ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੀ ਹੜਤਾਲ ਮੁਲਤਵੀ

prtc
ਫਾਈਲ ਫੋਟੋ।

ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੀ ਹੜਤਾਲ ਮੁਲਤਵੀ

ਚੰਡੀਗੜ੍ਹ। ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣੀ ਹੜਤਾਲ ਮੁਲਤਵੀ ਕਰ ਦਿੱਤੀ ਹੈ। ਪਿਛਲੇ 5 ਦਿਨਾਂ ਤੋਂ ਸੂਬੇ ਦੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਮੀਟਿੰਗ ਵਿੱਚ ਪੰਜਾਬ ਦੇ ਮੁੱਖ ਸਕੱਤਰ ਵੱਲੋਂ ਮਿਲੇ ਭਰੋਸੇ ਤੋਂ ਬਾਅਦ ਯੂਨੀਅਨ ਨੇ ਇਹ ਫੈਸਲਾ ਲਿਆ ਹੈ। ਹੁਣ 27 ਦਸੰਬਰ ਨੂੰ ਯੂਨੀਅਨ ਦੇ ਵਫ਼ਦ ਦੀ ਸੂਬਾ ਟਰਾਂਸਪੋਰਟ ਸਕੱਤਰ ਪੰਜਾਬ ਨਾਲ ਮੀਟਿੰਗ ਹੈ। ਯੂਨੀਅਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੁੱਖ ਸਕੱਤਰ ਵੱਲੋਂ ਦਿੱਤਾ ਭਰੋਸਾ ਅਤੇ ਮੰਗਾਂ ਨੂੰ ਲਾਗੂ ਨਾ ਕੀਤਾ ਗਿਆ ਤਾਂ ਇਸ ਵਾਰ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਯੂਨੀਅਨ ਨੇ ਇਸ ਵਾਰ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਦਾ ਮੁਕੰਮਲ ਚੱਕਾ ਜਾਮ ਕਰਨ ਦੀ ਚੇਤਾਵਨੀ ਦਿੱਤੀ ਹੈ।

ਸੋਮਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ (ਸੀਐਸ) ਵਿਜੇ ਕੁਮਾਰ ਜੰਜੂਆ ਨੇ ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਜਾਣਗੀਆਂ। ਉਨ੍ਹਾਂ ਟਰਾਂਸਪੋਰਟ ਵਿਭਾਗ ਨੂੰ ਹਦਾਇਤਾਂ ਜਾਰੀ ਕਰਦਿਆਂ ਯੂਨੀਅਨ ਦੀਆਂ ਮੰਗਾਂ ’ਤੇ ਮੁੜ ਵਿਚਾਰ ਕਰਨ, ਕੱਚੇ ਕਾਮਿਆਂ ਨੂੰ ਪੱਕੇ ਕਰਨ ਲਈ ਕਿਸੇ ਨਾ ਕਿਸੇ ਕਾਰਨ ਕੱਢੇ ਗਏ ਕੱਚੇ ਕਾਮਿਆਂ ਦੇ ਮਾਮਲੇ ’ਤੇ ਮੁੜ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਜਾਂਚ ਤੋਂ ਬਾਅਦ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ 5 ਫ਼ੀਸਦੀ ਸਾਲਾਨਾ ਵਾਧੇ ਅਤੇ ਕੰਡਕਟਰਾਂ ਨੂੰ ਬਲੈਕਲਿਸਟ ਕਰਨ ਸਬੰਧੀ ਸ਼ਰਤਾਂ ਦੀ ਸਮੀਖਿਆ ਕਰਨ ਲਈ ਸਹਿਮਤੀ ਬਣੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ