ਬਾਦਲ ਪਰਿਵਾਰ ਦੀ ਟਰਾਂਸਪੋਰਟ ਕੰਪਨੀ ਨੂੰ ਮਾਫ਼ੀਆ ਕਹਿਣ ਤੋਂ ਭੜਕੇ ਸੁਖਬੀਰ ਬਾਦਲ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਟਰਾਂਸਪੋਰਟਰਾਂ ਨੂੰ ਮਾਫੀਆ ਕਰਾਰ ਦੇਣ ਦੇ ਮਾਮਲੇ ਵਿੱਚ ਸਬੂਤ ਪੇਸ਼ ਕਰਨ ਨਹੀਂ ਤਾਂ ਉਹ ਮਾਣਹਾਨੀ ਕੇਸ ਲਈ ਤਿਆਰ ਰਹਿਣ। ਟਰਾਂਸਪੋਰਟ ਕੰਪਨੀਆਂ ਲਈ ਅਪਰਾਧੀਆਂ ਨਾਲ ਜੁੜਿਆ ਸ਼ਬਦ ਮਾਫੀਆ ਕਹਿਣਾ ਬਹੁਤ ਹੀ ਨਿੰਦਣਯੋਗ ਹੈ। ਇਸ ਲਈ ਲਾਲਜੀਤ ਸਿੰਘ ਭੁੱਲਰ ਨੂੰ ਇਸ ਸਬੰਧੀ ਜੁਆਬ ਦੇਣਾ ਹੀ ਪੈਣਾ ਹੈ। ਇਹ ਚਿਤਾਵਨੀ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ (Sukhbir Badal) ਨੇ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ਨੇ ਕੱਪੜਾ ਵਪਾਰੀ ਕਤਲ ਕਾਂਡ ਦੀ ਗੁੱਥੀ ਸੁਲਝਾਈ, ਤਿੰਨ ਗ੍ਰਿਫਤਾਰ
ਬੀਤੇ ਦਿਨੀਂ ਟਰਾਂਸਪੋਰਟ ਮੰਤਰੀ ਵੱਲੋਂ ਬਾਦਲ ਪਰਿਵਾਰ ਦੀਆਂ ਟਰਾਂਸਪੋਰਟ ਕੰਪਨੀਆਂ ਖਿਲਾਫ ਦਿੱਤੇ ਬਿਆਨ ਤੋਂ ਬਾਅਦ ਸੁਖਬੀਰ ਬਾਦਲ ਕਾਫ਼ੀ ਜਿਆਦਾ ਭੜਕ ਗਏ ਹਨ। ਸੁਖਬੀਰ ਬਾਦਲ (Sukhbir Badal) ਨੇ ਕਿਹਾ ਕਿ ਸਾਡਾ ਪਰਿਵਾਰ ਆਜ਼ਾਦੀ ਵੇਲੇ ਤੋਂ ਟਰਾਂਸਪੋਰਟ ਦੇ ਵਪਾਰ ਵਿੱਚ ਹੈ। ਸਾਡੇ ’ਤੇ ਕਦੇ ਵੀ ਗੈਰਕਾਨੂੰਨੀ ਗਤੀਵਿਧੀ ਵਿਚ ਸ਼ਾਮਲ ਹੋਣ ਦੇ ਦੋਸ਼ ਨਹੀਂ ਲੱਗੇ। ਉਨਾਂ ਕਿਹਾ ਕਿ ਪਿਛਲੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਅਤੇ ਮੌਜੂਦਾ ਸਰਕਾਰ ਨੇ ਸਾਡੀਆਂ ਬੱਸਾਂ ਚਲਣ ਤੋਂ ਰੋਕਣ ਦਾ ਯਤਨ ਕੀਤਾ ਪਰ ਸਾਨੂੰ ਹਾਈ ਕੋਰਟ ਤੋਂ ਰਾਹਤ ਮਿਲੀ। ਉਨਾਂ ਇਹ ਵੀ ਦੱਸਿਆ ਕਿ ਉਹ ਟਰਾਂਸਪੋਰਟ ਮੰਤਰੀ ਨੂੰ ਲੀਗਲ ਨੋਟਿਸ ਵੀ ਭੇਜ ਰਹੇ ਹਨ ਅਤੇ ਨਿਆਂ ਹਾਸਲ ਕਰਨ ਵਾਸਤੇ ਜੋ ਵੀ ਕਰਨਾ ਪਿਆ ਕਰਨਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ