ਪੂਜਨੀਕ ਗੁਰੂ ਜੀ ਦੀ ਡੈਪਥ ਮੁਹਿੰਮ ਲਿਆ ਰਹੀ ਹੈ ਰੰਗ : ਨਸ਼ਾ ਨਾ ਵੇਚਣ ਦਾ ਪਿੰਡ ’ਚ ਪਾਇਆ ਮਤਾ

ਪਿੰਡ ਚੱਠਾ ਨਨਹੇੜਾ ਦੀ ਪੰਚਾਇਤ ਨੇ ਲਿਆ ਪਿੰਡ ’ਚ ਨਸ਼ਾ ਨਾ ਵੇਚਣ ਦਾ ਫੈਸਲਾ

(ਰਾਮਪਾਲ ਸ਼ਾਦੀਹਰੀ) ਦਿੜ੍ਹਬਾ ਮੰਡੀ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਨਸ਼ਿਆਂ ਨੂੰ ਰੋਕਣ ਲਈ ਚਲਾਈ ਡੈੱਪਥ ਮੁਹਿੰਮ ਦਿਨੋਂ ਦਿਨ ਜ਼ੋਰ ਫੜਦੀ ਜਾ ਰਹੀ ਹੈ। ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਮਤੇ ਪਾ ਕੇ ਪਿੰਡਾਂ ਵਿੱਚ ਨਸ਼ਿਆਂ ਨੂੰ ਰੋਕਣ ਲਈ ਪਿੰਡ ਵਾਸੀਆਂ ਨੂੰ ਇਸ ਮੁਹਿੰਮ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ। ਪਿੰਡ ਚੱਠਾ ਨਨਹੇੜਾ ਦੀ ਸਰਪੰਚ ਲਾਭ ਕੌਰ ਵੱਲੋਂ ਬੁਲਾਈ ਗਈ ਮੀਟਿੰਗ ਵਿਚ ਸਮੂਹ ਗ੍ਰਾਮ ਪੰਚਾਇਤ ਕਿਸਾਨ ਯੂਨੀਅਨ ਪਿੰਡ ਦੇ ਪਤਵੰਤੇ ਸੱਜਣਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜ਼ਰਦਾ ਅਤੇ ਤੰਬਾਕੂ ਨੂੰ ਰੋਕਣ ਲਈ ਮਤਾ ਪਾਇਆ ਗਿਆ ਜੇਕਰ ਪਿੰਡ ਵਿਚ ਕਿਸੇ ਨੇ ਨਸ਼ਾ ਵੇਚਿਆ ਤਾਂ ਉਸ ਨੂੰ ਪਿੰਡ ਵਲੋਂ 5000 ਰੁਪਏ ਜ਼ੁਰਮਾਨਾ ਕੀਤਾ ਜਾਵੇਗਾ ਤੇ ਉਸ ਦਾ ਪਿੰਡ ਵੱਲੋਂ ਵਿਰੋਧ ਕੀਤਾ ਜਾਵੇਗਾ, ਕਿਸੇ ਵੀ ਕੰਮ ਵਿੱਚ ਪਿੰਡ ਉਸ ਦਾ ਸਹਿਯੋਗ ਨਹੀਂ ਦੇਵੇਗਾ। ਇਸ ਸਮੇਂ ਰੋਹੀ ਸਿੰਘ, ਅਮਰੀਕ ਸਿੰਘ, ਨਛੱਤਰ ਸਿੰਘ, ਪਰਮਜੀਤ ਕੌਰ, ਧਰਮਪਾਲ ਸਿੰਘ ਆਦਿ ਹਾਜ਼ਰ ਸਨ।

ਕੀ ਹੈ ਡੈਪਥ ਮੁਹਿੰਮ (Depth Campaign)

(ਸੱਚ ਕਹੂੰ ਨਿਊਜ਼) ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਨਸ਼ੇ ਰੂਪੀ ਦੈਂਤ ਤੋਂ ਦੇਸ਼ ਨੂੰ ਬਚਾਉਣ ਲਈ ਧਿਆਨ, ਯੋਗਾ ਤੇ ਸਿਹਤ ਨਾਲ ਸਰਵ ਭਾਰਤੀ ਨਸ਼ਾ ਮੁਕਤੀ ਮੁਹਿੰਮ (ਡੈਪਥ ਮੁਹਿੰਮ) (Depth Campaign) ਦੀ ਸ਼ੁਰੂਆਤ ਕੀਤੀ । ਡੈਪਥ ਮੁਹਿੰਮ ਦੇ ਤਹਿਤ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਪਿੰਡਾਂ, ਸ਼ਹਿਰਾਂ ’ਚ ਨਸ਼ੇ ਦੀ ਗ੍ਰਿਫਤ ’ਚ ਫਸੇ ਨੌਜਵਾਨਾਂ ਨੂੰ ਇਸ ਚੋਂ ਬਾਹਰ ਕੱਢ ਕੇ ਉਨ੍ਹਾਂ ਦੇ ਜੀਵਨ ਨੂੰ ਸੁਧਾਰੇਗੀ ਨਾਲ ਹੀ ਅਜਿਹੇ ਨੌਜਵਾਨਾਂ ਦਾ ਇਲਾਜ ਵੀ ਕੀਤਾ ਜਾਵੇਗਾ।

ਇਸ ਦੇ ਤਹਿਤ ਨੌਜਵਾਨਾਂ ਨੂੰ ਰਾਮ-ਨਾਮ, ਪ੍ਰਭੂ ਦੀ ਭਗਤੀ ਨਾਲ ਜੋੜਿਆ ਜਾਵੇਗਾ, ਤਾਂ ਕਿ ‘ਧਿਆਨ’ ਨਾਲ ਉਸ ਦਾ ਆਤਮਬਲ ਮਜਬੂਤ ਹੋਵੇ ਅਤੇ ਉਹ ਨਸ਼ਿਆਂ ਦੇ ਜਾਲ ਚੋਂ ਨਿਕਲ ਸਕੇ। ਨਾਲ ਹੀ ਯੋਗਾ ਅਭਿਆਸ ਰਾਹੀਂ ਸਿਹਤਮੰਦ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਆਨਲਾਈਨ ਗੁਰੂਕੁਲ ਰਾਹੀਂ ਪੰਚਾਂ, ਸਰਪੰਚਾਂ, ਕੌਂਸਲਰ, ਚੇਅਰਮੈਨ, ਵਿਧਾਇਕਾਂ ਸਮੇਤ ਪਤਵੰਤੇ ਸੱਜਣਾਂ ਨੂੰ ਸੱਦਾ ਦੇ ਰਹੇ ਹਨ ਕਿ ਉਹ ਨਸ਼ੇ ਰੂਪੀ ਦੈਂਤ ਤੋਂ ਦੇਸ਼ ਦੇ ਨੌਜਵਾਨਾਂ ਨੂੰ ਬਚਾਉਣ ਲਈ ਅੱਗੇ ਆਉਣ, ਤਾਂ ਕਿ ਨੌਜਵਾਨ ਪੀੜ੍ਹੀ ਇਸ ’ਚੋਂ ਬਾਹਰ ਨਿਕਲ ਕੇ ਖੁਸ਼ਹਾਲ ਜੀਵਨ ਗੁਜ਼ਾਰ ਸਕੇ।

ਇਹ ਵੀ ਪੜ੍ਹੋ : ਡੇਰਾ ਸੱਚਾ ਸੌਦਾ ਨੇ ਕੀਤਾ ਕੇਂਦਰ ਸਰਕਰ ਦੇ ’ਨਸ਼ਾ ਮੁਕਤ ਭਾਰਤ ਅਭਿਆਨ’ ਦਾ ਤਹਿਦਿਲੋਂ ਸਵਾਗਤ

ਪੰਜਾਬ ’ਚ ਨਸ਼ੇ ਦੀ ਨਹੀਂ ਪਵਿੱਤਰ ਗੁਰਬਾਣੀ ਅਤੇ ਧਰਮਾਂ ਦੀ ਗੂੰਜ ਆਉਣੀ ਚਾਹੀਦੀ ਹੈ

ਬਠਿੰਡਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਸਾਧ-ਸੰਗਤ ਤੇ ਸਮਾਜ ਨੁੁਮਾਇੰਦਿਆਂ ਨੂੰ ਨਸ਼ੇ ਖਿਲਾਫ ਜ਼ੋਰਦਾਰ ਮੁਹਿੰਮ ਵਿੱਢਣ ਦਾ ਸੱਦਾ ਦਿੱਤਾ। ਆਪ ਜੀ ਨੇ ਫ਼ਰਮਾਇਆ ਕਿ ਪੰਜਾਬ ਦੀ ਧਰਤੀ ਪੰਜ ਦਰਿਆਵਾਂ ਦੀ ਧਰਤੀ ਹੈ ਜਿੱਥੇ ਗੁਰੂ ਸਾਹਿਬਾਨਾਂ ਦੀ ਪਵਿੱਤਰ ਗੁਰਬਾਣੀ ਦੀ ਰਚਨਾ ਕੀਤੀ। ਇਸ ਧਰਤੀ ਤੋਂ ਗੁਰਬਾਣੀ ਅਤੇ ਧਰਮਾਂ ਦੀ ਗੂੰਜ ਆਉਣੀ ਚਾਹੀਦੀ ਸੀ। ਇੱਥੇ ਪਰਮਾਤਮਾ ਦਾ ਨੂਰ ਵਰਸਣਾ ਚਾਹੀਦਾ ਸੀ ਪਰ ਇੱਥੇ ਚਿੱਟਾ (ਡਰੱਗ, ਨਸ਼ਾ) ਵਰਸ ਰਿਹਾ ਹੈ। ਸਾਧ-ਸੰਗਤ ਤੇ ਪੰਚਾਇਤਾਂ ਦੇ ਨੁਮਾਇੰਦੇ ਰਲ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਰਹਿਤ ਕਰਨ ਲਈ ਅੱਗੇ ਆਓ ਤਾਂ ਕਿ ਸਮਾਜ ਧਰਮਾਂ ਦੀ ਪਵਿੱਤਰ ਸਿੱਖਿਆ ਨਾਲ ਮਹਿਕ ਉੱਠੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ