ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਹੇਠ 110.83 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡਾ.ਬਲਜੀਤ ਕੌਰ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ (Scheduled Caste Students) ਲਈ ਪੰਜਾਬ ਸਰਕਾਰ ਨੇ ਅਹਿਮ ਕਦਮ ਚੁੱਕਿਆ ਹੈ। ਜਾਣਕਾਰੀ ਅਨੁਸਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਅਧੀਨ ਸਾਲ 2022-23 ਵਾਸਤੇ 110.83 ਕਰੋੜ ਦੀ ਰਾਸ਼ੀ ਜ਼ਾਰੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਅਧੀਨ ਸਾਲ 2022-23 ਦੌਰਾਨ ਬਜਟ ਉਪਬੰਧ ਦੇ ਸੂਬੇ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ ਉਪਰ 6 ਨਵੰਬਰ 2022 ਤੱਕ 1,02,012 ਵਿਦਿਆਰਥੀਆਂ (Scheduled Caste Students) ਦੀਆਂ ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਸ ਕਰਕੇ ਸੂਬੇ ਦੇ ਹਿੱਸੇ ਵਜੋਂ 110.83 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।