰਡੋ ਸਿਸਟਮ ਨੂੰ ਮਜ਼ੂਬਤ ਕਰੇਗੀ ਬਲਕਿ ਉਦਯੋਗਪਤੀਆਂ ਨੂੰ ਵੀ ਕਈ ਪ੍ਰਕਾਰ ਦੀਆਂ ਸਹੂਲਤਾਂ ਦੇਵੇਗੀ। (Industrialists )

ਅਨਮੋਲ ਗਗਨ ਮਾਨ ਪੀਐਚ ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵੱਲੋਂ ਕਰਵਾਏਂ 16ਵੇਂ ਪੰਜਾਬ ਟ੍ਰੇਡ ਐਕਸਪੋ ਪਾਈਟੈਕਸ ਦੌਰਾਨ ਇਨਵੈਸਟਮੈਂਟ ਅਪ੍ਰਚੁਨਿਟੀ ਆਫ ਪੰਜਾਬ ਵਿਸ਼ੇ ’ਤੇ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ’ਚ ਇਸ ਸਮੇਂ ਨਿਵੇਸ਼ ਦੇ ਅਨੁਕੂਲ ਮਾਹੌਲ ਹੈ। ਪੰਜਾਬ ਸਰਕਾਰ ਉਦਯੋਗਪਤੀਆਂ ਨੂੰ ਹਰ ਸੰਭਵ ਮਦਦ ਦੇਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ : ਹਿਮਾਚਲ ਦੇ ਨਵੇਂ ਮੁੱਖ ਮੰਤਰੀ ਹੋਣਗੇ ਸੁਖਵਿੰਦਰ ਸੁੱਖੂ, ਕੱਲ੍ਹ ਚੁੱਕਣਗੇ ਸਹੁੰ

ਮਾਨ ਨੇ ਕਿਹਾ ਕਿ ਉਦਯੋਗਪਤੀਆਂ (Industrialists) ਦੀ ਸਹੂਲਤ ਨੂੰ ਧਿਆਨ ’ਚ ਰੱਖਦੇ ਹੋਏ ਨਵੀਆਂ ਨੀਤੀਆਂ ਬਣਾਈਆਂ ਜਾ ਰਹੀਆਂ ਹਨ ਉਨ੍ਹਾਂ ਕਿਹਾ ਕਿ ਸਰਕਾਰ ਦਾ ਯਤਨ ਹੈ ਕਿ ਪੰਜਾਬ ’ਚ ਵੱਧ ਤੋਂ ਵੱਧ ਉਦਯੋਗ ਪੰਜਾਬ ’ਚ ਆਉਣ ਤਾਂ ਜੋ ਨਵੀਆਂ ਨੌਕਰੀਆਂ ਪੈਦਾ ਕੀਤੀਆਂ ਜਾ ਸਕਣ ਤੇ ਬੇਰੁਜ਼ਗਾਰੀ ਦਾ ਖਾਤਮਾ ਕੀਤਾ ਜਾ ਸਕੇ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਯਤਨ ਹੈ ਕਿ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਮਾਮਲੇ ’ਚ ਆਤਮਨਿਰਭਰ ਬਣਾਇਆ ਜਾਵੇ

Mann Government

ਇਸ ਤੋਂ ਪਹਿਲਾ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਪ੍ਰਧਾਨ ਸਾਕੇਤ ਡਾਲਮੀਆ ਨੇ ਕਿਹਾ ਕਿ ਚੈਂਬਰ ਵਿਯੋਗ ਅਤੇ ਸਰਕਾਰ ਦੇ ਵਿਚਕਾਰ ਇਕ ਪੁਲ ਦੇ ਰੂਪ ਵਿਚ ਕੰਮ ਕਰ ਰਿਹਾ ਹੈ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਉਦਯੋਗਿਕ ਵਿਕਾਸ ਦੀ ਬਹੁਤ ਸੰਭਾਵਨਾ ਹੈ ਅਤੇ ਉਦਯੋਗਾਂ ਦੇ ਵਿਸਥਾਰ ਲਈ ਹਰ ਸੰਭਵ ਯਤਨ ਕਰਨਗੇ। ਇਸ ਮੌਕੇ ਅੰਮਿ੍ਰਤਸਰ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਸਮੇਤ ਕਈ ਹੋਰ ਮੌਜੂਦ ਸਨ।

ਮੇਲੇ ’ਚ ਲੱਗੀਆਂ ਸਟਾਲਾ ਨੂੰ ਭਰਵਾਂ ਹੁੰਗਾਰਾ ਮਿਲਿਆ

ਉਧਰ ਪਾਈਟੈਕਸ ਮੇਲੇ ’ਚ ਲੱਗੀਆਂ ਸਟਾਲਾ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਲੋਕਾਂ ਵਿੱਚ ਮੇਲੇ ਵਿੱਚ ਖਰੀਦਦਾਰੀ ਕਰਨ ਦਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਵੱਖ-ਵੱਖ ਸਟਾਲਾਂ ਦੇ ਦੌਰੇ ਦੌਰਾਨ ਦੇਖਣ ਨੂੰ ਮਿਲਿਆ ਕਿ ਜਿੱਥੇ ਮੇਲਾ ਦੇਖਣ ਆਏ ਆਸ ਪਾਸ ਦੇ ਜਿਲ੍ਹਿਆਂ ਦੇ ਲੋਕਾਂ ਵਿੱਚ ਉਤਸ਼ਾਹ ਹੈ ਉਥੇ ਸਟਾਲ ਮਾਲਿਕਾਂ ਦੇ ਚੇਹਰੇ ’ਤੇ ਰੌਣਕ ਦੇਖਣ ਨੂੰ ਮਿਲੀ ਹੈ।

ਜਲੰਧਰ ਤੋਂ ਮੇਲੇ ’ਚ ਫਰਨੀਚਰ ਦੀ ਖਰੀਦ ਕਰਨ ਆਈ ਮਨਜੀਤ ਕੌਰ ਨੇ ਦੱਸਿਆ ਕਿ ਇੱਥੇ ਮਾਰਕੀਟ ਨਾਲੋਂ 20 ਤੋਂ 25 ਪ੍ਰਤੀਸ਼ਤ ਸਮਾਨ ਸਸਤਾ ਮਿਲ ਰਿਹਾ ਹੈ। ਉਥੇ ਹੀ ਦਸ਼ਮੇਸ ਐਵਨਿਊ ਅੰਮਿ੍ਰਤਸਰ ਤੋਂ ਮੇਲਾ ਦੇਖਣ ਆਈ ਰਮਨਦੀਪ ਕੌਰ ਨੇ ਕਿਹਾ ਕਿ ਅਜਿਹੇ ਮੇਲੇ ਲੱਗਣ ਨਾਲ ਲੋਕਾਂ ਨੂੰ ਲਾਭ ਮਿਲਦਾ ਹੈ ਜਿਸਦੇ ਵਿੱਚ ਸਮਾਨ ਸਸਤਾ ਤਾਂ ਮਿਲਦਾ ਹੈ ਨਾਲ ਨਾਲ ਨਵੀਂ ਵਰਾਇਟੀ ਦੇਖਣ ਦੇ ਲਈ ਮਿਲਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਅਜਿਹੇ ਮੇਲੇ ਲੱਗਣੇ ਚਾਹੀਦੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ