ਸਾਡੇ ਨਾਲ ਸ਼ਾਮਲ

Follow us

16.5 C
Chandigarh
Friday, January 23, 2026
More
    Home Breaking News ਆਗਣਵਾੜੀ ਵਰਕਰਾ...

    ਆਗਣਵਾੜੀ ਵਰਕਰਾਂ ਨੇ ਮੰਗਾਂ ਮੰਨਵਾਉਣ ਲਈ ਕਰ ਦਿੱਤਾ ਐਲਾਨ

    Aganwadi workers

    ਕੈਬਨਿਟ ਮੰਤਰੀ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਦੀ ਤਿਆਰੀ

    ਮੋਹਾਲੀ (ਸੱਚ ਕਹੂੰ ਨਿਊਜ਼)। ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ (Aganwadi workers) ਨੇ ਸੂਬੇ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣ-ਭੱਤਾ ਲੈਣ ਲਈ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ 2 ਦਿਨਾਂ ’ਚ ਮਾਣ-ਭੱਤਾ ਨਾ ਮਿਲਿਆ ਤਾਂ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਘਰ ਅੱਗੇ 8 ਜਨਵਰੀ ਨੂੰ ਧਰਨਾ-ਪ੍ਰਦਰਸ਼ਨ ਕੀਤਾ ਜਾਵੇਗਾ।

    ਇਸ ਦੌਰਾਨ ਵੱਡੀ ਗਿਣਤੀ ’ਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਸ਼ਮੂਲੀਅਤ ਕਰਨਗੀਆਂ। ਉਪਰੋਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਧਰਨੇ ਦੇ ਸਬੰਧ ‘ਚ ਜੱਥੇਬੰਦੀ ਵਲੋਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਡਾਇਰੈਕਟਰ ਨੂੰ ਨੋਟਿਸ ਭੇਜ ਦਿੱਤਾ ਗਿਆ ਹੈ।

    ਭੱਤਾ ਨਾ ਮਿਲਣ ਕਰਕੇ ਭਾਰੀ ਨਿਰਾਸ਼ਾ

    ਉਨ੍ਹਾਂ ਕਿਹਾ ਕਿ ਜੱਥੇਬੰਦੀ ਵੱਲੋਂ ਵਾਰ-ਵਾਰ ਸਬੰਧਿਤ ਵਿਭਾਗ ਅਤੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਧਿਆਨ ’ਚ ਲਿਆਂਦਾ ਗਿਆ ਹੈ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਮੇਂ ਸਿਰ ਮਾਣ-ਭੱਤਾ ਨਹੀਂ ਮਿਲ ਰਿਹਾ ਤੇ ਵਰਕਰਾਂ ਤੇ ਹੈਲਪਰਾਂ ’ਚ ਭਾਰੀ ਨਿਰਾਸ਼ਤਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ 4 ਮਹੀਨਿਆਂ ਤੋਂ ਵਰਕਰਾਂ ਤੇ ਹੈਲਪਰਾਂ ਨੂੰ ਸੈਂਟਰ ਫੰਡ ਨਹੀਂ ਮਿਲਿਆ। ਸੂਬਾ ਪ੍ਰਧਾਨ ਨੇ ਕਿਹਾ ਕਿ ਮਹਿਕਮੇ ਵਲੋਂ ਪਿਛਲੇਂ ਦੋ ਮਹੀਨਿਆਂ ਮਸਲਾ ਉੱਥੇ ਦਾ ਉੱਥੇ ਹੀ ਖੜ੍ਹਾ ਹੈ।

    ਸੰਘਰਸ਼ ਕਰਨ ਤੋਂ ਸਿਵਾਏ ਹੋਰ ਕੋਈ ਚਾਰਾ ਨਹੀਂ

    ਹਰਗੋਬਿੰਦ ਕੌਰ ਨੇ ਕਿਹਾ ਕਿ ਜੱਥੇਬੰਦੀ ਕੋਲ ਸੰਘਰਸ਼ ਕਰਨ ਤੋਂ ਸਿਵਾਏ ਹੋਰ ਕੋਈ ਚਾਰਾ ਨਹੀਂ ਰਿਹਾ, ਜਿਸ ਕਰ ਕੇ ਇਹ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਦੋ ਦਿਨਾਂ ’ਚ ਵਰਕਰਾਂ ਤੇ ਹੈਲਪਰਾਂ ਦੇ ਬੈਂਕ ਖਾਤਿਆਂ ’ਚ ਪੈਸੇ ਨਾ ਪਾਏ ਗਏ ਤਾਂ 8 ਜਨਵਰੀ ਨੂੰ ਵਿਭਾਗ ਦੀ ਮੰਤਰੀ ਡਾ. ਬਲਜੀਤ ਕੌਰ ਦੇ ਘਰ ਅੱਗੇ ਫਰੀਦਕੋਟ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here