ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਪੰਜਾਬ ਦੇ ਸਿੱਖਿਆ ਮੰਤਰੀ ਵੀ ਮੌਜੂਦ
ਪਟਿਆਲਾ (ਖੁਸ਼ਵੀਰ ਸਿੰਘ ਤੂਰ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਥੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ ਵਿਖੇ ਵਿਦਿਆਰਥੀਆਂ ਨਾਲ ਮਾਪੇ-ਅਧਿਆਪਕ ਮਿਲਣੀ ਦੌਰਨ ਮੁਲਾਕਾਤ ਕੀਤੀ। । ਉਨ੍ਹਾਂ ਨਾਲ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਸਨ।
ਇਸ ਦੌਰਾਨ ਮੁੱਖ ਮੰਤਰੀ ਵੱਲੋਂ ਅਧਿਆਪਕਾਂ, ਵਿਦਿਆਰਥੀਆਂ ਦੇ ਮਾਪਿਆਂ ਨਾਲ ਗੱਲਬਾਤ ਵੀ ਕੀਤੀ। ਇਸ ਦੌਰਾਨ ਜ਼ਿਲ੍ਹਾ ਸਿੱਖਿਆ ਵਿਭਾਗ ਵੱਲੋਂ ਇੱਥੇ ਲਾਏ ਕਿਤਾਬਾਂ ਦੇ ਲੰਗਰਾਂ ਵਿਚ ਮੁੱਖ ਮੰਤਰੀ ਨੇ ਦੋ ਕਿਤਾਬਾਂ ਵੀ ਖਰੀਦੀਆਂ ਅਤੇ ਪ੍ਰਬੰਧਕਾਂ ਵਜੋਂ ਉਥੇ ਮੌਜੂਦ ਅਧਿਆਪਕ ਪਰਮਿੰਦਰ ਸਿੰਘ ਨੂੰ 500 ਰੁਪਏ ਦਿੱਤੇ। ਇਸ ਮੌਕੇ ਡੀਈਓ ਅਮਰਜੀਤ ਸਿੰਘ ਸਮੇਤ ਹੋਰ ਅਧਿਕਾਰੀ ਸਨ। ਇਸ ਮੌਕੇ ਉਨ੍ਹਾਂ ਨੇ ਉੱਥੇ ਮੌਜੂਦ ਰਜਿਸਟਰ ‘ਤੇ ਬਾਕਾਇਦਾ ਆਪਣੇ ਵਿਚਾਰ ਰੱਖੇ। ਵੱਡੀ ਗਿਣਤੀ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ