ਸਰਸਾ (ਸੱਚ ਕਹੂੰ ਨਿਊਜ਼)। ਬੀਤੀ 30 ਦਸੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾ ਬਾ ਦਾ ਦੇਹਾਂਤ ਹੋ ਗਿਆ ਸੀ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਵਕੀਲਾਂ ਵੱਲੋਂ ਭੇਜੇ ਗਏ ਸੰਦੇਸ਼ ’ਚ ਕਿਹਾ ਕਿ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਦਰਯੋਗ ਮਾਤਾ ਹੀਰਾ ਬਾ ਨੇਕ ਰੂਹ ਨੂੰ ਪਰਮਾਤਮਾ ਨਿੱਜਧਾਮ ’ਚ ਆਪਣੇ ਸ੍ਰੀ ਚਰਨਾਂ ’ਚ ਸਥਾਨ ਬਖਸ਼ੇ ਅਤੇ ਪ੍ਰਧਾਨ ਮੰਤਰੀ ਜੀ ਨੂੰ ਇਹ ਨਾ ਸਹਿਣ ਵਾਲਾ ਦੁੱਖ ਸਹਿਣ ਦੀ ਸ਼ਕਤੀ ਪ੍ਰਦਾਨ ਕਰੇ।
ਜਿਕਰਯੋਗ ਹੈ ਕਿ ਮੋਦੀ ਦੀ ਮਾਂ ਹੀਰਾਬੇਨ ਦਾ ਸ਼ੁੱਕਰਵਾਰ ਸਵੇਰੇ 3.30 ਵਜੇ ਅਹਿਮਦਾਬਾਦ ਦੇ ਯੂਐਨ ਮੇਹਤਾ ਇੰਸਟੀਚਿਊਟ ਆਫ ਕਾਰਡੀਓਲਾਜੀ ਐਂਡ ਰਿਸਰਚ ਸੈਂਟਰ ਹਸਪਤਾਲ ‘ਚ ਦੇਹਾਂ ਹੋ ਗਿਆ ਸੀ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਮੰਗਲਵਾਰ ਨੂੰ ਅਚਾਨਕ ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਅਹਿਮਦਾਬਾਦ ਦੇ ਯੂਐਨ ਮਹਿਤਾ ਇੰਸਟੀਚਿਊਟ ਆਫ ਕਾਰਡੀਓਲਾਜੀ ਐਂਡ ਰਿਸਰਚ ਸੈਂਟਰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਹਸਪਤਾਲ ਦੇ ਡਾਇਰੈਕਟਰ ਨੇ ਬੁਲੇਟਿਨ ਵਿੱਚ ਦੱਸਿਆ ਸੀ ਕਿ ਸ੍ਰੀਮਤੀ ਹੀਰਾਬੇਨ ਮੋਦੀ ਨੇ ਅੱਜ ਤੜਕੇ 3.30 ਵਜੇ ਆਖਰੀ ਸਾਹ ਲਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ