ਪੁਲਿਸ ਦੀ ਕਾਰਵਾਈ ਨਾਲ ਭੜਕੀ ਭੀੜ
(ਸੱਚ ਕਹੂੰ ਨਿਊਜ਼)
ਫਿਰੋਜ਼ਪੁਰ । ਪੰਜਾਬ ਦੇ ਫਿਰੋਜ਼ਪੁਰ ਦੇ ਜ਼ੀਰਾ ਵਿਖੇ ਸ਼ਰਾਬ ਫੈਕਟਰੀ ਦੇ ਬਾਹਰ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਹੁਣ ਉਸ ਨੂੰ ਐਤਵਾਰ ਸਵੇਰੇ ਹਿਰਾਸਤ ਵਿਚ ਲਿਆ ਗਿਆ ਹੈ। ਜਿਸ ਤੋਂ ਬਾਅਦ ਉੱਥੇ ਇੱਕਠੇ ਹੋਏ ਲੋਕ ਭੜਕ ਗਏ। ਪੁਲਿਸ ਨੇ ਫੈਕਟਰੀ ਵੱਲ ਜਾ ਰਹੇ ਲੋਕਾਂ ਨੂੰ ਰੋਕ ਲਿਆ ਹੈ। ਹੁਣ ਪੁਲਿਸ ਫ਼ੈਕਟਰੀ ਦੇ ਸਾਹਮਣੇ ਲੱਗੇ ਧਰਨੇ ਨੂੰ ਹਟਾਉਣ ਜਾ ਰਹੀ ਹੈ। ਪੁਲਿਸ ਵੱਲੋਂ ਉੱਥੋ ਸਾਰਾ ਸਮਾਨ ਚੁੱਕ ਲਿਆ ਗਿਆ ਹੈ। ਉਨ੍ਹਾਂ ਦੇ ਟੈਂਟ ਵੀ ਉਖਾੜ ਦਿੱਤੇ ਗਏ ਹਨ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੁਲਿਸ ਨੇ 17 ਦਸੰਬਰ ਨੂੰ ਹੀ ਉਨ੍ਹਾਂ ਨੂੰ ਹਿਰਾਸਤ ਵਿੱਚ ਲੈਣ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਸਨ। ਜਿਸ ਕਾਰਨ ਇੱਥੇ ਪੂਰੀ ਰਾਤ ਲਾਈਟਾਂ ਬੰਦ ਰਹੀਆਂ। ਤਾਂ ਜੋ ਪੁਲਿਸ ਮੌਕਾ ਮਿਲਣ ‘ਤੇ ਲੋਕਾਂ ਨੂੰ ਆਪਣੀ ਹਿਰਾਸਤ ਵਿਚ ਲੈ ਸਕੇ। ਧਰਨਾਕਾਰੀ ਔਰਤਾਂ ਸਮੇਤ ਸਮੂਹ ਪਿੰਡ ਵਾਸੀ ਪੁਲਿਸ ਦੀ ਇਸ ਕਾਰਵਾਈ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦੇ ਰਹੇ। ਪ੍ਰਦਰਸ਼ਨਕਾਰੀਆਂ ਨੇ ਧਮਕੀ ਦਿੱਤੀ ਹੈ ਕਿ ਜੇਕਰ ਪੁਲਿਸ ਨੇ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਤਾਂ ਉਹ ਬਠਿੰਡਾ-ਅੰਮ੍ਰਿਤਸਰ ਨੈਸ਼ਨਲ ਹਾਈਵੇ-54 ਜਾਮ ਕਰ ਦੇਣਗੇ। ਔਰਤਾਂ ਅਤੇ ਹੋਰ ਪ੍ਰਦਰਸ਼ਨਕਾਰੀ ਨੈਸ਼ਨਲ ਹਾਈਵੇ ਵੱਲ ਵਧਣ ਦੀ ਕੋਸ਼ਿਸ਼ ਕਰ ਰਹੇ ਹਨ। ਨੈਸ਼ਨਲ ਹਾਈਵੇਅ ਜਾਮ ਕਰਨ ਲਈ ਅੱਗੇ ਵਧ ਰਹੀਆਂ ਔਰਤਾਂ ਅਤੇ ਹੋਰ ਪ੍ਰਦਰਸ਼ਨਕਾਰੀਆਂ ਨੂੰ ਵੀ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ