ਤਿੰਨ ਜਣਿਆਂ ਨੂੰ ਕੀਤਾ ਗ੍ਰਿਫਤਾਰ, ਇੱਕ ਦੀ ਭਾਲ ਜਾਰੀ
(ਸੁਖਜੀਤ ਮਾਨ) ਬਠਿੰਡਾ। ਸਥਾਨਕ ਸ਼ਹਿਰ ਦੀ ਖੇਤਾ ਸਿੰਘ ਬਸਤੀ ਵਿੱਚ 10-11 ਦਸੰਬਰ ਦੀ ਦਰਮਿਆਨੀ ਰਾਤ ਨੂੰ ਹੋਏ ਕਤਲ ਦੀ (Murder Case) ਗੁੱਥੀ ਬਠਿੰਡਾ ਪੁਲਿਸ ਨੇ ਸੁਲਝਾ ਲਈ ਹੈ ਇਸ ਕਤਲ ਮਾਮਲੇ ’ਚ ਹੁਣ ਤੱਕ ਤਿੰਨ ਜਣਿਆਂ ਨੂੰ ਗ੍ਰਿਫਤਾਰ ਕਰ ਲਿਆ ਜਦੋਂਕਿ ਇੱਕ ਦੀ ਭਾਲ ਹਾਲੇ ਬਾਕੀ ਹੈ।
ਇਸ ਸਬੰਧੀ ਅੱਜ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਐੱਸਪੀ (ਡੀ) ਅਜੇ ਗਾਂਧੀ , ਡੀਐੱਸਪੀ (ਡੀ) ਦਵਿੰਦਰ ਸਿੰਘ, ਗੁਰਪ੍ਰੀਤ ਸਿੰਘ ਡੀਐੱਸਪੀ ਸਿਟੀ-2 ਨੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ 10-11 ਦਸੰਬਰ ਦੀ ਦਰਮਿਆਨੀ ਰਾਤ ਨੂੰ ਥਾਣਾ ਥਰਮਲ ਦੇ ਖੇਤਰ ’ਚ ਪੈਂਦੀ ਖੇਤਾ ਸਿੰਘ ਬਸਤੀ ’ਚ ਹੋਏ ਮਹਿਲਾ ਮਧੂ ਗੋਇਲ ਦੇ ਕਤਲ ਅਤੇ ਉਸਦੇ ਪੁੱਤਰ ਵਿਕਾਸ ਗੋਇਲ ਨੂੰ ਜ਼ਖਮੀ ਕਰਨ ਦੇ ਮਾਮਲੇ ’ਚ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਦੋਂਕਿ ਇੱਕ ਦੀ ਭਾਲ ਬਾਕੀ ਹੈ ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕਰਨ ਵਾਲੇ ਮੁਲਜ਼ਮਾਂ ’ਚ ਮੋਨੂੰ ਯਾਦਵ (24) ਉਰਫ ਮੋਨੂੰ ਪੁੱਤਰ ਹਰਕੇਸ ਕੁਮਾਰ ਵਾਸੀ ਖੇਤਾ ਸਿੰਘ ਬਸਤੀ, ਟੋਨੂੰ ਯਾਦਵ (22) ਪੁੱਤਰ ਹਰਕੇਸ਼ ਕੁਮਾਰ ਅਤੇ ਸੇਵਕ ਉਰਫ ਪਾਟਾ (18) ਪੁੱਤਰ ਪਿ੍ਰਥੀ ਵਾਸੀਆਨ ਖੇਤਾ ਸਿੰਘ ਬਸਤੀ ਬਠਿੰਡਾ ਨੂੰ ਅੱਜ ਖੇਤਾ ਸਿੰਘ ਬਸਤੀ ’ਚੋਂ ਹੀ ਗ੍ਰਿਫਤਾਰ ਕਰ ਲਿਆ। (Murder Case)
ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਹਮਲੇ ਦੌਰਾਨ ਜ਼ਖਮੀ ਹੋਏ ਵਿਕਾਸ ਗੋਇਲ ਵੱਲੋਂ ਘਰ ਦੀ ਮੁਰੰਮਤ ਦਾ ਕੰਮ ਕਰਵਾਇਆ ਜਾ ਰਿਹਾ ਸੀ ਜਿਸ ਕਾਰਨ ਮੁਲਜ਼ਮਾਂ ਨੇ ਘਰ ’ਚ ਪੈਸੇ ਹੋਣ ਦੀ ਗੱਲ ਸੋਚ ਕੇ ਲੁੱਟ ਦੀ ਯੋਜਨਾ ਬਣਾਈ ਸੀ ਗ੍ਰਿਫਤਾਰ ਕੀਤੇ ਮੁਲਜ਼ਮਾਂ ਕੋਲੋਂ 25 ਹਜ਼ਾਰ ਦੇ ਕਰੀਬ ਨਗਦੀ ਬਰਾਮਦ ਹੋਈ ਹੈ। ਪੁਲਿਸ ਵੱਲੋਂ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਜੋ ਹੋਰ ਪੁੱਛ ਪੜਤਾਲ ਕੀਤੀ ਜਾ ਸਕੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ’ਚ ਹਰਮਨ ਵਾਸੀ ਪਿੰਡ ਸਿਵੀਆਂ ਦੀ ਗਿ੍ਰਫ਼ਤਾਰੀ ਅਜੇ ਬਾਕੀ ਹੈ, ਜਿਸ ਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ