Fog : ਧੁੰਦ ’ਚ ਡਰਾਈਵਿੰਗ ਕਰਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਖਾਸ ਧਿਆਨ
(ਸੱਚ ਕਹੂੰ ਨਿਊਜ਼) ਸਰਸਾ। ਸਰਦੀ ਦਾ ਮੌਸਮ ਸ਼ੁਰੂ ਹੋ ਚੁੱਕਿਆ ਹੈ। ਧੁੰਦ (Fog) ਨੇ ਵੀ ਆਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਜੇਕਰ ਇਸ ਧੁੰਦ ਦੇ ਮੌਸਮ ’ਚ ਥੋੜ੍ਹੀ ਜਿਹੀ ਵੀ ਸਾਵਧਾਨੀ ਵਰਤੀ ਜਾਵੇ ਤਾਂ ਹਾਦਸੇ ਘੱਟ ਹੋ ਸਕਦੇ ਹਨ। ਜਿਸ ਦੇ ਲਈ ਸੁਰੱਖਿਅਤ ਸਫਰ ਅਤੇ ਸੁਚੱਜੀ ਆਵਾਜਾਈ ਲਈ ਯਾਤਾਯਾਤ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਜਰੂਰੀ ਹੈ। ਵਾਹਨ ਚਲਾਉਂਦੇ ਸਮੇਂ ਟਰੈਫਿਕ ਨਿਯਮਾਂ ਦੀ ਕੀਤੀ ਪਾਲਣਾ ਨਾਲ ਸੜਕੀ ਹਾਦਸਿਆਂ ਨੂੰ ਬਹੁਤ ਹੱਦ ਤੱਕ ਠੱਲ੍ਹ ਪਾਈ ਜਾ ਸਕਦੀ ਹੈ ਅਤੇ ਕਈ ਘਰਾਂ ਵਿੱਚ ਸੱਥਰ ਵਿਛਣ ਤੋਂ ਬਚਾ ਹੋ ਸਕਦਾ ਹੈ। ਸਰਦੀਆਂ ਦਾ ਸਮਾਂ ਚੱਲ ਰਿਹਾ ਹੈ ਅਤੇ ਧੁੰਦ ਕਾਰਨ ਬਹੁਤ ਘੱਟ ਦੂਰ ਤੱਕ ਨਜ਼ਰ ਆਉਂਦਾ ਹੈ ਸੋ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਤਾਂ ਜੋ ਸੁਰੱਖਿਅਤ ਸਫਰ ਕੀਤਾ ਜਾ ਸਕੇ। ਜ਼ਰੂਰਤ ਅਨੁਸਾਰ ਹੀ ਨਿੱਜੀ ਵਾਹਨ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਜੇਕਰ ਸੰਭਵ ਹੋਵੇ ਤਾਂ ਸਫ਼ਰ ਲਈ ਪਬਲਿਕ ਟਰਾਂਸਪੋਰਟ ਨੂੰ ਪਹਿਲ ਦੇਣ ਦੀ ਕੋਸ਼ਿਸ਼ ਕੀਤੀ ਜਾਵੇ।
ਧੁੰਦ (Fog) ਦੇ ਮੌਸਮ ’ਚ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ
- ਧੁੰਦ ਵਿੱਚ ਡਰਾਈਵਿੰਗ ਕਰਦਿਆਂ ਵਾਹਨ ਤੋਂ ਵਾਹਨ ਦਾ ਫਾਸਲਾ ਜਰੂਰ ਰੱਖਿਆ ਜਾਣਾ ਜ਼ਰੂਰੀ ਹੈ।
- ਓਵਰਟੇਕ ਕਰਨ ਲੱਗਿਆਂ ਅੱਗੇ ਪਿੱਛੇ ਧਿਆਨ ਜਰੂਰ ਰੱਖਿਆ ਜਾਵੇ।
- ਡਰਾਈਵਿੰਗ ਕਰਦੇ ਸਮੇਂ ਮੋਬਾਇਲ ਦੀ ਵਰਤੋਂ ਨਾ ਕਰੋ।
- ਧੁੰਦ ’ਚ ਤੇਜ ਰਫ਼ਤਾਰ ਵਾਹਨ ਨਾ ਚਲਾਓ।
- ਧੁੰਦ ਵਿੱਚ ਵਹੀਕਲ ਚਲਾਉਣ ਲੱਗਿਆ ਪੂਰਾ ਧਿਆਨ ਅੱਗੇ ਰੱਖੋ।
- ਧੁੰਦ ਵਿੱਚ ਕਦੀ ਵੀ ਸੜਕ ਦੇ ਵਿਚਕਾਰ ਵਹੀਕਲ ਨਾ ਰੋਕੋ ਜਦੋਂ ਵਹੀਕਲ ਰੋਕਣਾ ਹੋਵੋ ਤਾਂ ਇੰਡੀਕੇਟਰ ਜਾਰੀ ਰੱਖੋ ਤੇ ਵਹੀਕਲ ਨੂੰ ਸੜਕ ਤੋਂ ਸਾਇਡ ’ਤੇ ਹੀ ਰੋਕੋ।
- ਵਹੀਕਲ ਚਲਾਉਂਦੇ ਸਮੇਂ ਲਾਈਟਾਂ ਚਲਾ ਕੇ ਰੱਖੋ।
- ਵਾਹਨਾਂ ਤੇ ਰਿਫਲੈਕਟਰ ਜ਼ਰੂਰ ਲਗਾਉਣੇ ਚਾਹੀਦੇ ਹਨ ਤਾਂ ਜੋ ਧੁੰਦ ਅਤੇ ਰਾਤ ਸਮੇਂ ਸੜਕ ’ਤੇ ਚੱਲਦੇ ਵਾਹਨ ਦਾ ਪਤਾ ਲੱਗ ਸਕੇ।
- ਗੱਡੀਆਂ ਵਿੱਚ ਸੀਟ ਬੈਲਟਾਂ ਦੀ ਵਰਤੋਂ ਕਰੋ।
ਧੁੰਦ ’ਚ ਸੜਕੀ ਨਿਯਮਾਂ ਦੀ ਪਾਲਣਾ ਜ਼ਰੂਰੀ
ਸੜਕੀ ਨਿਯਮਾਂ ਦੀ ਪਾਲਣਾ ਦੂਜਿਆਂ ਦੇ ਨਾਲ ਨਾਲ ਸਾਡੀ ਆਪਣੀ ਜਾਨ ਦੀ ਸੁਰੱਖਿਆ ਲਈ ਜਰੂਰੀ ਹੈ? ਸੜਕੀ ਨਿਯਮਾਂ ਨੂੰ ਅਣਗੋਲਿਆਂ ਕਰਨ ’ਤੇ ਆਪਣੀ ਜਾਨ ਦੇ ਨਾਲ ਨਾਲ ਦੂਜੇ ਵਿਅਕਤੀਆਂ ਲਈ ਵੀ ਅਸੀਂ ਖਤਰਾ ਬਣ ਜਾਂਦੇ ਹਾਂ। ਆਦਰਸ਼ ਨਾਗਰਿਕ ਲਈ ਜ਼ਰੂਰੀ ਹੈ ਕਿ ਉਹ ਸੜਕੀ ਨਿਯਮਾਂ ਪ੍ਰਤੀ ਸੁਚੇਤ ਰਹੇ ਅਤੇ ਪਾਲਣਾ ਯਕੀਨੀ ਬਣਾਏ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ