ਸਾਡੇ ਨਾਲ ਸ਼ਾਮਲ

Follow us

16.7 C
Chandigarh
Saturday, February 21, 2026
More
    Home Breaking News ਮੋਹਾਲੀ ਦੇ ਸਿਵ...

    ਮੋਹਾਲੀ ਦੇ ਸਿਵਲ ਹਸਪਤਾਲ ‘ਚ ਕੋਰੋਨਾ ਨੂੰ ਲੈ ਕੇ ਕੀਤੀ ਮੌਕ ਡਰਿੱਲ

    ਸਿਹਤ ਮੰਤਰੀ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਕੀਤੀ ਅਪੀਲ

    ਮੋਹਾਲੀ (ਐੱਮ ਕੇ ਸ਼ਾਇਨਾ)। ਕੋਰੋਨਾ (Corona) ਦੇ ਮੱਦੇਨਜ਼ਰ ਪੂਰੇ ਦੇਸ਼ ਅਤੇ ਸੂਬੇ ਵਿੱਚ ਮੌਕ ਡਰਿੱਲ ਕੀਤੀ ਜਾ ਰਹੀ ਹੈ। ਇਸ ਦੌਰਾਨ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਪੰਜਾਬ ਦੇ ਮੋਹਾਲੀ ਦੇ ਸਿਵਲ ਹਸਪਤਾਲ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਮੌਕ ਡਰਿੱਲ ਦੌਰਾਨ ਕਰੋਨਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

    ਇਹ ਵੀ ਪੜ੍ਹੋ : ਕੱਲ੍ਹ ਪੰਜਾਬ ਭਰ ਦੇ ਸਰਕਾਰੀ ਦਫਤਰਾਂ ‘ਚ ਰਹੇਗੀ ਸਰਕਾਰੀ ਛੁੱਟੀ

    ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਡਰਨ ਦੀ ਲੋੜ ਨਹੀਂ ਹੈ ਪਰ ਸਾਵਧਾਨ ਰਹਿਣ ਦੀ ਲੋੜ ਹੈ। ਇਲਾਜ ਨਾਲੋਂ ਪਰਹੇਜ਼ ਕਰਨਾ ਚੰਗਾ ਹੈ ਅਤੇ ਮਾਸਕ ਵੀ ਪਹਿਨਣਾ ਚਾਹੀਦਾ ਹੈ। ਕੋਰੋਨਾ ਸਬੰਧੀ ਨਵੀਆਂ ਪਾਬੰਦੀਆਂ ਲਗਾਉਣ ਬਾਰੇ ਬੋਲਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਫਿਲਹਾਲ ਸੂਬੇ ਵਿੱਚ ਕੋਈ ਨਵੀਂ ਪਾਬੰਦੀ ਨਹੀਂ ਲਗਾਈ ਗਈ ਹੈ। ਮੰਤਰੀ ਚੇਤਨ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਕੰਮ ਵਿੱਚ ਸਾਡਾ ਸਾਥ ਦੇਣ। ਸਿਹਤ ਮੰਤਰੀ ਨੇ ਦੱਸਿਆ ਕਿ ਇਸ ਸਮੇਂ ਪੰਜਾਬ ਵਿੱਚ ਕਰੋਨਾ ਦੇ 38 ਐਕਟਿਵ ਕੇਸ ਹਨ ਅਤੇ ਪੰਜਾਬ ਵਿੱਚ ਨਵੇਂ ਰੂਪ ਦਾ ਕੋਈ ਕੇਸ ਨਹੀਂ ਆਇਆ ਹੈ। ਇਸ ਦੇ ਨਾਲ ਹੀ ਸਿਹਤ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਬੂਸਟਰ ਡੋਜ਼ ਨਹੀਂ ਲਈ, ਉਹ ਬੂਸਟਰ ਡੋਜ਼ ਜ਼ਰੂਰ ਲਗਾਉਣ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here