ਗੈਂਗਸ਼ਟਰ ਜੱਗੂ ਭਗਵਾਨਪੁਰੀਆ ਨੂੰ 14 ਦਿਨਾਂ ਦੀ ਹਿਰਾਸਤ ’ਚ ਭੇਜਿਆ

Gangster Jaggu Bhagwanpuria
ਜੱਗੂ ਭਗਵਾਨਪੁਰੀਆਂ । ਫਾਈਲ ਫੋਟੋ

(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਮੁੱਖ ਦੋਸ਼ੀ ਜੱਗੂ ਭਗਵਾਨਪੁਰੀਆ ਨੂੰ ਅਦਾਲਤ  ’ਚ ਪੇਸ਼ ਕੀਤਾ ਗਿਆ। ਅੰਮ੍ਰਿਤਸਰ ਦੀ ਅਦਾਲਤ ‘ਚ ਸੁਣਵਾਈ ਤੋਂ ਬਾਅਦ ਜੱਗੂ ਭਗਵਾਨਪੁਰੀਆ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ 22 ਦਸੰਬਰ ਨੂੰ ਜੱਗੂ ਨੂੰ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਪ੍ਰੋਡਕਸ਼ਨ ਵਾਰੰਟ ‘ਤੇ ਬਠਿੰਡਾ ਤੋਂ ਲਿਆਂਦਾ ਸੀ। ਅੰਮ੍ਰਿਤਸਰ ਅਦਾਲਤ ‘ਚ ਪੇਸ਼ ਕਰਨ ਤੋਂ ਬਾਅਦ ਉਸ ਨੂੰ 6 ਦਿਨਾਂ ਦੇ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਜਦੋਂ ਪਿਛਲੇ ਹਫ਼ਤੇ ਮੁੜ ਰਿਮਾਂਡ ਦੀ ਮੰਗ ਕੀਤੀ ਗਈ ਤਾਂ 5 ਦਿਨ ਦਾ ਹੋਰ ਰਿਮਾਂਡ ਦਿੱਤਾ ਗਿਆ ਸੀ ਪਰ ਇਸ ਵਾਰ ਪੰਜਾਬ ਪੁਲੀਸ ਕੋਈ ਠੋਸ ਸਬੂਤ ਨਹੀਂ ਦੇ ਸਕੀ ਅਤੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।

ਕੀ ਹੈ ਮਾਮਲਾ

ਗੈਂਗਸਟਰ ਜੱਗੂ ਭਗਵਾਨਪੁਰੀਆ ਨਕਲੀ ਪਾਸਪੋਰਟ ਬਣਵਾ ਰਿਹਾ ਸੀ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਜੱਗੂ ਭਗਵਾਨਪੁਰੀਆ ਦੇ ਕੁਝ ਕਰੀਬੀਆਂ ਨੂੰ ਹਿਰਾਸਤ ‘ਚ ਲਿਆ ਸੀ। ਜਿਨ੍ਹਾਂ ਕੋਲੋਂ ਕੁਝ ਜਾਅਲੀ ਪਾਸਪੋਰਟ ਬਰਾਮਦ ਹੋਏ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ