ਕਲੱਬ ਮਾਲਕ ਤੋਂ ਫਿਰੌਤੀ ਦੇ ਮਾਮਲੇ ‘ਚ ਹੋਵੇਗੀ ਪੁੱਛਗਿੱਛ
(ਐੱਮ.ਕੇ.ਸ਼ਾਇਨਾ) ਮੋਹਾਲੀ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁੱਖ ਮੁਲਜਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸ਼ਨਿੱਚਰਵਾਰ ਨੂੰ ਮੁਹਾਲੀ ਅਦਾਲਤ ਵਿੱਚ ਪੇਸ ਕੀਤਾ ਗਿਆ। ਇੱਥੇ ਮੁਹਾਲੀ ਪੁਲਿਸ ਨੇ ਫਾਇਰਿੰਗ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਲਈ ਰਿਮਾਂਡ ਦੀ ਮੰਗ ਕੀਤੀ। ਜਿਸ ‘ਤੇ ਅਦਾਲਤ ਨੇ ਉਸ ਦਾ 19 ਨਵੰਬਰ ਤੱਕ 2 ਦਿਨ ਦਾ ਰਿਮਾਂਡ ਦਿੱਤਾ ਹੈ। ਇਸੇ ਸਾਲ 20 ਫਰਵਰੀ ਨੂੰ ਸੈਕਟਰ 78 ਦੇ ਇੱਕ ਕਲੱਬ ਵਿੱਚ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਲਾਰੈਂਸ ਦਾ ਨਾਂ ਸਾਹਮਣੇ ਆਇਆ ਸੀ। ਕਲੱਬ ਦੇ ਮਾਲਕ ਨੇ ਪੁਲੀਸ ਨੂੰ ਸਿਕਾਇਤ ਕੀਤੀ ਸੀ ਕਿ ਉਸ ਨੂੰ ਲਾਰੈਂਸ ਦੇ ਨਾਂ ’ਤੇ ਫਿਰੌਤੀ ਲਈ ਧਮਕੀ ਭਰੇ ਫੋਨ ਵੀ ਆਏ ਸਨ। ਇਸ ਸਬੰਧੀ ਥਾਣਾ ਸੋਹਾਣਾ ਦੀ ਪੁਲੀਸ ਨੇ ਕੇਸ ਦਰਜ ਕਰਕੇ ਦੋ ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਸੀ।
ਬਾਅਦ ਵਿੱਚ ਇਸ ਮਾਮਲੇ ਵਿੱਚ ਲਾਰੈਂਸ ਨੂੰ ਵੀ ਮੁਲਜਮ ਬਣਾਇਆ ਗਿਆ ਸੀ। ਮੁਹਾਲੀ ਪੁਲਿਸ ਲਾਰੈਂਸ ਨੂੰ ਟਰਾਂਜਿਟ ਰਿਮਾਂਡ ’ਤੇ ਲੈ ਕੇ ਆਈ ਸੀ। ਮਾਮਲੇ ‘ਚ 40 ਲੱਖ ਰੁਪਏ ਦੀ ਫਿਰੌਤੀ ਮੰਗਣ ਦਾ ਦੋਸ ਹੈ। ਜਾਣਕਾਰੀ ਅਨੁਸਾਰ ਸਿਕਾਇਤਕਰਤਾ ਨੂੰ ਵਿਦੇਸ਼ੀ ਨੰਬਰਾਂ ਤੋਂ ਕਾਲਾਂ ਆਈਆਂ ਸਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਮੁਹਾਲੀ ਜ਼ਿਲ੍ਹੇ ਵਿੱਚ ਦਰਜ ਅਪਰਾਧਿਕ ਮਾਮਲਿਆਂ ਵਿੱਚ ਪੁਲੀਸ ਉਸ ਨੂੰ ਪ੍ਰੋਡਕਸਨ ਵਾਰੰਟ ’ਤੇ ਲੈ ਕੇ ਆਈ ਸੀ। ਲਾਰੈਂਸ ‘ਤੇ ਪੰਜਾਬ, ਰਾਜਸਥਾਨ ਅਤੇ ਚੰਡੀਗੜ੍ਹ ‘ਚ ਕਈ ਅਪਰਾਧਿਕ ਮਾਮਲੇ ਦਰਜ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ