ਲੋਹੜੀ ਦੀ ਵਧਾਈ ਦੇ ਕੇ ਖੁਸ਼ੀ ਦੀ ਖ਼ਬਰ ਸੁਣਾਉਣ ਦਾ ਕੀਤਾ ਇਸ਼ਾਰਾ
ਚੰਡੀਗੜ੍ਹ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਅੱਜ ਟੀਵਟ ਕਰਕੇ ਲੋਹੜੀ (Lohri) ਦੀ ਵਧਾਈ ਦਿੱਤੀ ਹੈ। ਨਾਲ ਹੀ ਉਨ੍ਹਾਂ ਨੌਕਰੀਆਂ ਸਬੰਧੀ ਐਲਾਨ ਕਰਨ ਦਾ ਇਸ਼ਾਰਾ ਕਰ ਦਿੱਤਾ। ਉਨ੍ਹਾਂ ਟਵੀਟ ਵਿੱਚ ਲਿਖਿਆ ਹੈ ਕਿ ਅੱਜ ਲੋਹੜੀ ਦੇ ਤਿਉਹਾਰ ਮੌਕੇ ਇੱਕ ਹੋਰ ਖੁਸ਼ਖਬਰੀ ਤੁਹਾਡੇ ਨਾਲ ਸਾਂਝੀ ਕਰ ਰਿਹਾ ਹਾਂ… ਸਾਡੀ ਸਰਕਾਰ ਲਗਾਤਾਰ ਲੋਕ ਪੱਖੀ ਫ਼ੈਸਲੇ ਲੈ ਰਹੀ ਹੈ ਤੇ ਇਸੇ ਕੜੀ ’ਚ 6 ਹਜ਼ਾਰ ਤੋਂ ਵੱਧ ਕੱਚ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਰਸਤਾ ਸਾਫ਼ ਹੋ ਗਿਆ ਹੈ… ਵੇਰਵੇ ਜਲਦੀ… ਲੋਹੜੀ (Lohri) ਦੀਆਂ ਵਧਾਈਆਂ।