ਫਿਰੌਤੀ ਮਾਮਲੇ ‘ਚ ਹੋਵੇਗੀ ਪੁੱਛਗਿੱਛ
(ਸੱਚ ਕਹੂੰ ਨਿਊਜ਼) ਸ੍ਰੀ ਮੁਕਤਸਰ ਸਾਹਿਬ। ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਤਿੰਨ ਦਿਨਾਂ ਰਿਮਾਂਡ ਮਿਲਿਆ ਹੈ। ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਫਿਰੌਤੀ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਨੂੰ ਸੀਜੇਐਮ ਦੀ ਅਦਾਲਤ ਵਿੱਚ ਪੇਸ਼ ਕੀਤਾ। ਪੁਲਿਸ ਨੇ ਲਾਰੈਂਸ ਬਿਸ਼ਨੋਈ ਦਾ 6 ਦਿਨ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਤਿੰਨ ਦਿਨ ਦਾ ਰਿਮਾਂਡ ਦੇ ਦਿੱਤਾ ਹੈ।
ਇਹ ਵੀ ਪੜ੍ਹੋ : ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ 2 ਦਿਨ ਦੇ ਰਿਮਾਂਡ ‘ਤੇ
30 ਲੱਖ ਰੁਪਏ ਦੀ ਫਿਰੌਤੀ ਮਾਮਲਾ
ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਇਹ ਰਿਮਾਂਡ ਥਾਣਾ ਸਿਟੀ ਵਿੱਚ ਦਰਜ ਐਫਆਈਆਰ ਨੰਬਰ 67 ਦੇ ਆਧਾਰ ’ਤੇ ਹਾਸਲ ਕੀਤਾ ਹੈ। 22 ਮਾਰਚ 2021 ਨੂੰ ਇੱਕ ਵਿਅਕਤੀ ਨੇ ਥਾਣਾ ਸਿਟੀ ਮੁਕਤਸਰ ਦੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਤੋਂ ਤਿੰਨ ਨੰਬਰਾਂ ਤੋਂ ਕਾਲਾਂ ਰਾਹੀਂ 30 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਪੈਸੇ ਨਾ ਦੇਣ ‘ਤੇ ਪੁੱਤਰ ਨੂੰ ਮਾਰਨ ਦੀ ਗੱਲ ਕਹੀ ਗਈ। ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਗੈਂਗਸ਼ਟਰ ਬਿਸ਼ਨੋਈ ਨੂੰ ਦਿੱਲੀ ਤੋਂ ਟਰਾਂਜਿਟ ਰਿਮਾਂਡ ’ਤੇ ਲਿਆਂਦਾ ਗਿਆ ਹੈ।
ਪੁਛਗਿੱਛ ਤੋਂ ਬਾਅਦ ਪੰਜਾਬ ਪੁਲਿਸ ਦਾ ਦਾਅਵਾ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਖ ਸਾਜਿਸ਼ਕਰਤਾ ਗੈਂਗਸਟਰ ਲਾਰੈਂਸ਼ ਬਿਸ਼ਨੋਈ (Gangster Lawrence Bishnoi) ਹੀ ਨਿਕਲਿਆ। ਪੁਲਿਸ ਸੂਤਰਾਂ ਅਨੁਸਾਰ ਹੁਣ ਤੱਕ ਲੰਮੀ ਪੁਛਗਿੱਛ ’ਚ ਇਸ ਦੀ ਪੁਸ਼ਟੀ ਕੀਤੀ ਜਾ ਚੁੱਕੀ ਹੈ ਕਿ ਲਾਰੈਂਸ ਨੇ ਕਤਲ ਦੇ ਮਾਮਲੇ ’ਚ ਕਈ ਖੁਲਾਸਾ ਕੀਤੇ ਹਨ। ਉਹ ਪਿਛਲੇ ਕਈ ਮਹੀਨਿਆਂ ਤੋਂ ਕੈਨੇਡਾ ’ਚ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਸੰਪਰਕ ’ਚ ਸੀ ਤੇ ਤਿਹਾੜ ਜੇਲ੍ਹ ’ਚ ਉਸ ਨੇ ਮੋਬਾਇਲ ਰਾਹੀਂ ਗੋਲਡੀ ਬਰਾੜ ਨਾਲ ਮਿਲ ਕੇ ਗਾਇਕ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਜਿਸ਼ ਘੜੀ ਸੀ ਤੇ ਇਸ ਸਾਜਿਸ਼ ਨੂੰ ਅੰਜਾਮ ਤੱਕ ਪਹੁੰਚਾਉਣ ਲਈ ਗੋਲਡੀ ਬਰਾੜ ਦੀ ਜਿੰਮੇਵਾਰੀ ਲਾਈ ਸੀ। ਪੁਲਿਸ ਸੂਤਰਾਂ ਅਨੁਸਾਰ ਹੁਣ ਤੱਕ ਇਸ ਕਤਲ ਕਾਂਡ ’ਚ ਦਸ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ ਤੇ ਕਤਲ ਕਾਂਡ ’ਚ ਇਨ੍ਹਾਂ ਦੀ ਭੂਮਿਕਾ ਰਹੀ ਹੈ।
ਪੁਲਿਸ ਕੱਲ੍ਹ ਤੋਂ ਹੀ ਗੈਂਗਸਟਰ ਗੋਲਡੀ ਬਰਾੜ ਦੇ ਜੀਜਾ ਗੈਂਗਸਟਰ ਗੋਰਾ ਨੂੰ ਹੁਸ਼ਿਆਰਪੁਰ ਜੇਲ੍ਹ ਤੋਂ ਲਿਆਈ ਤੇ ਲਾਰੈਂਸ ਤੇ ਗੋਰਾ ਨੂੰ ਆਹਮਣੇ ਸਾਹਮਣੇ ਬਿਠਾ ਕੇ ਉਨ੍ਹਾਂ ਕੋਲੋਂ ਪੁਛਗਿੱਛ ਕੀਤੀ ਗਈ ਤੇ ਕੁਝ ਰਾਜ ਸਾਹਮਣਏ ਆਏ ਹਨ ਜਿਨ੍ਹਾਂ ਨੂੰ ਹਾਲੇ ਦੱਸਣਾ ਜਾਂਚ ਨੂੰ ਪ੍ਰਭਾਵਿਤ ਕਰ ਸਕਦਾ ਹੈ। ਇਹ ਗੱਲ ਤਾਂ ਸਪੱਸ਼ਟ ਹੈ ਕਿ ਤਿਹਾੜ ਜੇਲ੍ਹ ’ਚ ਬੰਦੀ ਲਾਰੈਂਸ ਬਿਸ਼ਨੋਈ ਕੋਲ ਮੋਬਾਇਲ ਸੀ ਜਿਸ ਨਾਲ ਉਹ ਦੇਸ਼ ਵਿਦੇਸ਼ ’ਚ ਬੈਠੇ ਗੈਂਗਸਟਰਾਂ ਨਾਲ ਗੱਲ ਕਰਦਾ ਸੀ। ਉਸ ਨੇ ਕੁਝ ਰੰਗਦਾਰੀ ਦੀ ਗੱਲ ਵੀ ਕਬੂਲ ਕੀਤੀ ਹੈ।
ਪੁਲਿਸ ਨੇ ਕਤਲ ਕਰਨ ਵਾਲੇ ਚਾਰ ਸ਼ਾਰਪ ਸ਼ੂਟਰਾਂ ਦੀ ਪਛਾਣ ਕਰ ਲਈ ਹੈ। ਇਸ ਤੋਂ ਇਲਾਵਾ ਕਤਲ ’ਚ ਵਰਤੇ ਗਏ ਹਥਿਆਰਾਂ ਦੀ ਛੇਤੀ ਬਰਾਮਦਗੀ ਹੋਣ ਦੀ ਸੰਭਾਵਨਾ ਹੈ। ਕਾਤਲ ਮਾਨਸਾ ਜ਼ਿਲ੍ਹੇ ’ਚ ਹਰਿਆਣਆ-ਪੰਜਾਬ ਸਰਹੱਦ ’ਤੇ ਇਨ੍ਹਾਂ ਨੂੰ ਕਿਤੇ ਦੱਬ ਕੇ ਆਪਣੇ-ਆਪਣੇ ਇਲਾਕਿਆਂ ਵੱਲ ਨਿਕਲ ਪਏ ਸਨ ਕਿਉਂਕਿ ਇਨ੍ਹਾਂ ਹਥਿਆਰਾਂ ਨੂੰ ਅੱਗੇ ਤੱਕ ਲਿਜਾਣ ਲਈ ਉਨ੍ਹਾਂ ਲਈ ਖਤਰਨਾਕ ਸਾਬਿਤ ਹੋ ਸਕਦਾ ਸੀ। ਇਸ ਕਾਂਡ ’ਚ ਹੁਣ ਤੱਕ ਗ੍ਰਿਫਤਾਰ ਸਾਰੇ ਮੁਲਜ਼ਮਾਂ ਤੋਂ ਪੁਛਗਿੱਛ ਤੋਂ ਬਾਅਦ ਕਤਲ ਦੀ ਗੁੱਥੀ ਸਲਝਦੀ ਨਜ਼ਰ ਆ ਰਹੀ ਹੈ। ਹੁਣ ਪੁਲਿਸ ਛੇਤੀ ਹੀ ਇਸ ਕਤਲ ਦਾ ਪਰਦਾਫਾਸ਼ ਕਰ ਲਵੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ